
Sultanpur Lodhi News : ਜ਼ਖ਼ਮੀਆਂ ਦਾ ਹਸਪਤਾਲ ’ਚ ਚੱਲ ਰਿਹਾ ਹੈ ਇਲਾਜ
Sultanpur Lodhi News : ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ’ਤੇ ਅੱਜ ਦੁਪਹਿਰ 2 ਵਜੇ ਦੇ ਕਰੀਬ ਇੱਕ ਨੋਵਾ ਬੇਕਾਬੂ ਹੋ ਕੇ ਮੋਟਰਸਾਈਕਲ ਅਤੇ ਇੱਕ ਬੁਲਟ ਮੋਟਰਸਾਇਕਲ ’ਚ ਟਕਰਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਕਾਰਨ ਦੋ ਬੁਲਟ ਸਵਾਰ ਨੌਜਵਾਨ ਅਤੇ ਇੱਕ ਮੋਟਰਸਾਈਕਲ ਸਵਾਰ ਬਜ਼ੁਰਗ ਜ਼ਖ਼ਮੀ ਹੋ ਗਏ ਹਨ। ਹਾਲਾਂਕਿ ਗੱਡੀ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਜਾਣਕਾਰੀ ਦਿੰਦੇ ਹੋਏ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਦੌਰਾਨ ਕੁੱਲ 2 ਨੌਜਵਾਨ ਅਤੇ ਇੱਕ ਬਜ਼ੁਰਗ ਜ਼ਖਮੀ ਹੋਏ ਹਨ। ਉਹਨਾਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ ਰਾਹਗੀਰਾਂ ਤੇ ਪੁਲਿਸ ਵੱਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
(For more news apart from Two youths, one elderly person injured in a road accident in Sultanpur Lodhi News in Punjabi, stay tuned to Rozana Spokesman)