Punjab News : ਵਿਜੀਲੈਂਸ ਬਿਊਰੋ ਨੇ PSIEC ਪਲਾਟ ਅਲਾਟਮੈਂਟ ਘੁਟਾਲੇ ’ਚ ਸ਼ਾਮਲ ਉੱਪ-ਮੰਡਲ ਇੰਜਨੀਅਰ ਨੂੰ ਕੀਤਾ ਗ੍ਰਿਫਤਾਰ
Published : Jul 23, 2024, 5:43 pm IST
Updated : Jul 23, 2024, 5:43 pm IST
SHARE ARTICLE
Vigilance Bureau
Vigilance Bureau

ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਫਰਜ਼ੀ ਫਰਮ ਬਣਾਈ ਹੋਈ ਸੀ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਕਰਨ ਸਬੰਧੀ ਮਾਮਲੇ ’ਚ ਲੋੜੀਂਦੇ ਮੁਲਜ਼ਮ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਉਪ ਮੰਡਲ ਇੰਜਨੀਅਰ (ਐਸ.ਡੀ.ਈ.) ਸਵਤੇਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਊਰੋ ਨੇ ਪਹਿਲਾਂ ਹੀ ਐਫਆਈਆਰ ਨੰਬਰ 04, ਮਿਤੀ 08.03.2024 ਨੂੰ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ  ਅਤੇ 13(1)ਏ  ਸਮੇਤ 13(2) ਤਹਿਤ ਫਲਾਇੰਗ ਸਕੁਐਡ-1 ਪੁਲਿਸ ਥਾਣਾ, ਪੰਜਾਬ ਮੋਹਾਲੀ ਵਿਖੇ, ਮੁਕੱਦਮਾ ਦਰਜ ਕੀਤਾ ਹੋਇਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਗੁਰਤੇਜ ਸਿੰਘ ਦੇ ਨਾਂ ’ਤੇ ਮੈਸਰਜ਼ ਗੁਰਤੇਜ ਇੰਡਸਟਰੀਜ਼ ਨਾਂ ਦੀ ਫਰਜ਼ੀ ਫਰਮ ਬਣਾਈ ਹੋਈ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪੁੱਤਰ ਮਨਰੂਪ ਸਿੰਘ ਅਤੇ ਹੋਰ ਰਿਸ਼ਤੇਦਾਰਾਂ ਦੇ ਖਾਤਿਆਂ ’ਚੋਂ ਪੈਸੇ ਪੀ.ਐੱਸ.ਆਈ.ਈ.ਸੀ. ਨੂੰ ਟਰਾਂਸਫਰ ਕਰਕੇ ਉਕਤ ਫਰਮ ਦੇ ਨਾਂ ’ਤੇ ਪਲਾਟ ਨੰਬਰ-ਏ-394, ਇੰਡਸਟਰੀਅਲ ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਅਲਾਟ ਕਰ ਦਿੱਤਾ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ  ਐਸ.ਡੀ.ਈ. ਸਵਤੇਜ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ , ਇਸ ਉਪਰੰਤ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ  ਉਸਨੂੰ ਵਿਜੀਲੈਂਸ ਕੋਲ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement