Punjab News : ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ : ਜੌੜਾਮਾਜਰਾ
Published : Jul 23, 2024, 7:02 pm IST
Updated : Jul 23, 2024, 7:02 pm IST
SHARE ARTICLE
Chetan Singh Jaudamajra
Chetan Singh Jaudamajra

ਆਰ.ਆਈ.ਐਮ.ਸੀ. ਦੇਹਰਾਦੂਨ ਨੇ ਜੁਲਾਈ 2025 ਟਰਮ ਲਈ ਅਰਜ਼ੀਆਂ ਮੰਗੀਆਂ; ਚੰਡੀਗੜ੍ਹ ਵਿਖੇ 1 ਦਸੰਬਰ 2024 ਨੂੰ ਹੋਵੇਗੀ ਪ੍ਰੀਖਿਆ

Punjab News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ ਅਹੁਦੇ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਰੱਖਿਆ ਅਕੈਡਮੀਆਂ 'ਚ ਤਿਆਰੀ ਕਰਨ ਬਾਰੇ ਵੀ ਮਹੱਤਵਪੂਰਨ ਜਾਣਕਾਰੀ ਮੁਹੱਈਆ ਕਰਵਾ ਰਹੀ ਹੈ।

ਇਸੇ ਲੜੀ ਤਹਿਤ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਦਸੰਬਰ 2024 (ਐਤਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰ.ਆਈ.ਐਮ.ਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡਿਟਾਂ ਨੂੰ ਪ੍ਰਤੀ ਕੈਡਿਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।

ਚੇਤਨ ਸਿੰਘ ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜੁਲਾਈ, 2012 ਤੋਂ 1 ਜਨਵਰੀ, 2014 ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ 'ਤੇ ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਲਈ ਜਾਵੇਗੀ ਜਿਸ ਸਬੰਧੀ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਆਰ.ਆਈ.ਐਮ.ਸੀ. ਦੇਹਰਾਦੂਨ ਦੀ ਵੈੱਬਸਾਈਟ www.rimc.gov.in ’ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦੀ ਆਨਲਾਈਨ ਅਦਾਇਗੀ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਭੁਗਤਾਨ ਪ੍ਰਾਪਤ ਹੋਣ ’ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਰਾਹੀਂ ਹੀ ਭੇਜਿਆ ਜਾਵੇਗਾ।

ਇਸ ਤੋਂ ਇਲਾਵਾ ਜਨਰਲ ਵਰਗ ਦੇ ਉਮੀਦਵਾਰ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਦੇ ਉਮੀਦਵਾਰ 555 ਰੁਪਏ ਦਾ ਬੈਂਕ ਡਰਾਫ਼ਟ "ਕਮਾਂਡੈਂਟ ਆਰ.ਆਈ.ਐਮ.ਸੀ. ਫ਼ੰਡ, ਡਰਾਵੀ ਸ਼ਾਖਾ, ਐਚ.ਡੀ.ਐਫ.ਸੀ. ਬੈਂਕ, ਬੱਲੂਪਰ ਚੌਕ, ਦੇਹਰਾਦੂਨ (ਬੈਂਕ ਕੋਡ-1399), ਉਤਰਾਖੰਡ" ਦੇ ਨਾਂ ਭੇਜ ਕੇ ਕਮਾਂਡੈਂਟ ਆਰ.ਆਈ.ਐਮ.ਸੀ, ਦੇਹਰਾਦੂਨ ਪਾਸੋਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫ਼ਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਮੰਗਵਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ਼-ਸਾਫ਼ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ ਹੋਵੇ ਜਾਂ ਲਿਖਿਆ ਹੋਵੇ।

ਇਸੇ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀ.ਐਸ. ਢਿੱਲੋਂ ਨੇ
ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਨਾਲ ਬੱਚੇ ਦਾ ਜਨਮ ਸਰਟੀਫ਼ਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫ਼ਿਕੇਟ, ਅਨਸੂਚਿਤ ਜਾਤੀ/ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫ਼ਿਕੇਟ, ਤਿੰਨ ਪਾਸ-ਪੋਰਟ ਸਾਈਜ਼ ਤਸਵੀਰਾਂ, ਜਿਸ ਸੰਸਥਾ ਵਿੱਚ ਬੱਚਾ ਪੜ੍ਹਦਾ ਹੋਵੇ ਉਸ ਦੇ ਪ੍ਰਿੰਸੀਪਲ ਵੱਲੋਂ ਜਾਰੀ ਤਸਦੀਕਸ਼ੁਦਾ ਸਰਟੀਫ਼ਿਕੇਟ ਜਿਸ ਵਿੱਚ ਬੱਚੇ ਦੀ ਜਨਮ ਮਿਤੀ ਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਦੋਵੇਂ ਪਾਸੇ ਦੀ ਕਾਪੀ ਨਾਲ ਨੱਥੀ ਹੋਣੇ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਮੁਕੰਮਲ ਅਰਜ਼ੀਆਂ 30 ਸਤੰਬਰ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement