ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ 11.86 ਫ਼ੀਸਦੀ ਵਾਧਾ: ਗੁਰਮੀਤ ਸਿੰਘ ਖੁੱਡੀਆਂ
Published : Jul 23, 2025, 5:20 pm IST
Updated : Jul 23, 2025, 5:22 pm IST
SHARE ARTICLE
11.86 percent increase in area under direct sowing of paddy in Punjab: Gurmeet Singh Khudian
11.86 percent increase in area under direct sowing of paddy in Punjab: Gurmeet Singh Khudian

ਝੋਨੇ ਦੀ ਬਿਜਾਈ ਅਜੇ ਜਾਰੀ, ਡੀ.ਐਸ.ਆਰ. ਅਧੀਨ ਰਕਬੇ ਵਿੱਚ ਹੋਰ ਵਾਧਾ ਹੋਣ ਦੀ ਉਮੀਦ: ਖੇਤੀਬਾੜੀ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਟਿਕਾਊ ਖੇਤੀਬਾੜੀ ਅਭਿਆਸਾਂ ਰਾਹੀਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਅਧੀਨ ਰਕਬੇ ਵਿੱਚ ਇਸ ਸਾਲ 11.86 ਫ਼ੀਸਦੀ ਵਾਧਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ ਹੁਣ ਤੱਕ 2.83 ਲੱਖ ਏਕੜ ਤੋਂ ਵੱਧ ਰਕਬੇ ਉਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ, ਜਦੋਂਕਿ ਪਿਛਲੇ ਸਾਲ ਡੀ.ਐੱਸ.ਆਰ. ਅਧੀਨ ਕੁੱਲ ਰਕਬਾ 2.53 ਲੱਖ ਏਕੜ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬੇ ਵਿੱਚ ਹੋਰ ਵਾਧਾ ਹੋਵੇਗਾ ਕਿਉਂਕਿ ਝੋਨੇ ਦੀ ਬਿਜਾਈ ਅਜੇ ਵੀ ਜਾਰੀ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ ਵਿਧੀ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2024 ਦੌਰਾਨ ਡੀ.ਐੱਸ.ਆਰ. ਤਕਨੀਕ ਅਪਣਾਉਣ ਵਾਲੇ 24,032 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਧਰਤੀ ਹੇਠਲਾ ਪਾਣੀ ਬਚਾਉਣ ਵਾਲੇ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐੱਸ.ਆਰ. ਤਕਨੀਕ ਨੂੰ ਉਤਸ਼ਾਹਿਤ ਕਰਨ ਅਤੇ ਇਸ ਅਧੀਨ ਰਕਬਾ ਵਧਾਉਣ ਲਈ ਵਧਾਈ ਵੀ ਦਿੱਤੀ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਕਈ ਕਦਮ ਚੁੱਕੇ। ਵਿਭਾਗ ਨੇ ਜਾਗਰੂਕਤਾ ਮੁਹਿੰਮ ਚਲਾਉਣ ਤੋਂ ਇਲਾਵਾ ਕਿਸਾਨ ਸਿਖਲਾਈ ਕੈਂਪ ਲਗਾਏ ਤਾਂ ਜੋ ਕਿਸਾਨਾਂ ਨੂੰ ਵਿਹਾਰਕ ਜਾਣਕਾਰੀ ਪ੍ਰਦਾਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਤਕਨੀਕੀ ਪ੍ਰਭਾਵਸ਼ੀਲਤਾ ਨੂੰ ਦਰਸਾਉਣ ਅਤੇ ਕਿਸਾਨਾਂ ਨੂੰ ਡੀ.ਐਸ.ਆਰ. ਦੇ ਲਾਭ ਬਾਰੇ ਜਾਗਰੂਕ ਕਰਨ ਲਈ ਖੇਤ ਪ੍ਰਦਰਸ਼ਨੀਆਂ ਵੀ ਲਗਵਾਈਆਂ ਗਈਆਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement