Campaign against corruption: 50000 ਰੁਪਏ ਰਿਸ਼ਵਤ ਲੈਂਦਾ ਜ਼ਿਲ੍ਹਾ ਖਪਤਕਾਰ ਅਦਾਲਤ ਦਾ ਰੀਡਰ ਰੰਗੇ ਹੱਥੀਂ ਗ੍ਰਿਫ਼ਤਾਰ
Published : Jul 23, 2025, 7:26 pm IST
Updated : Jul 23, 2025, 7:26 pm IST
SHARE ARTICLE
Campaign against corruption: District Consumer Court reader arrested red-handed for taking bribe of Rs. 50,000
Campaign against corruption: District Consumer Court reader arrested red-handed for taking bribe of Rs. 50,000

ਭ੍ਰਿਸ਼ਟਾਚਾਰ ਖਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਖੱਪਤਕਾਰ ਸ਼ਿਕਾਇਤ ਨਿਵਾਰਣ ਫੋਰਮ, ਤਰਨਤਾਰਨ ਦੇ ਪ੍ਰਧਾਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50000 ਰੁਪਏ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਦੀ ਵਸਨੀਕ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਸੀ ਜਿਸਦੀ ਸਾਲ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਇਸ ਸਬੰਧ ਵਿੱਚ ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕੀਤੇ ਹਨ ਅਤੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਭੇਜ ਦਿੱਤਾ ਸੀ। ਬਾਅਦ ਵਿੱਚ, ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਵਿਰੁੱਧ ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ, ਤਰਨਤਾਰਨ ਵਿੱਚ ਕੇਸ ਦਰਜ ਕਰਵਾਇਆ ਸੀ।

ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਮਦਦ ਕਰਨ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਲਈ 3,00,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement