ਪੰਜਾਬ ਸਰਕਾਰ ਨੇ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਿਆ : ਹਰਪਾਲ ਸਿੰਘ ਚੀਮਾ
Published : Jul 23, 2025, 6:30 pm IST
Updated : Jul 23, 2025, 6:30 pm IST
SHARE ARTICLE
Punjab government brought the state out of economic recession with clear intentions and clear policies: Harpal Cheema
Punjab government brought the state out of economic recession with clear intentions and clear policies: Harpal Cheema

ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ - ਹਰਪਾਲ ਸਿੰਘ ਚੀਮਾ

ਚੱਠਾ ਨਨਹੇੜਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਨਾਲ ਲੈਸ ਕਰਨ ਦੇ ਯਤਨਾਂ ਤਹਿਤ ਅੱਜ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਚੱਠਾ ਨਨਹੇੜਾ ਵਿਖੇ ਪੰਚਾਇਤ ਘਰ ਅਤੇ ਨਵੀਂ ਲਿੰਕ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਸਾਫ਼ ਨੀਅਤ ਅਤੇ ਸਪੱਸ਼ਟ ਨੀਤੀ ਨਾਲ ਸੂਬੇ ਨੂੰ ਆਰਥਿਕ ਮੰਦਹਾਲੀ ਵਿੱਚੋਂ ਕੱਢਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆ ਕੇ ਸਿਸਟਮ ਵਿੱਚੋਂ ਭ੍ਰਿਸ਼ਟਾਚਾਰ ਖਤਮ ਕੀਤਾ ਹੈ। ਜਿਸ ਦੇ ਨਤੀਜੇ ਵਜੋਂ ਸਰਕਾਰੀ ਖ਼ਜ਼ਾਨੇ ਅਤੇ ਲੋਕਾਂ ਦੇ ਪੈਸੇ ਦੀ ਬਚਤ ਹੋਣ ਲੱਗੀ ਹੈ। ਹੁਣ ਸੂਬਾ ਆਰਥਿਕ ਮੰਦਹਾਲੀ ਵਿੱਚੋਂ ਨਿਕਲ ਚੁੱਕਾ ਹੈ। ਅਗਲੇ ਦੋ ਸਾਲਾਂ ਵਿੱਚ ਸੂਬੇ ਦਾ ਰਿਕਾਰਡਤੋੜ ਸਰਬਪੱਖੀ ਵਿਕਾਸ ਹੋਵੇਗਾ। ਉਹਨਾਂ ਸੂਬੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਪੈਸਾ ਪੰਜਾਬ ਸਰਕਾਰ ਦੇਵੇਗੀ ਪਰ ਲੋਕ ਵਿਕਾਸ ਖੁਦ ਆਪਣੀ ਨਿਗਰਾਨੀ ਵਿੱਚ ਕਰਵਾਉਣ।

ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਤਹਿਤ ਕਿਸੇ ਵੀ ਕਿਸਾਨ ਦੀ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਸ ਬਾਰੇ ਵਿਰੋਧੀ ਪਾਰਟੀਆਂ ਗੁੰਮਰਾਹਕੁੰਨ ਪ੍ਰਚਾਰ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਗੈਰ ਕਾਨੂੰਨੀ ਕਲੋਨੀਆਂ ਦਾ ਕਹਿਰ ਖਤਮ ਕਰਨਾ ਚਾਹੁੰਦੀ ਹੈ। ਅੱਜ ਸੂਬੇ ਵਿੱਚ 30 ਹਜ਼ਾਰ ਏਕੜ ਰਕਬੇ ਉੱਤੇ ਗੈਰ ਕਾਨੂੰਨੀ ਕਾਲੋਨੀਆਂ ਵਿਕਸਤ ਹੋਈਆਂ ਹਨ, ਜਿੱਥੇ ਲੋਕਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ।

ਪੰਚਾਇਤ ਘਰ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਇਸ ਸ਼ਾਨਦਾਰ ਇਮਾਰਤ ਵਿੱਚ ਸਰਪੰਚ ਦਫ਼ਤਰ ਸਮੇਤ ਵਧੀਆ ਵੱਡਾ ਕਮਰਾ ਅਤੇ ਦੋ ਵਾਸ਼ਰੂਮ ਬਣਾਏ ਗਏ ਹਨ। ਇਸ ਪਿੰਡ ਵਿੱਚ ਪੰਚਾਇਤ ਘਰ ਬਣਾਉਣ ਦੀ ਲੰਮੇ ਸਮੇਂ ਦੀ ਮੰਗ ਸੀ ਕਿਉਂਕਿ ਪੰਚਾਇਤ ਕੋਲ ਬੈਠਣ ਅਤੇ ਜ਼ਰੂਰੀ ਮੀਟਿੰਗਾਂ ਆਦਿ ਲਈ ਕੋਈ ਵੀ ਢੁੱਕਵੀਂ ਜਗ੍ਹਾ ਨਹੀਂ ਸੀ। ਜਿਸ ਕਾਰਨ ਪੰਚਾਇਤ ਅਤੇ ਆਮ ਲੋਕਾਂ ਨੂੰ ਆਪਣੇ ਨਿੱਤ ਦਿਨ ਦੇ ਕੰਮ ਕਾਰ ਕਰਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ।

ਉਹਨਾਂ ਦੱਸਿਆ ਕਿ ਚੱਠੇ ਨਨਹੇੜਾ ਵਿਖੇ ਲਿੰਕ ਸੜਕ ਤੋਂ ਗਿਆਨ ਨੰਦ ਡੇਰੇ ਤੱਕ ਦੀ ਸੜਕ ਦੀ ਨਵੀਂ ਉਸਾਰੀ ਉੱਤੇ 32.16 ਲੱਖ ਰੁਪਏ ਦੀ ਲਾਗਤ ਆਈ ਹੈ। ਇਸ 10 ਫੁੱਟ ਚੌੜੀ ਸੜਕ ਦੀ ਕੁੱਲ ਲੰਬਾਈ 1.30 ਕਿ:ਮੀ: ਹੈ। ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਬਣੀ ਸੜਕ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣਾਏਗੀ। ਇਸ ਤੋਂ ਪਹਿਲਾਂ ਵੀ ਪਿੰਡ ਨੂੰ ਲੱਖਾਂ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਮਹਿਲਾਂ ਤੋਂ ਸੰਗਤੀਵਾਲ ਤੱਕ ਸਾਰੀ ਸੜਕ ਬਣੇਗੀ। ਹਲਕਾ ਦਿੜ੍ਹਬਾ ਨੂੰ ਜਲਦ ਹੀ ਫਾਇਰ ਬ੍ਰਿਗੇਡ ਦੀ ਸਹੂਲਤ ਨਾਲ ਲੈਸ ਕੀਤਾ ਜਾਵੇਗਾ। ਉਹਨਾਂ ਦਾਅਵੇ ਨਾਲ ਕਿਹਾ ਕਿ ਹਲਕਾ ਦਿੜ੍ਹਬਾ ਹੁਣ ਵਿਕਾਸ ਪੱਖੋਂ ਪਛੜਿਆਂ ਨਹੀਂ ਰਿਹਾ ਹੈ।
ਉਹਨਾਂ ਕਿਹਾ ਕਿ ਹਲਕਾ ਦਿੜ੍ਹਬਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ।

ਸ੍ਰ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।
 ਉਹਨਾਂ ਨੇ ਕਿਹਾ ਕਿ ਉਹ ਹਲਕਾ ਦਿੜ੍ਹਬਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਤਿੰਨ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda Govt School Teachers Protest : ਮਹਿਲਾ ਅਧਿਆਪਕ ਤੋਂ ਦੁਖੀ ਹੋ ਕੇ ਸਕੂਲ ਸਟਾਫ਼ ਨੇ ਕੀਤੀ ਸੜਕ ਜਾਮ

23 Jul 2025 4:30 PM

Punjab Police Rescue People : ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ 'ਚ ਛਾਲ ਮਾਰ ਕੇ 9 ਲੋਕਾਂ ਦੀ ਬਚਾਈ ਜਾਨ

23 Jul 2025 4:29 PM

ਅੰਮ੍ਰਿਤਪਾਲ ਨੂੰ ਜੇਲ੍ਹ 'ਚ ਕੌਣ ਪਹੁੰਚਾਉਂਦਾ ਰਿਹਾ ਨਸ਼ਾ? ਸਾਥੀਆਂ ਦੇ ਖੁਲਾਸਿਆਂ 'ਚ ਕਿੰਨਾ ਸੱਚ?

22 Jul 2025 8:57 PM

ਪੰਜਾਬ ਦੇ ਕਿਸਾਨਾਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼, ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

22 Jul 2025 8:55 PM

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM
Advertisement