
ਜ਼ਮੀਨ ਬਚਾਓ, ਪੰਜਾਬ ਬਚਾਓ, ਪਿੰਡ ਬਚਾਓ- ਪੰਧੇਰ
ਚੰਡੀਗੜ੍ਹ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਵਾਰਤਾ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਤੇ ਮਜ਼ਦੂਰ ਰੱਦ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਹ ਨਹੀਂ ਚਾਹੁੰਦੇ ਕਿ ਮੁੱਢੋ ਰੱਦ ਕੀਤਾ ਜਾਵੇ ਪਰ ਇਸ ਉੱਤੇ ਸਰਕਾਰ ਨੂੰ ਵਿਚਾਰ ਕਰਨੀ ਚਾਹੀਦੀ ਹੈ।
ਜ਼ਮੀਨ ਬਚਾਓ, ਪੰਜਾਬ ਬਚਾਓ, ਪਿੰਡ ਬਚਾਓ
ਸਰਵਣ ਪੰਧੇਰ ਨੇ ਕਿਹਾ ਹੈ ਕਿ ਅਸੀਂ ਜ਼ਮੀਨ ਬਚਾਓ, ਪੰਜਾਬ ਬਚਾਓ ਨਾਅਰੇ ਤਹਿਤ 20 ਅਗਸਤ ਨੂੰ ਮਹਾਂਰੈਲੀ ਕਰਾਂਗੇ। ਇਸ ਤੋਂ ਬਾਅਦ 28 ਜੁਲਾਈ ਨੂੰ ਪੰਜਾਬ ਵਿੱਚ ਡੀਸੀ ਦਫ਼ਤਰਾਂ ਅੱਗੇ ਧਰਨਾ ਲਵਾਂਗੇ ਅਤੇ ਮੰਗ ਪੱਤਰ ਦੇਵਾਂਗੇ।
30 ਜੁਲਾਈ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ
ਸਰਵਣ ਪੰਧੇਰ ਨੇ ਕਿਹਾ ਹੈ ਕਿ 30 ਜੁਲਾਈ ਨੂੰ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਤੋਂ ਅਗਲੇ ਪ੍ਰੋਗਰਾਮ ਵਿਚ 11 ਅਗਸਤ ਨੂੰ ਮੋਟਰਸਾਈਕਲ ਰੈਲੀ ਕਰਕੇ ਲੋਕਾਂ ਨੂੰ ਜਾਗਰੂਕ ਕਰਾਂਗੇ।ਸਰਵਣ ਪੰਧੇਰ ਨੇ ਕਿਹਾ ਹੈ ਕਿ ਅਸੀ ਐਸਕੇਐਮ ਨੂੰ ਚਿੱਠੀ ਲਿਖ ਕੇ ਇੱਕਠੇ ਹੋਣ ਲਈ ਕਹਾਂਗੇ ਅਤੇ 26 ਅਗਸਤ ਨੂੰ ਕਿਸਾਨ ਭਵਨ ਵਿੱਚ ਮੀਟਿੰਗ ਕਰਾਂਗੇ।ਪੰਜਾਬ ਵਿੱਚ ਅਸੀੰ ਇਕੱਠੇ ਅੰਦੋਲਨ ਕਰਨਾ ਚਾਹੁੰਦੇ ਹਾਂ, ਅਸੀਂ ਏਕਾ ਚਾਹੁੰਦੇ ਹਾ, ਪਹਿਲਾਂ ਵੀ ਚਿੱਠੀਆਂ ਲਿਖੀਆਂ, ਹੁਣ ਫਿਰ ਲਿਖ ਰਹੇ ਹਾਂ।
ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੀ ਪੰਜਾਬ ਨੂੰ ਲੋੜ ਨਹੀਂ,ਅਗਰ ਸਰਕਾਰ ਕੋਲ ਕੋਈ ਇਸ ਤਰ੍ਹਾਂ ਦੀ ਡਿਮਾਂਡ ਆਈ ਹੈ ਤਾਂ ਉਸਨੂੰ ਜਨਤਕ ਕੀਤਾ ਜਾਵੇ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਭਾਰੀ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਪੈਦਾ ਹੋ ਸਕਣ ਵਾਲੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰੇ ਤਾਂ ਜ਼ੋ ਜਾਨ, ਮਾਲ ਅਤੇ ਫ਼ਸਲਾਂ ਦਾ ਨੁਕਸਾਨ ਹੋਣੋਂ ਬਚ ਸਕੇ ਅਤੇ ਪਹਿਲਾਂ ਦੀਆਂ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਐਕਟ ਨੂੰ ਤੋੜ ਕੇ 6 ਸਾਲ ਦੀ ਸਜ਼ਾ ਦੇ ਪ੍ਰਬੰਧ ਖਤਮ ਕਰਕੇ ਪੰਜਾਬ ਦੇ ਹਵਾ, ਮਿੱਟੀ ਤੇ ਪਾਣੀ ਨੂੰ ਨੁਕਸਾਨ ਕਰਨ ਜਾ ਰਹੀ ਹੈ, ਇਸ ਵਿਚ ਕੀਤੇ ਬਦਲਾਅ ਤੁਰੰਤ ਰੱਦ ਕੀਤੇ ਜਾਣ ਅਤੇ ਕਾਨੂੰਨ ਨੂੰ ਤੋੜਨ ਵਾਲੇ ਅਦਾਰਿਆਂ ਤੇ ਮਿਸਾਲੀ ਕਾਰਵਾਈ ਕਰਨ ਦਾ ਪ੍ਰਬੰਧ ਕੀਤਾ ਜਾਵੇ।
ਉਹਨਾਂ ਪਟਿਆਲਾ ਵਿਚ ਸਰਕਾਰ ਵੱਲੋਂ ਜਮੀਨ ਤੇ ਕਬਜ਼ੇ ਕਰਨ ਅਤੇ ਵਿਰੋਧ ਕਰਦੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਤੁਰੰਤ ਕਦਮ ਪਿੱਛੇ ਕਰਨ ਦੀ ਚੇਤਾਵਨੀ ਦਿੱਤੀ। ਉਹਨਾਂ ਪ੍ਰੈਸ ਕਾਨਫਰੰਸ ਦੌਰਾਨ ਵੱਖ ਵੱਖ ਪਿੰਡਾਂ ਵੱਲੋਂ ਜਮੀਨ ਨਾ ਦੇਣ ਲਈ ਪਾਏ ਮਤਿਆ ਨੂੰ ਵੀ ਪੇਸ਼ ਕੀਤਾ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਜੀਰਾ, ਬੀਬੀ ਸੁਖਵਿੰਦਰ ਕੌਰ, ਅਮਰਜੀਤ ਸਿੰਘ ਮੋਹੜੀ, ਬਲਵੰਤ ਸਿੰਘ ਬਹਿਰਾਮਕੇ, ਮਲਕੀਤ ਸਿੰਘ ਗੁਲਾਮੀਵਾਲਾ, ਦਿਲਬਾਗ ਸਿੰਘ ਗਿੱਲ, ਗੁਰਅਮਨੀਤ ਸਿੰਘ ਮਾਂਗਟ, ਰਾਣਾ ਰਣਬੀਰ ਸਿੰਘ, ਗੁਰਵਿੰਦਰ ਸਿੰਘ ਸਦਰਪੁਰ, ਕੰਵਰਦਲੀਪ ਸੈਦੋਲੇਹਲ, ਸੁਖਚੈਨ ਸਿੰਘ, ਕੁਲਦੀਪ ਸਿੰਘ ਮੋਹੜੀ, ਬਲਕਾਰ ਸਿੰਘ ਬੈਂਸ, ਦਵਿੰਦਰ ਸਿੰਘ, ਕੁਲਦੀਪ ਸਿੰਘ ਹਾਜ਼ਰ ਰਹੇ।