ਤਕਨੀਕੀ ਸਿੱਖਿਆ ਵਿਭਾਗ ਵਿੱਚ 21 ਨਵੇਂ ਫਾਰਮੇਸੀ ਲੈਕਚਰਾਰ ਭਰਤੀ
Published : Aug 23, 2018, 4:03 pm IST
Updated : Aug 23, 2018, 4:03 pm IST
SHARE ARTICLE
21 New pharmacy lecturer
21 New pharmacy lecturer

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ

ਚੰਡੀਗੜ•, 23 ਅਗਸਤ: ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੇਜ਼ੀ ਨਾਲ ਭਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਵਿਭਾਗ ਵਿੱਚ 21 ਨਵੇਂ ਫਾਰਮੇਸੀ ਲੈਕਚਰਾਰ ਭਰਤੀ ਕੀਤੇ ਗਏ ਹਨ। ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਭਰਤੀ ਲੈਕਚਰਾਰਾਂ ਨੂੰ ਉਹਨਾਂਦੀ ਸੁਵਿਧਾ ਮੁਤਾਬਕ ਸਰਕਾਰੀ ਬਹੁ ਤਕਨੀਕੀ ਕਾਲਜਾਂ ਵਿੱਚ ਖਾਲੀ ਪਈਆਂ ਅਸਾਮੀਆਂ ਵਿਰੁਧ ਨੇੜੇ ਤੋਂ ਨੇੜੇ ਸਟੇਸ਼ਨ ਅਲਾਟ ਕਰਨ ਲਈ ਅੱਜ ਆਪਣੇ ਦਫਤਰ ਵਿੱਚ ਮੁਲਾਕਾਤ ਕੀਤੀ।

ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਨਵੇਂ ਭਰਤੀ ਲੈਕਚਰਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਦੇ ਖਾਲੀ ਪਈਆਂ ਅਸਾਮੀਆਂ ਵਿਰੁੱਧ ਉਨ•ਾਂ ਦੀ ਮੈਰਿਟ, ਪਰਿਵਾਰਕ ਅਤੇ ਹੋਰ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਨੇੜੇ ਤੋਂ ਨੇੜੇ ਸਟੇਸ਼ਨ ਅਲਾਟ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਤਕਨੀਕੀ ਸਿੱਖਿਆ ਮੰਤਰੀ ਨੇ ਨਵੇਂ ਭਰਤੀ ਲੈਕਚਰਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਹਿਲੀ ਵਾਰ ਸਟੇਸ਼ਨ ਪਸੰਦ ਅਨੁਸਾਰ ਦਿੱਤੇ ਜਾਣਗੇ ਅਤੇ ਅਗਲੇ ਅਕਾਦਮਿਕ ਸਾਲ ਵਿੱਚ ਜੋ ਲੈਕਚਰਾਰ ਵਧੀਆ ਨਤੀਜੇ ਦੇਣਗੇ, ਸਿਰਫ਼ ਉਨ੍ਹਾਂ ਨੂੰ ਹੀ ਪਸੰਦ ਦੇ ਸਟੇਸ਼ਨ 'ਤੇ ਤਾਇਨਾਤ ਕੀਤਾ ਜਾਵੇਗਾ।

21 new lecturer21 new lecturerਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਬਹੁ ਤਕਨੀਕੀ ਅਦਾਰਿਆਂ ਦੇ ਲੈਕਚਰਾਰਾਂ ਨੂੰ ਪੜਾਉਣ ਲਈ ਲੋੜੀਦੀਆਂ ਤਕਨੀਕਾਂ ਅਤੇ ਪਾਠਕ੍ਰਮ ਵਿੱਚ ਸਮੇਂ ਅਨੁਸਾਰ ਤਬਦੀਲੀ ਕਰਨ ਲਈ ਵਿਭਾਗ ਵੱਲੋਂ ਮਾਹਿਰਾਂ ਦੀਆਂ ਵਰਕਸ਼ਾਪਾਂ ਅਤੇ ਰਿਫਰੈਸ਼ਰ ਕੋਰਸ ਲਵਾਏ ਜਾਣਗੇ।ਇਸ ਮੌਕੇ ਉਹਨਾਂ ਨਵੇਂ ਲੈਕਚਰਾਰਾਂ ਨੂੰ ਸਰਕਾਰੀ ਬਹੁ ਤਕਨੀਕੀ ਕਾਲਜਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਦਿਆਰਥੀਆਂ ਨੂੰ ਪੜਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।

ਇਸ ਦੇ ਨਾਲ ਹੀ ਉਨ੍ਹਾਂ ਲੈਕਚਰਾਰਾਂ ਨੂੰ ਵੀ ਸਲਾਹ ਦਿੱਤੀ ਕਿ ਉਨ•ਾਂ ਨੂੰ ਵੀ ਹਮੇਸ਼ਾ ਸਮੇਂ ਦਾ ਹਾਣੀ ਬਣ ਕੇ ਰਹਿਣ ਲਈ ਸਮੇਂ ਸਮੇਂ 'ਤੇ ਰਿਫਰੈਸ਼ਰ ਕੋਰਸ ਅਤੇ ਵਰਕਸ਼ਾਪਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਅੱਜ ਭਰਤੀ ਕੀਤੇ ਗਏ 21 ਫਾਰਮੇਸੀ ਲੈਕਚਰਾਰਾਂ ਨੂੰ ਖਾਲੀ ਪਈਆਂ ਅਸਾਮੀਆਂ ਵਿਰੁੱਧ ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਬਠਿੰਡਾ ਅਤੇ ਅੰਮ੍ਰਿਤਸਰ ਦੇ ਬਹੁ ਤਕਨੀਕੀ ਕਾਲਜਾਂ ਵਿੱਚ ਸਟੇਸ਼ਨ ਅਲਾਟ ਕੀਤੇ ਗਏ। ਇਸ ਸਬੰਧੀ ਲਿਖਤੀ ਹੁਕਮ ਜਲਦੀ ਜਾਰੀ ਕਰ ਦਿੱਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement