ਪੰਜਾਬ ਕਾਂਗਰਸ ਵਿਧਾਇਕ ਪਾਰਟੀ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ....
Published : Aug 23, 2018, 9:03 pm IST
Updated : Aug 23, 2018, 9:03 pm IST
SHARE ARTICLE
Punjab Cabinet Meating
Punjab Cabinet Meating

ਪੰਜਾਬ ਕਾਂਗਰਸ ਵਿਧਾਇਕ ਪਾਰਟੀ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਵਿਧਾਨ ਸਭਾ ‘ਚ ਅਕਾਲੀਆਂ ਨੂੰ ਟੱਕਰਣ ਲਈ ਹਮਲਾਵਾਰੂ ਰਣਨੀਤੀ ਤਿਆਰ

ਚੰਡੀਗੜ੍ਹ, 23 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਵਿਧਾਇਕ ਪਾਰਟੀ ਨੇ ਬੇਅਦਬੀ ਦੇ ਮਾਮਲਿਆਂ ਬਾਰੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਸਬੰਧ ਵਿੱਚ ਵਿਧਾਨ ਸਭਾ ‘ਚ ਅਕਾਲੀਆਂ ਵਿਰੁੱਧ ਹਮਲਾਵਾਰ ਅਤੇ ਤਿੱਖਾ ਰੂਪ ਅਪਨਾਉਣ ਦਾ ਫੈਸਲਾ ਕੀਤਾ ਹੈ। ਇਹ ਰਿਪੋਰਟ ਭਲਕੇ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸਮਾਗਮ ਦੌਰਾਨ ਸਦਨ ਵਿੱਚ ਰੱਖੀ ਜਾਵੇਗੀ। ਕਾਂਗਰਸ ਵਿਧਾਇਕ ਪਾਰਟੀ ਨੇ ਅੱਜ ਸ਼ਾਮ ਇਕ ਮੀਟਿੰਗ ਕਰਕੇ ਸੈਸ਼ਨ ਵਿੱਚ ਆਪਣਾਈ ਜਾਣ ਵਾਲੀ ਰਣਨੀਤੀ ਤਿਆਰ ਕੀਤੀ |

ਇਸ ਦੌਰਾਨ ਪਾਰਟੀ ਨੇ ਅਕਾਲੀਆਂ ਵਿਰੁੱਧ ਮੋਰਚਾ ਸੰਭਾਲਣ ਦਾ ਕਾਰਜ ਆਪਣੇ ਤੇਜ਼ ਤਰਾਰ ਨੌਜਵਾਨ ਵਿਧਾਇਕਾਂ ਨੂੰ ਸੌਾਪਿਆ ਕਿਉਂਕਿ ਅਕਾਲੀਆਂ ਦੀ ਸਰਕਾਰ ਹੀ ਬੇਅਦਬੀ ਦੇ ਮਾਮਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹਿਣ ਕਰਕੇ ਗੰਭੀਰ ਦੋਸ਼ਾਂ ਦੇ ਕੇਂਦਰ ਵਿੱਚ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ) ਦੇ ਸੀਨੀਅਰ ਆਗੂਆਂ ਅਤੇ ਤੇਜ਼ ਤਰਾਰ ਵਿਧਾਇਕਾਂ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਤਿ੍ਪਤ ਰਜਿੰਦਰ ਸਿੰਘ ਬਾਜਵਾ, ਰਾਜਾ ਵੜਿੰਗ, ਕੁਲਜੀਤ ਸਿੰਘ ਨਾਗਰਾ ਅਤੇ ਕੁਲਦੀਪ ਸਿੰਘ ਢਿਲੋਂ ਨੂੰ ਅਕਾਲੀਆਂ ਨੂੰ ਖੁੰਜੇ ਲਾਉਣ ਵਾਸਤੇ ਰਿਪੋਰਟ ‘ਤੇ ਬਹਿਸ ਦੀ ਅਗਵਾਈ ਕਰਨ ਲਈ ਆਖਿਆ ਗਿਆ ਹੈ।

ਮੀਟਿੰਗ ਵਿੱਚ ਵਿਧਾਇਕਾਂ ਦੀ ਰਾਇ ਸੀ ਕਿ ਬਰਗਾੜੀ ਅਤੇ ਬਅਦਬੀ ਦੇ ਹੋਰ ਮਾਮਲਿਆਂ ਦੇ ਮੁੱਦੇ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਵਿੱਚ ਪੁਲਿਸ ਗੋਲੀਬਾਰੀ ਦੀਆਂ ਦੋ ਘਟਨਾਵਾਂ ਦੇ ਸਬੰਧ ਵਿੱਚ ਅਕਾਲੀਆਂ ਵਿਰੁੱਧ ਕਾਂਗਰਸ ਨੂੰ ਤਿੱਖਾ ਰੱੁਖ ਅਪਣਾਉਣਾ ਚਾਹੀਦਾ ਹੈ। ਬੇਅਦਬੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ 2 ਵਿਅਕਤੀ ਮਾਰੇ ਗਏ ਸਨ। ਵਿਧਾਇਕਾਂ ਨੇ ਆਮ ਸਹਮਤਿ ਨਾਲ ਇਹ ਗੱਲ ਆਖੀ ਕਿ ਕਾਂਗਰਸ ਵਲੋਂ ਚੋਣਾਂ ਵਿੱਚ ਇਸ ਸਬੰਧੀ ਵਾਅਦਾ ਕੀਤਾ ਗਿਆ ਸੀ ਅਤੇ ਪਾਰਟੀ ਇਸ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਕਿ ਉਹ ਇਸ ਗੱਲ ਨੂੰ ਯਕੀਨੀ ਬਨਾਉਣਗੇ ਕਿ ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।  ਉਨ੍ਹਾਂ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਫਿਰਕੁ ਸਦਭਾਵਨਾ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਆਗਿਆ ਨਹੀ ਦੇਣਗੇ। ਉਨ੍ਹਾਂ ਕਿਹਾ ਕਿ ਉਹ ਧਾਰਮਿਕ ਬੇਅਦਬੀ ਕਰਨ ਦੇ ਕਿਸੇ ਵੀ ਮਾਮਲੇ ਵਿੱਚ ਕਿਸੇ ਨੂੰ ਵੀ ਖੁਲ੍ਹੇਆਮ ਫਿਰਨ ਦੀ ਆਗਿਆ ਨਹੀ ਦਿੱਤੀ ਜਾਵੇਗੀ ਉਹ ਕੋਈ ਵੀ ਕਿਉਂ ਨਾ ਹੋਵੇ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਸਮਾਗਮ ਇਸ ਕਰਕੇ ਬਹੁਤ ਜ਼ਿਆਦਾ ਮਹੱਤਵਪੂਰਨ ਹੈ

ਕਿਉਂਕਿ ਇਸ ਦੌਰਾਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਦਨ ਵਿੱਚ ਪੇਸ਼ ਕੀਤੀ ਜਾ ਰਹੀ ਹੈ | ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਵੱਖ ਵੱਖ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਦੀ ਘਟਨਾਵਾਂ ਰਾਹੀਂ ਗੜਬੜ ਪੈਦਾ ਕਰਨ ਵਾਲੇ ਲੋਕਾਂ ਨੂੰ ਕਟਹਿਰੇ ਵਿੱਚ ਖੜ੍ਹੇ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਕਾਂਗਰਸ ਵਿਧਾਇਕ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਵਿਧਾਨ ਸਭਾ ਦਾ ਇਹ ਸਮਾਗਮ ਬਹੁਤ ਅਹਿਮ ਹੈ।

 ਇਹ ਬਹੁਤ ਸਾਰੀਆਂ ਦੇ ਸਿਆਸੀ ਅੰਤ ਦੀ ਇਬਾਰਤ ਲਿਖੇਗਾ ਅਤੇ ਉਨ੍ਹਾਂ ਨੂੰ ਨੰਗੇ ਕਰੇਗਾ ਜਿਨ੍ਹਾਂ ਨੇ ਆਪਣੇ ਸਿਆਸੀ ਲਾਭ ਲਈ ਲੋਕਾਂ ਨੂੰ ਵੰਡਣ ਲਈ ਧਰਮ ਦੀ ਵਰਤੋਂ ਕੀਤੀ ਹੈ। ਅਕਾਲੀਆਂ ਵਲੋਂ ਇਹ ਰਿਪੋਰਟ ਮੀਡੀਆ ਵਿੱਚ ਆਉਣ ਦੀ ਗੱਲ ਆਖਣ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੋਵੇਂ ਹੀ ਸੱਤਾ ‘ਤੇ ਕਾਬਜ਼ ਸਨ ਅਤੇ ਉਹ ਬੇਅਦਬੀ ਦੇ ਮਾਮਲਿਆਂ ਸਬੰਧੀ ਆਪਣੀ ਜ਼ਿਮੇਵਾਰੀ ਤੋਂ ਭੱਜ ਨਹੀ ਸਕਦੇ | ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਠੋਸ ਤੱਥਾਂ ਦੇ ਆਧਾਰ ‘ਤੇ ਅਕਾਲੀਆਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਚਿੱਤ ਕਰੇਗੀ।

ਗੌਰਤਲਬ ਹੈ ਕਿ ਰਣਜੀਤ ਸਿੰਘ ਕਮਿਸ਼ਨ ਦੀਆਂ ਮਹੱਤਵਪੂਰਨ ਸਿਫਾਰਸ਼ਾਂ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਪਹਿਲਾਂ ਹੀ 4 ਪੁਲਿਸ ਮੁਲਾਜ਼ਮਾਂ ਦਾ ਨਾਂ 2015 ਵਿੱਚ ਬਹਿਬਲ ਕਲਾਂ ਵਿਖੇ ਵਾਪਰੀ ਗੋਲੀਬਾਰੀ ਦੀ ਘਟਨਾ ‘ਚ ਦਰਜ਼ ਐਫ ਆਈ ਆਰ ‘ਚ ਸ਼ਾਮਲ ਕਰ ਲਿਆ ਹੈ।  5 ਹੋਰ ਪੁਲਿਸ ਮੁਲਾਜ਼ਮਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਕੋਟਕਪੁਰਾ ਦੀ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿੱਚ ਆਈ ਪੀ ਸੀ ਦੀਆਂ ਵੱਖ ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਦੇ ਹੇਠ ਇਸ ਮਹੀਨੇ ਦੇ ਸ਼ੁਰੂ ਵਿੱਚ ਕੇਸ ਦਰਜ਼ ਕੀਤਾ ਗਿਆ ਹੈ ਅਤੇ ਕਮਿਸ਼ਨ ਨੇ ਇਕ ਆਜ਼ਾਦ ਏਜੰਸੀ ਦੁਆਰਾ ਇਸ ਦੀ ਪੜਤਾਲ ਕਰਵਾਉਣ ਦੀ ਸਿਫਾਰਿਸ਼ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement