ਲੋਕਾਂ ਦੇ ਘਰਾਂ 'ਚ ਦਾਖਲ ਹੋਇਆ ਗੰਦਾ ਪਾਣੀ
Published : Aug 23, 2019, 5:39 pm IST
Updated : Aug 23, 2019, 5:39 pm IST
SHARE ARTICLE
Ludhiana Dirty Water
Ludhiana Dirty Water

ਵਿਧਾਇਕ ਰਾਕੇਸ਼ ਪਾਂਡੇ ਦੇ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ

ਲੁਧਿਆਣਾ: ਲੁਧਿਆਣਾ ਵਿਚ ਗੰਦੇ ਨਾਲੇ ਦਾ ਪਾਣੀ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ ਕਿਉਂਕਿ ਪਾਣੀ ਦਾ ਪੱਧਰ ਵਧਣ ਨਾਲ  ਗੰਦਾ ਪਾਣੀ ਸੀਵਰੇਜ਼ ਰਾਹੀਂ ਮਹੱਲਿਆ ਵਿਚ ਦਾਖਲ ਹੋ ਚੁੱਕਾ ਹੈ ਜਿਸ ਨੂੰ ਲੈ ਕੇ ਜਿਥੇ ਲੋਕਾਂ ਵਿਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਥੇ ਹੀ ਹੁਣ ਯੂਥ ਅਕਾਲੀ ਦਲ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

Ludhiana Ludhiana

ਸਿਰਫ ਇਨ੍ਹਾਂ ਹੀ ਨਹੀਂ ਅਤੇ ਬਾਲਟੀਆਂ ਦੇ ਰਾਹੀਂ ਪਾਣੀ ਇਕੱਠਾ ਕਰਕੇ ਇਲਾਕੇ ਦੇ ਵਿਧਾਇਕ ਰਾਕੇਸ਼ ਪਾਂਡੇ ਦੇ ਦਫ਼ਤਰ ਦੇ ਬਾਹਰ ਸੁੱਟਿਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਨੇ ਇਲਾਕੇ ਦੇ ਵਿਧਾਇਕ ਇਸ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਲੋਕਾਂ ਨੂੰ ਗਾਲਾਂ ਕੱਢ ਕੇ ਭਜਾ ਰਹੇ ਹਨ।

Ludhiana Ludhiana

ਉਧਰ ਦੂਜੇ ਪਾਸੇ ਰਾਕੇਸ਼ ਪਾਂਡੇ ਨੇ ਕਿਹਾ ਕਿ ਇਹ ਵੱਡੀ ਸਮੱਸਿਆ ਹੈ ਇਸ ਦੇ ਹੱਲ ਲਈ ਨਗਰ ਨਿਗਮ ਅਤੇ ਸਰਕਾਰ ਜੁਟੀ ਹੋਈ ਹੈ ਪਰ ਮੁਜ਼ਾਹਰੇ ਕਰਨ ਨਾਲ ਧਰਨੇ ਲਾਉਣ ਨਾਲ ਇਸਦਾ ਹੱਲ ਨਹੀਂ ਹੋਵੇਗਾ ਉਨ੍ਹਾਂ ਕਿਹਾ ਕਿ ਅਕਾਲੀ ਦਲ ਰਾਜਨੀਤੀ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਇਲਾਕੇ ਦੇ ਲੋਕ ਗੰਦੇ ਪਾਣੀ ਦੀ ਸਮੱਸਿਆ ਨਾਲ ਕਾਫੀ ਦਿਨਾਂ ਤੋਂ ਜੂਝ ਰਹੇ ਨੇ ਬੁੱਢਾ ਨਾਲਾ ਬਲਾਕ ਹੋਣ ਕਾਰਨ ਗੰਦਾ ਪਾਣੀ ਲੋਕਾਂ ਦੇ ਘਰਾਂ ਵਿਚ ਆ ਵੜਿਆ ਜਿਸ ਨੂੰ ਲੈ ਕੇ ਬੀਤੇ ਦਿਨ ਸੁਖਪਾਲ ਖਹਿਰਾ ਵੀ ਲੁਧਿਆਣਾ ਪਹੁੰਚੇ ਸੀ ਅਤੇ ਇਸ ਮਾਮਲੇ ਤੇ ਹੁਣ ਲਗਾਤਾਰ ਸਿਆਸਤ ਗਰਮਾਉਂਦੀ ਜਾ ਰਹੀ ਹੈ ਪਰ ਇਸ ਮਸਲੇ ਦਾ ਹੱਲ ਕਦੋ ਨਿਕਲੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement