ਬਠਿੰਡਾ ਦੇ ਪਿੰਡ ਗੇਰੀ ਬਾਗੀ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
Published : Aug 23, 2019, 1:07 pm IST
Updated : Aug 23, 2019, 2:44 pm IST
SHARE ARTICLE
Bathinda
Bathinda

ਪੁਲਿਸ ਵੱਲੋਂ 18 ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ

ਬਠਿੰਡਾ : ਬਠਿੰਡਾ ਦੇ ਪਿੰਡ ਗੇਰੀ ਬਾਗੀ 'ਚ ਪੁਲਿਸ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਨਾਮ ਦੇ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਘਰ 'ਚ ਕਈ ਵਿਅਕਤੀਆਂ ਵੱਲੋਂ ਹਮਲਾ ਕੀਤਾ ਜਾ ਰਿਹਾ ਹੈ ਅਤੇ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਤਾਂ ਕੁੱਝ ਲੋਕਾਂ ਵੱਲੋਂ ਪੁਲਿਸ 'ਤੇ ਹੀ ਹਮਲਾ ਕਰ ਦਿੱਤਾ ਗਿਆ।

FightFight

ਜਿਸ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਪਰ ਦੂਜੇ ਪਾਸੇ ਪੀੜਿਤ ਮਹਿਲਾ ਵੱਲੋਂ ਗੁਰਜੰਟ ਸਿੰਘ 'ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਏ ਜਾ ਰਹੇ ਹਨ ਪੀੜਿਤ ਪੁਲਿਸ ਮੁਲਾਜ਼ਮ ਦਾ ਕਹਿਣਾ ਹੈ ਕਿ ਕਈ ਵਿਅਕਤੀਆਂ ਵੱਲੋਂ ਉਨ੍ਹਾਂ 'ਤੇ ਡਾਂਗਾ ਸੋਟੀਆਂ ਨਾਲ ਹਮਲ ਕੀਤਾ ਗਿਆ।

ਇਸ ਮਾਮਲੇ ਦੀ ਜਾਂਚ ਕਰ ਰਹੇ ਡੀ.ਐਸ.ਪੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ 18 ਮੁਲਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ 18 ਮੁਲਾਜ਼ਮਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਕਿੰਨੀ ਜ਼ਲਦੀ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ 'ਤੇ ਕੀ ਕਾਰਵਾਈ ਕੀਤੀ ਜਾਂਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement