ਚਿੱਟੇ ਦਾ ਸੇਵਨ ਕਰਦਾ ਏ.ਐਸ.ਆਈ. ਮੁੱਖ ਮੰਤਰੀ ਦੇ ਹੁਕਮਾਂ 'ਤੇ ਬਰਖ਼ਾਸਤ
Published : Aug 23, 2020, 1:18 am IST
Updated : Aug 23, 2020, 1:18 am IST
SHARE ARTICLE
image
image

ਚਿੱਟੇ ਦਾ ਸੇਵਨ ਕਰਦਾ ਏ.ਐਸ.ਆਈ. ਮੁੱਖ ਮੰਤਰੀ ਦੇ ਹੁਕਮਾਂ 'ਤੇ ਬਰਖ਼ਾਸਤ

ਚੰਡੀਗੜ੍ਹ, 22 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉਤੇ ਪੰਜਾਬ ਪੁਲਿਸ ਦੇ ਏ.ਐਸ.ਆਈ./ਐਲ.ਆਰ. ਜ਼ੋਰਾਵਰ ਸਿੰਘ ਨੂੰ ਸ਼ਨਿਚਰਵਾਰ ਨੂੰ ਬਰਖਾਸਤ ਕਰ ਦਿਤਾ ਗਿਆ ਜਿਸ ਦੀ ਚਿੱਟੇ ਦਾ ਸੇਵਨ ਕਰਦੇ ਦੀ ਵੀਡਿਉ ਵਾਇਰਲ ਹੋਈ ਸੀ।
ਮੁੱਖ ਮੰਤਰੀ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਨਿਰਦੇਸ਼ਾਂ 'ਤੇ ਐਸ.ਐਸ.ਪੀ. ਤਰਨ ਤਾਰਨ ਧਰੁਮਨ ਐਚ ਨਿੰਬਲੇ ਨੇ ਉਕਤ ਏ.ਐਸ.ਆਈ. ਨੂੰ ਬਰਖ਼ਾਸਤ ਕਰਨ ਬਾਰੇ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਹੈ। ਮੁੱਖ ਮੰਤਰੀ ਵਲੋਂ ਅਜਿਹਾ ਗੁਨਾਹ ਕਰਦੇ ਕਿਸੇ ਵੀ ਵਰਦੀਧਾਰੀ ਮੁਲਾਜ਼ਮ ਵਿਰੁਧ ਸਖ਼ਤ ਕਾਰਵਾਈ ਦੀ ਚਿਤਾਵਨੀ ਵੀ ਦਿਤੀ ਗਈ ਹੈ।
ਮੀਡੀਆ ਦੇ ਇਕ ਹਿੱਸੇ ਦੁਆਰਾ ਸ਼ੁਕਰਵਾਰ ਨੂੰ ਸਾਹਮਣੇ ਲਿਆਂਦੇ ਗਏ ਵੀਡੀਉ ਦਾ ਸਖ਼ਤ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਅਪਣੇ 'ਕੈਪਟਨ ਨੂੰ ਸਵਾਲ' ਫ਼ੇਸਬੁੱਕ ਲਾਈਵ ਸੈਸ਼ਨ ਦੌਰਾਨ ਜਾਂਚ ਪਿਛੋਂ ਏ.ਐਸ.ਆਈ. ਨੂੰ ਬਰਖਾਸਤ ਕਰਨ ਦਾ ਐਲਾਨ ਕੀਤਾ ਸੀ। ਇਕ ਸਰਕਾਰੀ ਬੁਲਾਰੇ ਅਨੁਸਾਰ ਜਾਂਚ ਵਿਚ ਇਹ ਸਬੂਤ ਸਾਹਮਣੇ ਆਇਆ ਕਿ ਉਕਤ ਏ.ਐਸ.ਆਈ.  (ਨੰ:438/ਤਰਨ ਤਾਰਨ, ਪੁਲੀਸ ਥਾਣਾ ਸਰਾਏ ਅਮਾਨਤ ਖਾਂ ਵਿਖੇ ਤਾਇਨਾਤ) ਇਕ ਲਾਈਟਰ ਅਤੇ ਚਾਂਦੀ ਦੇ ਵਰਕ ਦੀ ਮਦਦ ਨਾਲ ਨਸ਼ੀਲੇ ਪਦਾਰਥ ਦਾ ਸੇਵਨ ਕਰ ਰਿਹਾ ਸੀ ਜਿਵੇਂ ਕਿ ਵੀਡੀਉ ਵਿਚ ਸਾਫ਼ ਦਿਖਾਈ ਦਿੰਦਾ ਹੈ।
ਮੁੱਖ ਮੰਤਰੀ ਨੇ ਇਹ ਮਹਿਸੂਸ ਕੀਤਾ ਕਿ ਏ.ਐਸ.ਆਈ. ਜ਼ੋਰਾਵਰ ਸਿੰਘ ਨੂੰ ਨੌਕਰੀ 'ਤੇ ਕਾਇਮ ਰੱਖਣਾ ਸੂਬੇ, ਪੁਲਿਸ ਫ਼ੋਰਸ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁਧ ਹੋਵੇਗਾ। ਇਹ ਬਰਖ਼ਾਸਤਗੀ ਇਸ ਲਈ ਜ਼ਰੂਰੀ ਸੀ ਤਾਂ ਜੋ ਇਹ imageimageਸਖ਼ਤ ਸੰਦੇਸ਼ ਦਿਤਾ ਜਾ ਸਕੇ ਕਿ ਸੂਬਾ ਸਰਕਾਰ ਖਾਸ ਕਰ ਕੇ ਵਰਦੀਧਾਰੀ ਮੁਲਾਜ਼ਮਾਂ ਵਲੋਂ ਅਜਿਹਾ ਸੰਗੀਨ ਤੇ ਗੁਨਾਹ ਭਰਪੂਰ ਕੰਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM
Advertisement