ਆਬਕਾਰੀ ਤੇ ਕਰ ਵਿਭਾਗ ਦੇ 12 ਉਚ ਅਧਿਕਾਰੀਆਂ ਵਿਰੁਧ ਮੁਕੱਦਮੇ ਦਰਜ
Published : Aug 23, 2020, 1:00 am IST
Updated : Aug 23, 2020, 1:00 am IST
SHARE ARTICLE
image
image

ਆਬਕਾਰੀ ਤੇ ਕਰ ਵਿਭਾਗ ਦੇ 12 ਉਚ ਅਧਿਕਾਰੀਆਂ ਵਿਰੁਧ ਮੁਕੱਦਮੇ ਦਰਜ

ਐਸ.ਏ.ਐਸ. ਨਗਰ, 22 ਅਗੱਸਤ (ਸੁਖਦੀਪ ਸਿੰਘ ਸੋਈ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਆਬਕਾਰੀ ਤੇ ਕਰ ਵਿਭਾਗ ਦੇ 12 ਉਚ ਅਧਿਕਾਰੀਆਂ ਸਮੇਤ ਚਾਰ ਪ੍ਰਾਈਵੇਟ ਵਿਅਕਤੀਆਂ ਵਿਰੁਧ ਆਬਕਾਰੀ ਕਾਨੂੰਨ ਦੀ ਧਾਰਾ 7, 7ਏ, ਅਤੇ 8 ਸਮੇਤ ਤਾਜ਼ੀਰਾਤੇ ਹਿੰਦ ਦੀਆਂ ਵੱਖ ਵੱਖ ਧਾਰਾਵਾਂ 429, 465, 467, 471, 120-ਬੀ ਹੇਠ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1 ਦੇ ਥਾਣਾ ਮੁਹਾਲੀ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।
ਅੱਜ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਏਡੀਜੀਪੀ ਸ੍ਰੀ ਬੀ.ਕੇ. ਉੱਪਲ ਨੇ ਦਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਵਲੋਂ ਵਪਾਰੀਆਂ ਨਾਲ ਮਿਲੀਭੁਗਤ ਰਾਹੀਂ ਰਾਜ ਅੰਦਰ ਟੈਕਸ ਚੋਰੀ ਨੂੰ ਰੋਕਣ ਲਈ ਇਕ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਵਪਾਰੀਆਂ ਨਾਲ ਭਾਗੀਦਾਰ ਬਣ ਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਇਆ ਜਾ ਰਿਹਾ ਸੀ ਜਿਸ ਕਰ ਕੇ ਵਿਜੀਲੈਂਸ ਬਿਊਰੋ ਨੇ ਇਹ ਵੱਡੀ ਕਾਰਵਾਈ ਕਰਦਿਆਂ ਇਨ੍ਹਾਂ ਅਧਿਕਾਰੀਆਂ ਅਤੇ ਵਪਾਰੀਆਂ ਵਿਰੁਧ ਦੋ ਪਰਚੇ ਦਰਜ ਕੀਤੇ ਹਨ ਅਤੇ ਕੁਝ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਉਪਲ ਨੇ ਦਸਿਆ ਕਿ ਅੱਜ ਇਨ੍ਹਾਂ ਦੋਵਾਂ ਮੁਕਦਮਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਭਾਗ ਦੇ ਅਧਿਕਾਰੀਆਂ ਵਿਚ ਵਰੁਣ ਨਾਗਪਾਲ ਈਟੀਓ ਮੁਕਤਸਰ, ਸੱਤਪਾਲ ਮੁਲਤਾਨੀ ਈਟੀਓ ਫਰੀਦਕੋਟ, ਕਾਲੀਚਰਨ ਈਟੀਓ ਸ਼ੰਭੂ (ਮੋਬਾਈਲ ਵਿੰਗ), ਜਪਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ ਜਲੰਧਰ ਅਤੇ ਸ਼ਿਵ ਕੁਮਾਰ ਮੁਨਸ਼ੀ ਸੋਮਨਾਥ ਟਰਾਂਸਪੋਰਟ ਫਗਵਾੜਾ ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਇਕ ਮੁਕੱਦਮੇ ਵਿਚ ਆਬਕਾਰੀ ਅਤੇ ਕਰ ਵਿਭਾਗ ਦੇ ਡੀਈਟੀਸੀ ਸਿਮਰਨ ਬਰਾੜ, ਵੇਦ ਪ੍ਰਕਾਸ਼ ਜਾਖੜ ਈਟੀਓ ਫਾਜ਼ਿਲਕਾ, ਸੱਤਪਾਲ ਮੁਲਤਾਨੀ ਈਟੀਓ ਫ਼ਰੀਦਕੋਟ, ਕਾਲੀ ਚਰਨ ਈਟੀਓ ਮੋਬਾਈਲ ਵਿੰਗ ਚੰਡੀਗੜ੍ਹ ਐਟ ਸ਼ੰਭੂ, ਵਰੁਣ ਨਾਗਪਾਲ ਈਟੀਓ ਮੁਕਤਸਰ, ਰਵੀਨੰਦਨ ਈਟੀਓ ਫਾਜ਼ਿਲਕਾ, ਪਿਆਰਾ ਸਿੰਘ ਈਟੀਓ ਮੋਗਾ ਅਤੇ ਵਿਜੈ ਕੁਮਾਰ ਪ੍ਰਾਸ਼ਰ ਵਾਸੀ ਆਦਰਸ਼ ਕਾਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਸ਼ਾਮਲ ਹਨ।
ਇਸ ਤਰ੍ਹਾਂ ਦੂਸਰੇ ਕੇਸ ਵਿਚ ਸੁਸ਼ੀਲ ਕੁਮਾਰ ਈਟੀਓ ਅੰਮ੍ਰਿਤਸਰ (ਹੁਣ ਪਟਿਆਲਾ), ਦਿਨੇਸ਼ ਗੌੜ ਈਟੀਓ ਅੰਮ੍ਰਿਤਸਰ, ਜਪ ਸਿਮਰਨ ਸਿੰਘ ਈਟੀਓ ਅੰਮ੍ਰਿਤਸਰ, ਲਖਵੀਰ ਸਿੰਘ ਈਟੀਓ ਮੋਬਾਇਲ ਵਿੰਗ ਅੰਮ੍ਰਿਤਸਰ, ਰਾਮ ਕੁਮਾਰ ਇੰਸਪੈਕਟਰ, ਸੋਮਨਾਥ ਟਰਾਂਸਪੋਰਟਰ ਵਾਸੀ ਫਗਵਾੜਾ, ਸ਼ਿਵ ਕੁਮਾਰ ਮੁਨਸ਼ੀ (ਪਰਾਸ਼ਰ ਸੋਮਨਾਥ) ਅਤੇ ਪਵਨ ਕੁਮਾਰ ਸ਼ਾਮਲ ਹਨ।
ਦੂਸਰੇ ਕੇਸ ਦਾ ਖੁਲਾਸਾ ਕਰਦਿਆਂ ਉੱਪਲ ਨੇ ਦਸਿਆ ਕਿ ਵਿਜੀਲੈਂਸ ਨੂੰ ਸਾਧੂ ਟਰਾਂਸਪੋਰਟ ਦੇ ਮਾਲਕ ਸੋਮਨਾਥ ਵਾਸੀ ਫਗਵਾੜਾ ਵਲੋਂ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀ ਭੁਗਤ ਕਰ ਕੇ ਟੈਕਸ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਸੀ ਜਿਸ ਵਲੋਂ ਪੰਜਾਬ ਦੇ ਅੰਦਰ ਜਾਅਲੀ ਬਿਲਾਂ ਰਾਹੀਂ ਸਾਮਾਨ ਲਿਆਉਣ ਅਤੇ ਪੰਜਾਬ ਪੰਜਾਬ ਤੋਂ ਬਾਹਰ ਗ਼ੈਰ ਕਾਨੂੰਨੀ ਢੰਗ ਨਾਲ ਵੱਖ-ਵੱਖ ਵਪਾਰੀਆਂ ਦਾ ਸਾਮਾਨ ਜਾਅਲੀ ਬਿਲਾਂ ਰਾਹੀਂ ਢੋਣ ਮੌਕੇ ਗੱਡੀਆਂ ਚੈਕਿੰਗ ਨਾ ਕਰਨ ਦੇ ਇਵਜ਼ ਵਿਚ ਲੱਖਾਂ ਰੁਪਏ ਦੀ ਰਿਸ਼ਵਤ ਵੱਖ-ਵੱਖ ਸਮਿਆਂ ਤੇ ਅਧਿਕਾਰੀਆਂ ਨੂੰ ਪਹੁੰਚਾਈ ਜਾਂਦੀ ਸੀ। ਇਸ ਨਾਜਾਇਜ਼ ਕੰਮ ਵਿੱਚ ਸੋਮਨਾਥ ਦਾ ਮੁਨਸ਼ੀ (ਪਾਸਰ) ਸ਼ਿਵ ਕੁਮਾਰ ਅਤੇ ਪਵਨ ਕੁਮਾਰ ਸ਼ਾਮਲ ਹਨ ਇਹ ਪਵਨ ਕੁਮਾਰ ਕੁਝ ਈਟੀਓਜ਼ ਨਾਲ ਵੀ ਬਤੌਰ ਡਰਾਈਵਰ ਕੰਮ ਕਰਦਾ ਰਿਹਾ ਹੈ। ਉਨ੍ਹਾਂ ਦਸਿਆ ਕਿ ਸੋਮਨਾਥ ਮਾਲਕ ਸਾਧੂ ਟਰਾਂਸਪੋਰਟ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਤੇ ਸ਼ੰਭੂ ਵਿਖੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਨੂੰ ਮਹੀਨੇ ਵਜੋਂ ਰਿਸ਼ਵਤ ਲੱਖਾਂ ਰੁਪਏ ਰਿਸ਼ਵਤ ਦਿੰਦਾ ਸੀ। ਉਨ੍ਹਾਂ ਦਸਿਆ ਕਿ ਗੱਡੀ ਵਿਚ ਕਈ ਵਾਰ ਮਹਿੰਗੀਆਂ ਵਿਦੇਸ਼ੀ ਸਿਗਰਟਾਂ ਵੀ ਲਿਜਾਈਆਂ ਜਾਂਦੀਆਂ ਸਨ ਪਰ ਬਿਲ ਕਾਸਮੈਟਿਕਸ ਦੇ ਦਿਖਾਏ ਜਾਂਦੇ ਸਨ। ਟਰੱਕਾਂ ਨੂੰ ਬਾਰਡਰਾਂ ਤੋਂ ਪਾਸ ਕਰਵਾਉਣ ਵੇਲੇ ਇਹ ਮੋਬਾਈਲਾਂ ਨਾਲ ਇਕ ਦੂਜੇ ਉੱਤੇ ਸੰਪਰਕ ਵਿਚ ਰਹਿੰਦੇ ਸਨ ਅਤੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਬੰਧਤ ਗੱਡੀਆਂ ਬਿਨਾਂ ਰੋਕੇ ਲੰਘਾਉਣ ਲਈ ਸੂਚਨਾ ਦਿੰਦੇ ਸਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਕੱਦਮਿਆਂ ਵਿੱਚ ਵਿਜੀਲੈਂਸ ਨੇ ਪੂਰੀ ਗਹਿਣ ਪੜਤਾਲ ਉਪਰੰਤ ਇਨ੍ਹਾਂ ਦੀ ਕਾਰਜਸ਼ੈਲੀ ਨੂੰ ਘੋਖਿਆ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ ਸਮੇਤ ਇਨ੍ਹਾਂ ਟਰਾਂਸਪੋਰਟ ਦੇ ਕੁਝ ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ। ਉਨ੍ਹਾਂ ਦਸਿਆ ਇਸ ਕੇਸ ਦੀ ਹੋਰ ਪੜਤਾਲ ਜਾਰੀ ਹੈ ਅਤੇ ਜੇਕਰ ਕੋਈ ਹੋਰ ਦੋਸ਼ੀ ਪਾਏ ਗਏ ਤਾਂ ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ।
ਅੱਜ ਵਿਜੀਲੈਂਸ ਵਿਭਾਗ ਦੇ ਏ ਆਈ ਜੀ ਅਸ਼ੀਸ਼ ਕਪੂਰ ਸਮੇਤ ਪੁਲਿਸ ਪਾਰਟੀ  ਨੇ ਕਾਰਵਾਈ ਕਰਦਿਆਂ ਬਾਰਾਂ ਉੱਚ ਅਧਿਕਾਰੀਆਂ ਅਤੇ ਚਾਰ ਪ੍ਰਾਈਵੇਟ ਵਿਅਕਤੀਆਂ ਨੂੰ ਮੁਹਾਲੀ ਅਦਾਲਤ 'ਚ ਪੇਸ਼ ਕਰਕੇ ਪੰਜ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ
bhupinder babber photos ੨੨-੧imageimage
ਲੀਚਬਜਅਦਕਗ ਲ਼ਲਲਕਗ ਬੀਰਵਰਤ ੨੨-੧

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement