ਕਿਸਾਨਾਂ ਲਈ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਹੋਵੇਗਾ : ਬੱਬੀ ਬਾਦਲ
Published : Aug 23, 2020, 1:26 am IST
Updated : Aug 23, 2020, 1:26 am IST
SHARE ARTICLE
image
image

ਕਿਸਾਨਾਂ ਲਈ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਹੋਵੇਗਾ : ਬੱਬੀ ਬਾਦਲ

ਬਾਦਲਾਂ ਦੇ ਕੁਰਸੀ ਮੋਹ ਅਤੇ ਭਾਜਪਾ ਦੇ ਵਪਾਰੀ ਮੋਹ ਵਿਚ ਪਿਸ ਰਹੇ ਹਨ ਕਿਸਾਨ
 

ਐਸ.ਏ.ਐਸ. ਨਗਰ, 22 ਅਗੱਸਤ (ਸੁਖਦੀਪ ਸਿੰਘ ਸੋਈ) : ਕਿਸਾਨਾਂ ਲਈ ਸਤੰਬਰ ਵਿਚ ਆਉਣ ਵਾਲਾ ਪਾਰਲੀਮੈਂਟ ਦਾ ਮਾਨਸੂਨ ਸੈਸ਼ਨ ਘਾਤਕ ਸਾਬਤ ਹੋਵਗਾ ਕਿਉਂਕਿ ਇਸ ਸੈਸ਼ਨ ਵਿਚ ਉਸ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨ ਬਣਾ ਕੇ ਪੱਕੇ ਤੌਰ 'ਤੇ ਪਾਸ ਕੀਤਾ ਜਾਵੇਗਾ, ਜਿਸ ਨੂੰ ਪਹਿਲਾਂ ਮੋਦੀ ਕੈਬਨਿਟ ਵਲੋਂ ਮਨਜ਼ੂਰੀ ਦਿਤੀ ਜਾ ਚੁਕੀ ਹ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਕਿਸਾਨਾਂ ਦੇ ਇਕ ਵਫ਼ਦ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਜੇ ਇਹ ਬਿੱਲ ਸੰਸਦ ਵਿਚ ਕਾਨੂੰਨ ਬਣ ਗਿਆ ਤਾਂ ਇਸ ਨਾਲ ਕਿਸਾਨ, ਮਜ਼ਦੂਰ ਅਤੇ ਆੜ੍ਹਤੀ ਵਰਗ ਦੀ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਨੂੰ ਅਪਣੀ ਮਨਮਰਜ਼ੀ ਨਾਲ ਲੁੱਟ ਕਰਨ ਵਾਸਤੇ ਖੁਲ੍ਹ ਮਿਲ ਜਾਵੇਗੀ ਅਤੇ ਕਿਸਾਨਾਂ ਨੂੰ ਅਪਣੀ ਫ਼ਸਲ ਅਤੇ ਮਿਹਨਤ ਦਾ ਸਹੀ ਮੁੱਲ ਨਹੀਂ ਮਿਲ ਪਾਵੇਗਾ, ਜਿਸ ਕਾਰਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ। ਅੰਨਦਾਤਾ ਹੋਰ ਕਰਜੇ ਦੀ ਮਾਰ ਹੇਠ ਆ ਜਾਵੇਗਾ।
ਬੱਬੀ ਬਾਦਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਕਿਸਾਨਾਂ ਅਤੇ ਸੂਬੇ ਦੇ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਅਕਾਲੀ ਦਲ ਨੂੰ ਬਾਦਲਾਂ ਨੇ ਹਾਈਜੈਕ ਕਰ ਕੇ ਕੁਰਸੀ ਅਤੇ ਵਪਾਰੀ ਮੋਹ ਵਿਚ ਕਿਸਾਨ ਵਿਰੋਧੀ ਆਰਡੀਨੈਂਸ ਉਤੇ ਮੋਦੀ ਕੈਬਨਿਟ ਵਿਚ ਦਸਤਖ਼ਤ ਕਰ ਕੇ ਪਹਿਲਾਂ ਹੀ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿਤਾ ਹੈ। ਬੱਬੀ ਬਾਦਲ ਨੇ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਬਚਾਉਣ ਲਈ ਸਿਆਸੀ ਪਾਰਟੀ ਅਤੇ ਕਿਸਾਨ ਯੂਨੀਅਨਾਂ ਇਕ ਪਲੇਟਫ਼ਾਰਮ ਤੇ ਇਕੱਠੇ ਹੋ ਕੇ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਲੜਾਈ ਲੜਨ ਤਾਂ ਜੋ ਇਸ imageimageਕਿਸਾਨਾਂ ਵਿਰੋਧੀ ਬਿੱਲ ਨੂੰ ਸੰਸਦ ਵਿਚ ਪਾਸ ਨਾ ਕਰਵਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement