ਦਰਬਾਰ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਲਈ ਮਾਸਕ ਪਾਉਣਾ ਹੋਇਆ ਲਾਜ਼ਮੀ
Published : Aug 23, 2020, 12:10 pm IST
Updated : Aug 23, 2020, 12:10 pm IST
SHARE ARTICLE
Wearing a mask is a must for sangats visiting Darbar Sahib
Wearing a mask is a must for sangats visiting Darbar Sahib

ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ

 ਅੰਮ੍ਰਿਤਸਰ: ਕੋਰੋਨਾ ਵਾਇਰਸ ਦੇ ਚਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇ ਨਾਲ-ਨਾਲ ਸਾਰੇ ਹੀ ਸੇਵਾਦਾਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।

Wearing a mask is a must for sangats visiting Darbar SahibWearing a mask is a must for sangats visiting Darbar Sahib

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਥੇ ਪਹਿਲਾਂ ਸੰਗਤਾਂ ਦੀ ਥਰਮਲ ਸਕਰੀਨਿੰਗ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਸੀ ਅਤੇ ਸਰੀਰ ਸੈਨੇਟਾਇਜ਼ਰ ਟਨਲ ਵਿਚੋਂ ਸੈਨੇਟਾਇਜ਼ ਕਰ ਕੇ ਭੇਜਿਆ ਜਾਂਦਾ ਸੀ।

Wearing a mask is a must for sangats visiting Darbar SahibWearing a mask is a must for sangats visiting Darbar Sahib

ਉਥੇ ਹੀ, ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤ ਨੂੰ ਅਤੇ ਸਾਰੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਮਾਸਕ ਪਾਉਣਾ ਜ਼ਰੂਰੀ ਕਰ ਦਿਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। 

Wearing a mask is a must for sangats visiting Darbar SahibWearing a mask is a must for sangats visiting Darbar Sahib

ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹੀ ਇੱਥੇ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ ਕਰਨ ਤੇ ਹਰੇਕ ਸ਼ਰਧਾਲੂ ਦੇ ਪਰਿਕਰਮਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।

 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement