
-ਭਾਰਤੀ ਜਨਤਾ ਪਾਰਟੀ ਦੇ ਭ੍ਰਿਸ਼ਟਾਚਾਰੀ ਰਾਜ ਦਾ ਕਰਾਂਗੇ ਅੰਤ-ਜਰਨੈਲ ਸਿੰਘ
ਚੰਡੀਗਡ੍ਹ - ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ ਵਿਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸਾਰੀਆਂ ਸੀਟਾਂ ਤੇ ਚੋਣ ਸੰਬੰਧੀ ਇਹ ਘੋਸ਼ਣਾ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਉਤਰੇਗੀ ਇੱਥੇ ਪਾਰਟੀ ਇੱਕ ਵੱਡੇ ਧਿਰ ਵਜੋਂ ਉਭਰਨ ਪ੍ਰਤੀ ਆਸਵੰਦ ਹੈ। ਇਸ ਦਾ ਐਲਾਨ ਅੱਜ ਚੰਡੀਗਡ੍ਹ ਵਿਖੇ ਪਾਰਟੀ ਦੇ ਸੀਨੀਅਰ ਆਗੂ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਚੰਡੀਗੜ੍ਹ ਦੇ ਸੀਨੀਅਰ ਆਗੂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪ੍ਰਦੀਪ ਛਾਬੜਾ ਨੇ ਕੀਤਾ।
Jarnail Singh
ਚੰਡੀਗਡ੍ਹ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੇ ਇਸ ਸਬੰਧੀ ਐਲਾਨ ਕਰਦਿਆਂ ਦੱਸਿਆ ਕਿ ਮੌਜੂਦਾ ਭਾਰਤੀ ਜਨਤਾ ਪਾਰਟੀ ਦੇ ਰਾਜ ਦੇ ਦੌਰਾਨ ਚੰਡੀਗੜ੍ਹ ਵਿੱਚ ਹਰ ਵਿਭਾਗ ਵਿੱਚ ਭ੍ਰਿਸ਼ਟਾਚਾਰ ਫੈਲਿਆ ਹੋਇਆ ਹੈ ਜਿਸ ਨੂੰ ਖਤਮ ਕਰਨ ਲਈ ਆਮ ਆਦਮੀ ਪਾਰਟੀ ਪਿਡ ਵਿੱਚ ਉਤਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਚੰਡੀਗਡ੍ਹ ਵਿੱਚ ਆਪਣਾ ਸੰਗਠਨ ਖੜਾ ਕਰਨ ਲਈ ਯਤਨਸ਼ੀਲ ਸੀ ਅਤੇ ਹੁਣ ਸੰਗਠਨ ਲਗਭਗ ਪੂਰਾ ਹੋ ਚੁੱਕਿਆ ਹੈ ਜਿਸ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।
Narendra Modi, Amit Shah
ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਅਤੇ ਚੰਡੀਗੜ੍ਹ ਵਿੱਚ ਭਾਜਪਾ ਨਾਲ ਸਬੰਧਿਤ ਲੋਕ ਸਭਾ ਮੈਂਬਰ ਹੋਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਅਣਗੌਲਿਆ ਕਰਕੇ ਇਸ ਸੁੰਦਰ ਸ਼ਹਿਰ ਮੈਨੂੰ ਗੰਦਗੀ ਨਾਲ ਭਰਿਆ ਸ਼ਹਿਰ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗਡ੍ਹ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਹੁਣ ਸੱਤਾ ਪਰਿਵਰਤਨ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਚੰਡੀਗਡ੍ਹ ਦੇ ਲੋਕਾਂ ਕੋਲ ਇਕ ਵਿਕਲਪ ਹੈ ਅਤੇ ਉਹ ਇਸ ਵਾਰ ਇਮਾਨਦਾਰ ਲੋਕਾਂ ਨੂੰ ਸੱਤਾ ਵਿੱਚ ਲਿਆਉਣਗੇ।
Aam Aadmi Party
ਇਸ ਮੌਕੇ ਬੋਲਦਿਆਂ ਪ੍ਰੇਮ ਗਰਗ, ਚੰਦਰਮੁਖੀ ਸ਼ਰਮਾ ਅਤੇ ਪਰਦੀਪ ਛਾਬੜਾ ਨੇ ਕਿਹਾ ਕਿ ਕਿਸੇ ਸਮੇਂ ਚੰਡੀਗੜ੍ਹ ਉੱਤਰ ਭਾਰਤ ਵਿੱਚ ਆਪਣਾ ਇੱਕ ਖਾਸ ਥਾਂ ਰੱਖਦਾ ਸੀ ਪ੍ਰੰਤੂ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਅਤੇ ਭਾਜਪਾ ਨੇ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਜਿਸ ਕਾਰਨ ਸਾਫ ਸਫਾਈ ਤੋਂ ਲੈ ਕੇ ਟੈਕਸ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵਧ ਗਈਆਂ ਹਨ।
Pawan Kumar Bansal
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੰਬੇ ਸਮੇਂ ਤਕ ਚੰਡੀਗਡ੍ਹ ਨਗਰ ਨਿਗਮ ਉੱਤੇ ਕਬਜਾ ਰੱਖਿਆ ਅਤੇ ਲੋਕ ਸਭਾ ਵਿੱਚ ਵੀ ਪਵਨ ਕੁਮਾਰ ਬਾਂਸਲ ਜਿੱਤਦੇ ਰਹੇ ਪ੍ਰੰਤੂ ਉਨ੍ਹਾਂ ਨੇ ਆਮ ਸ਼ਹਿਰੀਆਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਬਦਲਾਅ ਦੇ ਜਦੋਂ ਲੋਕਾਂ ਨੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਇਆ ਪ੍ਰੰਤੂ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਮਿਲਣ ਤੋਂ ਹੀ ਗੁਰੇਜ਼ ਕਰਦੇ ਰਹੇ ਹਨ ਜਿਸ ਕਾਰਨ ਸ਼ਹਿਰ ਦੇ ਲੋਕ ਲਾਵਾਰਿਸ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੇ ਭ੍ਰਿਸ਼ਟਾਚਾਰ ਦਾ ਜਵਾਬ ਚੰਡੀਗੜ੍ਹ ਦੇ ਲੋਕ ਇਸ ਵਾਰ ਦੀਆਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਵੋਟ ਦੇ ਜ਼ੋਰ ਨਾਲ ਦੇਣਗੇ।