ਬਿਜਲੀ ਸਮਝੌਤੇ ਰੱਦ ਕਰਨ ਲਈ AAP ਵੱਲੋਂ ਪੇਸ਼ ਪ੍ਰਾਈਵੇਟ ਬਿੱਲ ਦਾ ਸਮਰਥਨ ਕਰਨ ਸਾਰੇ ਦਲ: ਮੀਤ ਹੇਅਰ
Published : Aug 23, 2021, 7:06 pm IST
Updated : Aug 23, 2021, 7:06 pm IST
SHARE ARTICLE
Gurmeet Singh Meet Hayer
Gurmeet Singh Meet Hayer

ਕਿਹਾ, ਸਾਰੀਆਂ ਪਾਰਟੀਆਂ ਖਾਸਕਰ ਨਵਜੋਤ ਸਿੱਧੂ ਲਈ ਅਗਨ ਪ੍ਰੀਖਿਆ ਹੈ ਅਮਨ ਅਰੋੜਾ ਵੱਲੋਂ ਲਿਆਂਦੇ ਬਿਲ ਦੀ ਹਿਮਾਇਤ ਕਰਨਾ

ਚੰਡੀਗੜ੍ਹ: 'ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਦੀ ਲੁੱਟ ਤੋਂ ਬਚਾਉਣ ਲਈ ਬਤੌਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ 'ਚ ਲਿਆਂਦੇ ਜਾ ਰਹੇ ਪ੍ਰਾਏਵਟ ਮੈਂਬਰ ਬਿੱਲ 'ਦੀ ਟਰਮੀਨੇਸ਼ਨ ਆਫ਼ ਪਾਵਰ ਪਰਚੇਜ਼ ਐਗਰੀਮੈਂਟ ਵਿਦ 3 ਆਈ.ਪੀ.ਪੀ. ਬਿੱਲ 2021' ਨੂੰ ਸੱਤਾਧਾਰੀ ਕਾਂਗਰਸ ਸਮੇਤ ਸਾਰੀਆਂ ਪਾਰਟੀਆਂ ਦੇ ਵਿਧਾਇਕ ਇੱਕਮੱਤ ਅਤੇ ਇੱਕਜੁੱਟ ਹੋ ਕੇ ਸਰਬ ਸੰਮਤੀ ਨਾਲ ਪਾਸ ਕਰਨ ਅਤੇ ਮਾਰੂ ਬਿਜਲੀ ਸਮਝੌਤੇ ਰੱਦ ਕਰਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਮੰਗ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਅਤੇ ਦੇਖਣਾ ਇਹ ਹੋਵੇਗਾ ਕਿ ਸੱਤਾਧਾਰੀ ਕਾਂਗਰਸ ਸਮੇਤ ਕਿਹੜਾ- ਕਿਹੜਾ ਵਿਧਾਇਕ ਪੰਜਾਬ ਅਤੇ ਪੰਜਾਬ ਵਾਸੀਆਂ ਦੇ ਹੱਕ 'ਚ ਡਟਦਾ ਹੈ।

Meet Hayer Meet Hayer

ਹੋਰ ਪੜ੍ਹੋ: ਪੁਰੀ ਨੇ ਸਾਂਝੀ ਕੀਤੀ ਸਿੱਧੂ ਦੀ ਪੁਰਾਣੀ ਵੀਡੀਓ, 'ਸਲਾਹਕਾਰਾਂ ਨੇ ਉਹਨਾਂ ਦੇ ਭਾਸ਼ਣ ਤੋਂ ਲਈ ਪ੍ਰੇਰਣਾ'

ਸੋਮਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ, ''ਪੰਜਾਬ ਵਿਧਾਨ ਸਭਾ ਦਾ ਅਗਾਮੀ ਇਜਲਾਸ ਸੱਤਾਧਾਰੀ ਕਾਂਗਰਸ ਪਾਰਟੀ ਲਈ ਵੀ ਆਖ਼ਰੀ ਮੌਕਾ ਹੈ ਕਿ ਉਹ ਪੰਜਾਬ ਅਤੇ ਪੰਜਾਬ ਦੇ ਸਾਰੇ ਬਿਜਲੀ ਖਪਤਕਾਰਾਂ ਦੇ ਹਿੱਤਾਂ 'ਚ ਫ਼ੈਸਲੇ ਲਵੇ। ਜੇਕਰ ਕਾਂਗਰਸ ਇਸ ਵਾਰ ਵੀ ਖੁੰਝ ਜਾਂਦੀ ਹੈ ਤਾਂ ਸਾਬਤ ਹੋ ਜਾਵੇਗਾ ਕਿ ਕਾਂਗਰਸੀਆਂ ਨੂੰ ਲੋਕ ਨਹੀਂ ਬਾਦਲਾਂ ਵਾਂਗ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਮਿਲਦੀ 'ਦਲਾਲੀ' ਦੀ ਜ਼ਿਆਦਾ ਫ਼ਿਕਰ ਹੈ। ਇਸ ਕਰਕੇ ਅਗਾਮੀ ਇਜਲਾਸ ਸੱਤਾਧਾਰੀ ਕਾਂਗਰਸ ਅਤੇ ਇਸ ਦੇ ਨਵ-ਨਿਯੁਕਤ ਪ੍ਰਧਾਨ ਅਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਲਈ ਅਗਨੀ ਪ੍ਰੀਖਿਆ ਵਾਲਾ ਹੋਵੇਗਾ ਕਿਉਂਕਿ 'ਆਪ' ਨੇ ਲੋਕਾਂ ਦੀ ਮੰਗ 'ਤੇ ਪ੍ਰਾਈਵੇਟ ਮੈਂਬਰ ਬਿੱਲ ਪੰਜਵੀਂ ਵਾਰ ਵਿਧਾਨ ਸਭਾ 'ਚ ਪੇਸ਼ ਕੀਤਾ ਹੈ।''

Navjot Sidhu Navjot Sidhu

ਹੋਰ ਪੜ੍ਹੋ: ਕਸ਼ਮੀਰ ਮੁੱਦੇ ਬਾਰੇ ਗਾਂਧੀ ਪਰਿਵਾਰ ਸਪੱਸ਼ਟ ਕਰੇ ਆਪਣਾ ਸਟੈਂਡ: ਹਰਪਾਲ ਸਿੰਘ ਚੀਮਾ 

ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਗਏ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਦੀ ਮੰਗ ਕਰਦੀ ਆ ਰਹੀ ਹੈ ਅਤੇ ਬਤੌਰ ਵਿਰੋਧੀ ਧਿਰ ਲੋਕ ਹਿੱਤਾਂ ਲਈ ਆਮ ਆਦਮੀ ਪਾਰਟੀ ਆਪਣੇ ਵਿਧਾਇਕ ਅਮਨ ਅਰੋੜਾ ਰਾਹੀਂ ਹੁਣ ਤੱਕ ਚਾਰ ਵਾਰ ਵਿਧਾਨ ਸਭਾ ਇਜਲਾਸਾਂ 'ਚ 'ਦੀ ਟਰਮੀਨੇਸ਼ਨ ਆਫ਼ ਪਾਵਰ ਪਰਚੇਜ਼ ਐਗਰੀਮੈਂਟ ਵਿਦ 3 ਆਈ.ਪੀ.ਪੀ. ਬਿੱਲ 2021' ਪੇਸ਼ ਕਰ ਚੁੱਕੀ ਹੈ, ਪਰ ਕਾਂਗਰਸ ਸਰਕਾਰ ਵਿਧਾਨ ਸਭਾ 'ਚ ਇਸ ਬਿਲ 'ਤੇ ਚਰਚਾ ਕਰਨ ਤੋਂ ਭੱਜਦੀ ਰਹੀ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦੇਣ ਲਈ ਸਿਰਫ਼ ਬਿਆਨਬਾਜ਼ੀ ਕਰਦੀ ਹੈ, ਅਸਲ ਕੰਮ ਨਹੀਂ ਕਰਦੀ। ਉਹਨਾਂ ਕਿਹਾ ਕਿ ਪੰਜਾਬ 'ਚ ਬਿਜਲੀ ਸੰਕਟ ਦਾ ਇੱਕੋ-ਇੱਕ ਹੱਲ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤੇ ਰੱਦ ਕਰਨਾ ਹੈ।

Why threat of anti-national forces increases in Punjab before elections: Aman AroraAman Arora

ਹੋਰ ਪੜ੍ਹੋ: ਐਕਸਪ੍ਰੈਸਵੇਅ ਲਈ ਐਕਵਾਇਰ ਜ਼ਮੀਨਾਂ ਦਾ ਮੁਆਵਜ਼ਾ ਵਧਾਉਣ ਸਬੰਧੀ NK Sharma ਵੱਲੋੋਂ DC ਮੋਹਾਲੀ ਨਾਲ ਮੁਲਾਕਾਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ ਯਾਦ ਕਰਾਉਂਦਿਆਂ ਮੀਤ ਹੇਅਰ ਨੇ ਕਿਹਾ ਕਿ ਹੁਣ ਇਨਾਂ ਦੋਵੇਂ ਆਗੂਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ਦੀ ਲੁੱਟ ਤੋਂ ਬਚਾਉਣ। ਉਹਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਸਮਝੌਤਿਆਂ ਬਾਰੇ ਪੰਜਾਬ ਵਿਧਾਨ ਸਭਾ 'ਚ 'ਵਾਈਟ ਪੇਪਰ' ਪੇਸ਼ ਕਰਨ ਦੇ ਵਾਅਦੇ ਤੋਂ ਮੁਕਰ ਗਏ ਹਨ ਅਤੇ ਨਵਜੋਤ ਸਿੰਘ ਸਿੱਧੂ ਬਿਜਲੀ ਸਮਝੌਤਿਆਂ ਵਿਰੁੱਧ ਹਰੇਕ ਵਿਧਾਨ ਸਭਾ ਇਜਲਾਸ ਦੌਰਾਨ ਸਪੱਸ਼ਟ ਸਟੈਂਡ ਲੈਣ ਤੋਂ ਪਾਸਾ ਵੱਟਦੇ ਰਹੇ ਹਨ, ਪ੍ਰੰਤੂ ਇਸ ਵਾਰ ਇਸ ਮੁੱਦੇ 'ਤੇ ਦੋਗਲਾ ਸਟੈਂਡ ਲੈਣ ਵਾਲਿਆਂ ਨੂੰ ਲੋਕਾਂ ਦੀ ਕਚਿਹਰੀ 'ਚ ਜਵਾਬ ਦੇਣਾ ਹੀ ਪਵੇਗਾ।

Captain Amarinder Singh Captain Amarinder Singh

ਹੋਰ ਪੜ੍ਹੋ: ਨਵਜੋਤ ਸਿੱਧੂ ਨਾਲ ਮੀਟਿੰਗ ਤੋਂ ਬਾਅਦ ਕੀ ਬੋਲੇ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ?

ਮੀਤ ਹੇਅਰ ਨੇ ਕਿਹਾ ਕਿ 'ਆਪ' ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ ਦੀ ਜ਼ਿੰਮੇਵਾਰੀ ਹੈ ਕਿ 2017 ਦੇ ਚੋਣ ਵਾਅਦੇ ਮੁਤਾਬਕ ਇਸ ਬਿੱਲ ਨੂੰ ਬਿਨਾਂ ਕਿਸੇ ਅੜਿੱਕੇ ਦੇ ਸੈਸ਼ਨ 'ਚ ਪੇਸ਼ ਕਰਕੇ ਚਰਚਾ ਕੀਤੀ ਜਾਵੇ ਅਤੇ ਬਾਦਲਾਂ ਵੱਲੋਂ ਕੀਤੇ ਗਏ ਪੰਜਾਬ ਮਾਰੂ ਬਿਜਲੀ ਸਮਝੌਤੇ ਸਰਬ ਸੰਮਤੀ ਨਾਲ ਰੱਦ ਕਰਕੇ ਪੰਜਾਬ ਵਾਸੀਆਂ ਦੀ ਲੁੱਟ- ਘਸੁੱਟ ਬੰਦ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement