
10 ਸਤੰਬਰ ਤੱਕ ਆਨਲਾਈਨ ਰਜਿਸਟਰੇਸ਼ਨ ਕਰਨੀ ਲਾਜ਼ਮੀ
ਚੰਡੀਗੜ੍ਹ: ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਖੇਡ ਸੰਸਥਾ, "ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ" (National Gatka Association of India) ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਪੰਜਾਬ (ਰਜਿ.) (Punjab Gatka Association) ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਰਜਿ.) ਵੱਲੋਂ ਗੁਰਦਵਾਰਾ ਬਾਬੇ ਕੇ, ਸੈਕਟਰ 53, ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ 'ਤੇ ਲੜਕੀਆਂ ਲਈ ਤਿੰਨ ਰੋਜ਼ਾ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ (Gatka Seminar-cum-Referee Camp) 01 ਅਕਤੂਬਰ ਤੋਂ 03 ਅਕਤੂਬਰ, 2021 ਤੱਕ ਲਗਾਇਆ ਜਾ ਰਿਹਾ ਹੈ।
National Gatka Association of India
ਹੋਰ ਪੜ੍ਹੋ: MHA ਪੈਨਲ ਦੀ ਚਿਤਾਵਨੀ- ਅਕਤੂਬਰ 'ਚ ਸਿਖਰ 'ਤੇ ਹੋ ਸਕਦੀ ਹੈ ਕੋਰੋਨਾ ਦੀ ਤੀਜੀ ਲਹਿਰ
ਇਹ ਜਾਣਕਾਰੀ ਦਿੰਦੇ ਹੋਏ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ (Harjeet Singh Garewal) ਸਟੇਟ ਐਵਾਰਡੀ ਨੇ ਦੱਸਿਆ ਕਿ ਗੱਤਕੇਬਾਜ਼ ਲੜਕੀਆਂ ਦੀ ਸਮਰੱਥਾ ਉਸਾਰੀ ਅਤੇ ਬਰਾਬਰੀ ਦੇ ਮੌਕੇ ਮੁਹੱਈਆ ਕਰਨ ਲਈ ਇਹ ਕੈਂਪ ਲਾਇਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੇ ਸਾਰੇ ਟੂਰਨਾਮੈਂਟਾਂ ਵਿੱਚ ਲੜਕੀਆਂ ਵੀ ਲੜਕਿਆਂ ਦੇ ਮੁਕਾਬਲੇ ਰੈਫ਼ਰੀ ਦੀ ਭੂਮਿਕਾ ਨਿਭਾਅ ਸਕਣ।
Gatka
ਹੋਰ ਪੜ੍ਹੋ: ਕੋਟਕਪੂਰਾ ਗੋਲੀ ਕਾਂਡ ਮਾਮਲਾ: ਕੁੰਵਰ ਵਿਜੇ ਪ੍ਰਤਾਪ ਨੇ ਕੀਤਾ ਹਾਈ ਕੋਰਟ ਦਾ ਰੁਖ
ਉਹਨਾਂ ਦੱਸਿਆ ਕਿ ਇਸ ਕੈਂਪ ਦੌਰਾਨ ਸੁਵਖਤੇ ਤੇ ਸ਼ਾਮ ਨੂੰ ਗਰਾਉਂਡ ਵਿੱਚ ਐਸੋਸੀਏਸ਼ਨ ਦੀ ਨਵੀਂ ਰੂਲ ਬੁੱਕ ਮੁਤਾਬਿਕ ਗੱਤਕੇ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ ਜਦਕਿ ਦਿਨ ਦੇ ਸਮੇਂ ਥਿਊਰੀ ਕਲਾਸਾਂ ਦੌਰਾਨ ਮਾਹਿਰਾਂ ਵੱਲੋਂ ਵਿਸ਼ੇਸ਼ ਲੈਕਚਰ ਦਿੱਤੇ ਜਾਣਗੇ। ਉਹਨਾਂ ਦੱਸਿਆ ਕਿ ਇਸ ਰਾਜ ਪੱਧਰੀ ਕੈਂਪ ਵਿੱਚ ਭਾਗ ਲੈਣ ਵਾਲੀਆਂ ਜਿਨਾਂ ਲੜਕੀਆਂ ਨੂੰ ਰੈਫਰੀ ਵਜੋਂ ਚੁਣਿਆ ਜਾਵੇਗਾ ਉਹਨਾਂ ਨੂੰ ਸਮਾਰਟ ਸ਼ਨਾਖਤੀ ਕਾਰਡ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸਮੂਹ ਕੈਂਪਰਾਂ ਨੂੰ ਟੀ-ਸ਼ਰਟਾਂ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।
Capacity building camp for girls to promote as Gatka referee
ਹੋਰ ਪੜ੍ਹੋ: ਅਕਸ਼ੈ ਕੁਮਾਰ ਨੂੰ ਕਿਸਾਨਾਂ ਖਿਲਾਫ਼ ਬੋਲਣਾ ਪਿਆ ਮਹਿੰਗਾ, ਹੋ ਰਿਹਾ ਫਿਲਮ Bell bottom ਦਾ ਵਿਰੋਧ
ਗਰੇਵਾਲ ਨੇ ਕਿਹਾ ਕਿ ਸਮੂਹ ਕੈਂਪਰ ਲੜਕੀਆਂ ਲਈ ਸੁਖਾਵੇਂ ਅਤੇ ਸੁਰੱਖਿਅਤ ਮਾਹੌਲ ਵਿੱਚ ਰਿਹਾਇਸ਼ ਅਤੇ ਖਾਣਾ ਮੁਫ਼ਤ ਮਿਲੇਗਾ। ਗੱਤਕਾ ਕੈਂਪ ਲਈ ਰਜਿਸਟਰੇਸ਼ਨ ਫ਼ੀਸ 100 ਰੁਪਏ ਹੈ ਅਤੇ 20 ਸਾਲ ਤੋਂ ਵੱਧ ਉਮਰ ਦੀਆਂ ਚਾਹਵਾਨ ਗੱਤਕੇਬਾਜ਼ ਲੜਕੀਆਂ ਜਾਂ ਅਧਿਆਪਕਾਵਾਂ ਨੂੰ 10 ਸਤੰਬਰ ਤੱਕ www.Gatkaa.com/registration-of-players ਵੈਬਸਾਈਟ ਉਤੇ ਇਸ ਲਿੰਕ ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਨੀ ਲਾਜ਼ਮੀ ਹੈ।
Gatka
ਹੋਰ ਪੜ੍ਹੋ: ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼
ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਨੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰਿਆਂ ਦੇ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਗੱਤਕਾ ਖੇਡ ਦੀ ਪ੍ਰਫੁੱਲਤਾ, ਖਿਡਾਰਨਾਂ ਦੀ ਬਿਹਤਰੀ ਅਤੇ ਉਜਲ ਭਵਿੱਖ ਨੂੰ ਦੇਖਦਿਆਂ ਆਪਣੇ ਅਦਾਰੇ ਦੀਆਂ ਗੱਤਕਾ ਖੇਡਣ ਵਾਲੀਆਂ ਲੜਕੀਆਂ/ਅਧਿਆਪਕਾਵਾਂ ਨੂੰ ਉਕਤ ਗੱਤਕਾ ਸੈਮੀਨਾਰ-ਕਮ-ਰੈਫਰੀ ਕੈਂਪ ਵਿੱਚ ਭਾਗ ਲੈਣ ਲਈ ਇਹ ਸੂਚਨਾ ਜ਼ਰੂਰ ਭਿਜਵਾ ਦੇਣ।