
ਪੰਜਾਬੀ ਗਾਇਕ ਗੁਰਦਾਸ ਮਾਨ ਅਪਣੇ ਇਕ ਬਿਆਨ ਨੂੰ ਲੈ ਕੇ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ।
ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ (Punjabi Singer Gurdas maan) ਅਪਣੇ ਇਕ ਬਿਆਨ ਨੂੰ ਲੈ ਕੇ ਫਿਰ ਤੋਂ ਵਿਵਾਦਾਂ ਵਿਚ ਘਿਰ ਗਏ ਹਨ। ਉਹਨਾਂ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਜਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਦਰਅਸਲ ਗੁਰਦਾਸ ਮਾਨ (Gurdas Maan controversial statement) ਦਾ ਇਹ ਵਿਵਾਦਤ ਬਿਆਨ ਡੇਰਾ ਨਕੋਦਰ ਤੋਂ ਸਾਹਮਣੇ ਆਇਆ, ਜਿਸ ਵਿਚ ਉਹਨਾਂ ਨੇ ਕਿਹਾ ਲਾਡੀ ਸ਼ਾਹ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਵੰਸ਼ ਵਿਚੋਂ ਹਨ।
Gurdas Maan
ਹੋਰ ਪੜ੍ਹੋ: Delhi Unlock: ਅੱਜ ਤੋਂ ਦੇਰ ਰਾਤ ਤੱਕ ਰਹੇਗੀ ਬਾਜ਼ਾਰਾਂ ’ਚ ਰੌਣਕ, ਕੋਰੋਨਾ ਨਿਯਮਾਂ ਦੀ ਪਾਲਣਾ ਜ਼ਰੂਰੀ
ਉਹਨਾਂ ਕਿਹਾ ਕਿ ਲਾਡੀ ਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਬੱਚੇ ਹਨ। ਉਹਨਾਂ ਦੇ ਇਸ ਬਿਆਨ ਨੂੰ ਲੈ ਕੇ ਸਿੱਖ ਜਗਤ ਵਿਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।ਸੋਸ਼ਲ ਮੀਡੀਆ ’ ਤੇ ਵੀ ਗੁਰਦਾਸ ਮਾਨ ਦਾ ਭਾਰੀ ਵਿਰੋਧ ਹੋ ਰਿਹਾ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗੁਰਦਾਸ ਮਾਨ ਉਸ ਸਮੇਂ ਵਿਵਾਦਾਂ ਵਿਚ ਆ ਗਏ ਸਨ ਜਦੋਂ ਉਹਨਾਂ ਨੇ ਪੰਜਾਬੀ ਭਾਸ਼ਾ ਨੂੰ ਲੈ ਕੇ ਇਕ ਵਿਵਾਦਤ ਬਿਆਨ ਦਿੱਤਾ ਸੀ। ਦਰਅਸਲ ਉਹਨਾਂ ਨੇ ‘ਇਕ ਰਾਸ਼ਟਰ ਇਕ ਭਾਸ਼ਾ’ ਦੀ ਹਮਾਇਤ ਕੀਤੀ ਸੀ।
Gurdas Maan
ਹੋਰ ਪੜ੍ਹੋ: ਸਿੱਧੂ ਦੇ ਦੋ ਸਲਾਹਕਾਰਾਂ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕੀਤਾ ਟਵੀਟ
ਇਕ ਰੇਡੀਓ ਹੋਸਟ ਨਾਲ ਗੱਲਬਾਤ ਦੌਰਾਨ ਜਦੋਂ ਗੁਰਦਾਸ ਮਾਨ ਨੂੰ ਹਿੰਦੀ ਬੋਲਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਹਨਾਂ ਕਿਹਾ: “ਇਹ ਹੰਗਾਮਾ ਵਟਸਐਪ ਅਤੇ ਸੋਸ਼ਲ ਮੀਡੀਆ‘ ’ਤੇ ਵਿਹਲੇ ਲੋਕਾਂ ਦੁਆਰਾ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਸੀ ਕਿ ਰਾਸ਼ਟਰ ਨੂੰ 'ਹਿੰਦੁਸਤਾਨੀ' ਬੋਲਣੀ ਚਾਹੀਦੀ ਹੈ - "ਉਰਦੂ, ਪੰਜਾਬੀ ਅਤੇ ਹਿੰਦੀ ਦੇ ਆਮ ਸ਼ਬਦਾਂ ਦਾ ਮਿਸ਼ਰਣ।" ਗਾਇਕ ਦੀ ਉਸ ਦੇ ਵਿਚਾਰਾਂ ਲਈ ਸੋਸ਼ਲ ਮੀਡੀਆ 'ਤੇ ਭਾਰੀ ਅਲੋਚਨਾ ਹੋਈ ਸੀ।
ਹੋਰ ਪੜ੍ਹੋ: ਵਿਵਾਦਾਂ ’ਚ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ, ਸਾਂਝਾ ਕੀਤਾ ਇੰਦਰਾ ਗਾਂਧੀ ਦਾ ਇਤਰਾਜ਼ਯੋਗ ਸਕੈਚ