ਸਿੱਧੂ ਦੇ ਦੋ ਸਲਾਹਕਾਰਾਂ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਮਨੀਸ਼ ਤਿਵਾੜੀ ਨੇ ਕੀਤਾ ਟਵੀਟ 
Published : Aug 23, 2021, 1:28 pm IST
Updated : Aug 23, 2021, 1:28 pm IST
SHARE ARTICLE
Manish Tewari
Manish Tewari

ਪਿਆਰੇ ਲਾਲ ਗਰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਕੀਤੀ ਗਈ ਆਲੋਚਨਾ 'ਤੇ ਸਵਾਲ ਉਠਾਏ ਸਨ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੀ ਕਥਿਤ ਵਿਵਾਦਤ ਟਿੱਪਣੀਆਂ  ਨੂੰ ਲੈ ਕੇ ਹਰੀਸ਼ ਰਾਵਤ ਨੂੰ ਆਤਮ -ਪੜਚੋਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੁੱਛਿਆ ਕਿ ਕੀ ਅਜਿਹੇ ਲੋਕ ਪਾਰਟੀ ਵਿਚ ਹੋਣੇ ਚਾਹੀਦੇ ਹਨ ਜੋ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਅਤੇ ਜਿਨ੍ਹਾਂ ਦਾ ਪਾਕਿਸਤਾਨ ਪੱਖੀ ਝੁਕਾਅ ਹੈ।

Photo

ਮਨੀਸ਼ ਤਿਵਾੜੀ ਨੇ ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਮਾਲੀ ਦੀਆਂ ਟਿੱਪਣੀਆਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਟਵੀਟ ਕੀਤਾ ਕਿ “ਮੈਂ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਉਨ੍ਹਾਂ ਲੋਕਾਂ ਬਾਰੇ ਗੰਭੀਰਤਾ ਨਾਲ ਆਤਮ-ਪੜਚੋਲ ਕਰਨ ਦੀ ਅਪੀਲ ਕਰਦਾ ਹਾਂ ਜੋ ਜੰਮੂ-ਕਸ਼ਮੀਰ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ ਅਤੇ ਸਪੱਸ਼ਟ ਪਾਕਿਸਤਾਨ ਪੱਖੀ ਰਵੱਈਆ ਰੱਖਦੇ ਹਨ, ਕੀ ਉਹਨਾਂ ਨੂੰ ਕਾਂਗਰਸ ਦੀ ਪੰਜਾਬ ਇਕਾਈ ਦਾ ਹਿੱਸਾ ਹੋਣਾ ਚਾਹੀਦਾ ਹੈ? ਇਹ ਉਨ੍ਹਾਂ ਸਾਰਿਆਂ ਦਾ ਮਜ਼ਾਕ ਹੈ ਜਿਨ੍ਹਾਂ ਨੇ ਭਾਰਤ ਲਈ ਆਪਣਾ ਖੂਨ ਵਹਾਇਆ ਹੈ।

Captain Amarinder Singh Captain Amarinder Singh

ਇਹ ਵੀ ਪੜ੍ਹੋ - ਟੋਕੀਉ ਉਲੰਪਿਕ ’ਚ ਹਿੱਸਾ ਲੈਣ ਵਾਲੇ ਫ਼ੌਜੀਆਂ ਨੂੰ ਅੱਜ ਸਨਮਾਨਤ ਕਰਨਗੇ ਰਾਜਨਾਥ ਸਿੰਘ    

ਦੱਸ ਦਈਏ ਕਿ ਪਿਆਰੇ ਲਾਲ ਗਰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਦੀ ਕੀਤੀ ਗਈ ਆਲੋਚਨਾ 'ਤੇ ਸਵਾਲ ਉਠਾਏ ਸਨ। ਦੂਜੇ ਪਾਸੇ, ਮਾਲੀ ਨੇ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰਨ ਦੇ ਮੁੱਦੇ 'ਤੇ ਗੱਲ ਕੀਤੀ, ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ। ਉਨ੍ਹਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35 ਏ ਹਟਾਉਣ ਦੀ ਕੀ ਲੋੜ ਸੀ। ਕੈਪਟਨ ਨੇ ਐਤਵਾਰ ਨੂੰ ਸਿੱਧੂ ਨੂੰ ਕਿਹਾ ਕਿ ਉਹ ਆਪਣੇ ਸਲਾਹਕਾਰਾਂ ਨੂੰ ਇਨ੍ਹਾਂ ਕਥਿਤ ਟਿੱਪਣੀਆਂ ਕਰਨ 'ਤੇ ਕਾਬੂ ਹੇਠ ਰੱਖਣ।

SHARE ARTICLE

ਏਜੰਸੀ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement