ਮਲੋਟ 'ਚ ਹੋਇਆ ਸੁਖਬੀਰ ਬਾਦਲ ਦਾ ਵਿਰੋਧ, ਕੀਤੀ ਨਾਅਰੇਬਾਜ਼ੀ, ਫਾੜੇ ਪੋਸਟਰ
Published : Aug 23, 2021, 4:08 pm IST
Updated : Aug 23, 2021, 4:08 pm IST
SHARE ARTICLE
Protest Against Sukhbir Badal
Protest Against Sukhbir Badal

ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਸੀ, ਜਿਸ ਨੇ ਖੇਤੀ ਬਿੱਲਾਂ ਵਿਰੁੱਧ ਵੋਟ ਪਾਈ- ਸੁਖਬੀਰ ਬਾਦਲ

ਮਲੋਟ : ਮਲੋਟ ਵਿਖੇ ਅੱਜ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਦਰਅਸਲ ਅੱਜ ‘ਗੱਲ ਪੰਜਾਬ ਦੀ’ ਪ੍ਰੋਗਰਾਮ ਤਹਿਤ ਸੁਖਬੀਰ ਬਾਦਲ ਵੱਖ-ਵੱਖ ਪ੍ਰੋਗਰਾਮ ਨੂੰ ਸੰਬੋਧਨ ਕਰਨ ਪਹੁੰਚੇ ਸਨ। ਸੁਖਬੀਰ ਬਾਦਲ ਜਦ ਪਹਿਲੇ ਪ੍ਰੋਗਰਾਮ 'ਤੇ ਦਾਣਾ ਮੰਡੀ ਪਹੁੰਚੇ ਤਾਂ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਤੋਂ ਕੁਝ ਸਵਾਲ ਪੁੱਛਣੇ ਹਨ ਪਰ ਇਸ ਦੌਰਾਨ ਕਿਸਾਨਾਂ ਦੀ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਨਾ ਹੋ ਸਕੀ।

ਇਹ ਵੀ ਪੜ੍ਹੋ - ਚੂੜੀ ਵੇਚਣ ਵਾਲੇ ਨਾਲ ਸਮੂਹ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਵਰਤੇ ਭੱਦੇ ਸ਼ਬਦ, ਮਾਮਲਾ ਦਰਜ    

Protest Against Sukhbir Badal Protest Against Sukhbir Badal

ਇਸ ਉਪਰੰਤ ਜਦੋਂ ਸੁਖਬੀਰ ਬਾਦਲ ਪਾਰਕ ਸਿਟੀ ਰਿਜੋਰਟ ਵਿਖੇ ਦੂਜੇ ਪ੍ਰੋਗਰਾਮ ਵਿਚ ਪਹੁੰਚੇ ਤਾਂ ਵੱਡੀ ਗਿਣਤੀ ’ਚ ਕਿਸਾਨ ਉੱਥੇ ਪਹੁੰਚ ਗਏ। ਰਿਜੋਰਟ ਦੇ ਬਾਹਰ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਕਰੀਬ ਦੋ ਘੰਟੇ ਰਿਜੋਰਟ ਦਾ ਘਿਰਾਓ ਕੀਤਾ। ਇਸ ਉਪਰੰਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਵਾਈ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਕਿਵੇਂ ਸ਼੍ਰੋਮਣੀ ਅਕਾਲੀ ਦਲ ਕਿਸਾਨ ਆਗੂਆਂ ਕੋਲੋਂ ਪ੍ਰਤੀਕਿਰਿਆ ਜਾਣ ਕੇ, ਭਾਜਪਾ ਦੀ ਉੱਚ-ਲੀਡਰਸ਼ਿਪ ਤੱਕ ਪਹੁੰਚਾਉਂਦਾ ਰਿਹਾ।

Protest Against Sukhbir Badal Protest Against Sukhbir Badal

ਇਹ ਵੀ ਪੜ੍ਹੋ - ਚੂੜੀ ਵੇਚਣ ਵਾਲੇ ਨਾਲ ਸਮੂਹ ਨੇ ਕੀਤੀ ਬੁਰੀ ਤਰ੍ਹਾਂ ਕੁੱਟਮਾਰ, ਵਰਤੇ ਭੱਦੇ ਸ਼ਬਦ, ਮਾਮਲਾ ਦਰਜ    

ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਜਾਂਦਾ ਰਿਹਾ ਸੀ ਕਿ ਕਿਸਾਨਾਂ ਦੇ ਖ਼ਦਸ਼ੇ ਦੂਰ ਕੀਤੇ ਜਾਣਗੇ। ਅਸੀਂ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤਾ ਸੀ ਕਿ ਖੇਤੀ ਕਾਨੂਨਾਂ ਨੂੰ ਇੱਕ ਸਿਲੈਕਟ ਕਮੇਟੀ ਕੋਲ ਭੇਜਿਆ ਜਾਵੇ। ਜਦੋਂ ਉਨ੍ਹਾਂ ਅਜਿਹਾ ਨਹੀਂ ਕੀਤਾ, ਤਾਂ ਅਸੀਂ ਕਿਸਾਨੀ ਹਿੱਤਾਂ ਲਈ ਸੰਸਦ ਵਿਚ ਸਖ਼ਤ ਰੁਖ਼ ਅਪਣਾਇਆ।

ਸ਼੍ਰੋਮਣੀ ਅਕਾਲੀ ਦਲ ਇੱਕੋ-ਇੱਕ ਅਜਿਹੀ ਪਾਰਟੀ ਸੀ, ਜਿਸ ਨੇ ਖੇਤੀ ਬਿੱਲਾਂ ਵਿਰੁੱਧ ਵੋਟ ਪਾਈ, ਭਾਵੇਂ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਨ੍ਹਾਂ ਬਿਲਾਂ ਦਾ ਵਿਰੋਧ ਕਰਨ ਤੋਂ ਕਿਨਾਰਾ ਕਰ ਗਏ। ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਵੀ ਦਿੱਤਾ, ਅਤੇ ਅਸੀਂ ਐੱਨ.ਡੀ.ਏ. ਗੱਠਜੋੜ ਛੱਡ ਕੇ ਭਾਜਪਾ ਨਾਲੋਂ ਆਪਣੀ ਤਕਰੀਬਨ 3 ਦਹਾਕੇ ਪੁਰਾਣੀ ਸਾਂਝ ਵੀ ਤੋੜੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement