ਜਲੰਧਰ 'ਚ ਫਿਲਹਾਲ ਜਾਰੀ ਰਹੇਗਾ ਗੰਨਾ ਕਿਸਾਨਾਂ ਦਾ ਧਰਨਾ, ਕੱਲ੍ਹ ਹੋਵੇਗੀ ਮੁੱਖ ਮੰਤਰੀ ਨਾਲ ਮੀਟਿੰਗ 
Published : Aug 23, 2021, 6:58 pm IST
Updated : Aug 23, 2021, 6:58 pm IST
SHARE ARTICLE
Farmers Meeting
Farmers Meeting

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਮੀਟਿੰਗ ਹੋਣੀ ਹੈ।

ਜਲੰਧਰ: ਪੰਜਾਬ ਸਰਕਾਰ ਅਤੇ ਕਿਸਾਨ ਯੂਨੀਅਨ ਦਰਮਿਆਨ ਜਲੰਧਰ ਦੇ ਡੀ.ਸੀ. ਕੰਪਲੈਕਸ ਦੇ ਦਫਤਰ ਵਿਚ ਹੋਈ ਲੰਮੀ ਮੀਟਿੰਗ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ। ਦੋਵਾਂ ਦਰਮਿਆਨ ਮੀਟਿੰਗ ਦੋ ਘੰਟਿਆਂ ਤੋਂ ਵੱਧ ਚੱਲੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਅਸੀਂ ਮਾਹਰਾਂ ਨੂੰ ਸਾਬਤ ਕਰ ਦਿੱਤਾ ਹੈ ਕਿ ਗੰਨੇ ਦੀ ਕੀਮਤ 470 ਰੁਪਏ ਪ੍ਰਤੀ ਕੁਇੰਟਲ ਆ ਰਹੀ ਹੈ।

Photo

ਫਿਰ ਵੀ, ਅਸੀਂ ਪਹਿਲਾਂ ਹੀ 400 ਰੁਪਏ ਦੀ ਮੰਗ ਕਰ ਚੁੱਕੇ ਹਾਂ, ਇਸ ਲਈ ਅਸੀਂ ਇਸ 'ਤੇ ਕਾਇਮ ਰਹਾਂਗੇ। ਮੀਟਿੰਗ ਵਿਚ ਪਹੁੰਚੇ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਨਵੀਂ ਦਰ ਦਾ ਐਲਾਨ ਮੁੱਖ ਮੰਤਰੀ ਭਲਕੇ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਬਾਅਦ ਦੁਪਹਿਰ 3 ਵਜੇ ਮੀਟਿੰਗ ਹੋਣੀ ਹੈ।

Photo

ਉਸ ਤੋਂ ਬਾਅਦ ਵੀ ਜੇਕਰ ਸੁਣਵਾਈ ਨਾ ਹੋਈ ਤਾਂ ਪੰਜਾਬ ਬੰਦ ਦਾ ਐਲਾਨ ਕੀਤਾ ਜਾਵੇਗਾ। ਉਦੋਂ ਤੱਕ ਜਲੰਧਰ ਵਿਚ ਰਾਸ਼ਟਰੀ ਰਾਜਮਾਰਗ ਅਤੇ ਰੇਲਵੇ ਟ੍ਰੈਕ ਜਾਮ ਰਹਿਣਗੇ। ਦੱਸ ਦਈਏ ਕਿ ਸਰਕਾਰ ਅਤੇ ਕਿਸਾਨ ਯੂਨੀਅਨ ਦਰਮਿਆਨ ਹੋਈ ਇਸ ਮੀਟਿੰਗ ਵਿਚ ਉਤਪਾਦਨ ਲਾਗਤ ਨੂੰ ਲੈ ਕੇ ਮੁੱਦਾ ਅਟਕਿਆ ਹੋਇਆ ਹੈ।  ਦਰਅਸਲ, ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਉਤਪਾਦਨ ਦੀ ਲਾਗਤ 392.50 ਪੈਸੇ ਆ ਰਹੀ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਉਤਪਾਦਨ ਦੀ ਲਾਗਤ 350 ਰੁਪਏ ਆ ਰਹੀ ਹੈ। ਇਸ ਕਾਰਨ ਅੱਜ ਡੀਸੀ ਦਫਤਰ ਵਿਚ ਮੀਟਿੰਗ ਹੋਈ।

Photo

ਜਿਸ ਤੋਂ ਬਾਅਦ ਦੁਬਾਰਾ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਹਾਲਾਂਕਿ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਯੂਨੀਅਨ ਨਾਲ ਮੀਟਿੰਗ ਕਰਨਗੇ।  ਜ਼ਿਕਰਯੋਗ ਹੈ ਕਿ ਕਿਸਾਨ ਯੂਨੀਅਨ ਅਤੇ ਪੰਜਾਬ ਸਰਕਾਰ ਨਾਲ ਹੋਈ ਇਸ ਮੀਟਿੰਗ ਵਿੱਚ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜਗਜੀਤ ਧਲੇਵਾਲ, ਮਨਜੀਤ ਰਾਏ, ਕੁਲਦੀਪ ਸਿੰਘ ਬਜੀਦਪੁਰ, ਜੰਗਵੀਰ ਸਿੰਘ, ਹਰਮੀਤ ਕਾਦੀਆਂ, ਬਲਵਿੰਦਰ ਸਿੰਘ ਮੱਲਣੰਗਲ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਔਲਖ, ਕੁਲਵੰਤ ਸੰਧੂ ਸਮੇਤ ਬਲਦੇਵ ਸਿੰਘ ਸਿਰਸਾ ਹਾਜ਼ਰ ਸਨ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement