ਪਸ਼ੂਆਂ 'ਚ ਮੂੰਹ-ਖੁਰ ਦੀ ਬਿਮਾਰੀ ਤੋਂ ਪ੍ਰਭਾਵਿਤ ਜ਼ਿਲ੍ਹਿਆਂ 'ਚ ਮਾਹਰ ਡਾਕਟਰਾਂ ਦੀਆਂ ਟੀਮਾਂ ਤਾਇਨਾਤ
Published : Aug 23, 2021, 5:16 pm IST
Updated : Aug 23, 2021, 5:16 pm IST
SHARE ARTICLE
Tript Rajinder Bjawa
Tript Rajinder Bjawa

ਪ੍ਰਭਾਵਿਤ ਪਿੰਡਾਂ ਦੇ 5 ਤੋਂ 10 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ ਸਾਰੇ ਪਸ਼ੂਆਂ ਦੀ ਵੈਕਸੀਨੇਸ਼ਨ ਕਰਵਾਈ 

ਚੰਡੀਗੜ੍ਹ : ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਪਸ਼ੂਆਂ ਵਿੱਚ ਮੂੰਹ-ਖੁਰ ਦੀ ਬਿਮਾਰੀ ਦੇ ਫੈਲਣ ਦੀਆਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦੇ ਹੋਏ ਪੰਜਾਬ ਦੇ ਪਸ਼ੂ ਪਾਲਣ ਵਿਭਾਗ  ਵੱਲੋਂ ਪਸ਼ੂ ਮਾਹਰਾਂ ਅਤੇ ਡਾਕਟਰਾਂ ਦੀਆਂ ਟੀਮਾਂ ਨੂੰ ਫੌਰੀ ਤੌਰ 'ਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਕਰ ਦਿੱਤਾ ਗਿਆ ਹੈ। ਪ੍ਰਭਾਵਿਤ ਪਿੰਡਾਂ ਦੇ 5 ਤੋਂ 10 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦੇ 100 ਫ਼ੀਸਦੀ ਪਸ਼ੂਧਨ ਦੀ ਰਿੰਗ ਵੈਕਸੀਨੇਸ਼ਨ ਮੁਕੰਮਲ ਕਰਵਾ ਲਈ ਗਈ ਹੈ l

Photo

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਰਿਪੋਰਟਾਂ ਅਨੁਸਾਰ ਪੰਜਾਬ ਦੇ ਲੁਧਿਆਣਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ  ਜ਼ਿਲ੍ਹਿਆਂ ਵਿੱਚ ਮੂੰਹ-ਖੁਰ ਦੀ ਬਿਮਾਰੀ ਕੁਝ ਕੁ ਪਸ਼ੂਆਂ ਨੂੰ ਹੋਈ ਹੈ। ਉਹਨਾਂ ਦੱਸਿਆ ਕਿ ਸਰਕਾਰ ਨੇ ਫੌਰੀ ਕਾਰਵਾਈ ਕਰਦੇ ਹੋਏ ਸਾਰੇ ਪ੍ਰਭਾਵਿਤ ਜਿਲ੍ਹਿਆਂ ਵਿਚ ਮੂੰਹ-ਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਰਿੰਗ ਵੈਕਸੀਨ ਦੀਆਂ 81 ਹਜ਼ਾਰ  ਖੁਰਾਕਾਂ ਵੰਡੀਆਂ ਗਈਆਂ ਸਨ। ਬਾਜਵਾ ਨੇ ਦੱਸਿਆ ਕਿ ਉਹ ਨਿੱਜੀ ਤੌਰ 'ਤੇ ਰੋਜ਼ਾਨਾ ਪ੍ਰਭਾਵਿਤ ਜ਼ਿਲ੍ਹਿਆਂ ਤੋਂ ਰਿਪੋਰਟ ਲੈ ਰਹੇ ਹਨ।

ਬਾਜਵਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬੇ ਵਿੱਚ ਮੂੰਹ-ਖੁਰ ਟੀਕਾਕਰਨ ਪ੍ਰੋਗਰਾਮ ਕੇਂਦਰ ਸਰਕਾਰ ਦੀ ਐਨ.ਏ.ਡੀ.ਸੀ.ਪੀ. ਸਕੀਮ ਅਧੀਨ ਚਲਾਇਆ ਜਾਂਦਾ ਹੈ ਜਿਸ ਤਹਿਤ ਰਾਜ ਵਿੱਚ ਮੂੰਹ-ਖੁਰ ਦੀ ਵੈਕਸੀਨ ਕੇਂਦਰ ਸਰਕਾਰ ਵੱਲੋਂ ਹੀ ਦਿੱਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਪਿਛਲੇ ਸਾਲ 17 ਅਕਤੂਬਰ 2020 ਨੂੰ ਮੂੰਹ-ਖੁਰ ਟੀਕਾਕਰਨ ਸ਼ੁਰੂ ਹੋਇਆ ਸੀ

Tripat BajwaTripat Bajwa

ਜਿਸ ਅਧੀਨ ਸੂਬੇ ਦੇ ਸਾਰੇ ਪਸ਼ੂਧਨ ਦੀ ਵੈਕਸੀਨੇਸ਼ਨ ਕੀਤੀ ਜਾਣੀ ਸੀ। ਉਹਨਾਂ ਦੱਸਿਆ ਕਿ ਕੁਝ ਕਾਰਨਾਂ ਕਰਕੇ ਮੂੰਹ-ਖੁਰ ਦੀ ਵੈਕਸੀਨ ਦੇ ਸੈਂਪਲ ਫੇਲ ਹੋਣ ਕਰਕੇ ਵੈਕਸੀਨ ਮਿੱਥੇ ਮਾਪਦੰਡਾਂ 'ਤੇ ਖਰੀ ਨਹੀਂ ਉਤਰ ਸਕੀ ਅਤੇ ਕੇਂਦਰ ਸਰਕਾਰ ਨੇ ਪਸ਼ੂ ਪਾਲਣ ਵਿਭਾਗ ਤੋਂ ਇਹ ਵੈਕਸੀਨ ਵਾਪਸ ਲੈ ਲਈ ਗਈ ਸੀ ਅਤੇ ਉਹਨਾਂ ਵੱਲੋਂ ਇਹ ਕਿਹਾ ਗਿਆ ਸੀ ਕਿ ਨਵੀਂ ਵੈਕਸੀਨ ਦੀ ਉਪਲੱਬਧਤਾ ਹੋਣ ਦੇ ਬਾਅਦ ਹੀ ਇਹ ਵੈਕਸੀਨ ਦੁਬਾਰਾ ਸਪਲਾਈ ਕੀਤੀ ਜਾਵੇਗੀ।

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਕੇਂਦਰ ਸਰਕਾਰ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਹੋਇਆ ਹੈ ਅਤੇ ਉਹਨਾਂ ਵੱਲੋਂ ਇਹ ਉਮੀਦ ਪ੍ਰਗਟਾਈ ਗਈ ਹੈ ਕਿ ਮੂੰਹ-ਖੁਰ ਵੈਕਸੀਨ ਸਤੰਬਰ ਤੱਕ ਉਪਲੱਬਧ ਹੋ ਜਾਵੇਗੀ। ਬਾਜਵਾ ਨੇ ਦੱਸਿਆ ਕਿ ਜਿਵੇਂ ਹੀ ਵਿਭਾਗ ਨੂੰ ਕੇਂਦਰ ਸਰਕਾਰ ਤੋਂ ਵੈਕਸੀਨ ਪ੍ਰਾਪਤ ਹੁੰਦੀ ਹੈ ਤਾਂ ਇਹ ਵੈਕਸੀਨ ਸੂਬੇ ਦੇ ਸਾਰੇ ਪਸ਼ੂਧਨ ਨੂੰ ਲਗਾ ਦਿੱਤੀ ਜਾਵੇਗੀ।

ਪਸ਼ੂ ਪਾਲਣ ਮੰਤਰੀ ਵੱਲੋਂ ਦੱਸਿਆ ਗਿਆ ਕਿ ਜਿਥੋਂ ਤੱਕ ਕੁਝ ਜ਼ਿਲ੍ਹਿਆਂ ਜਿਵੇਂ ਲੁਧਿਆਣਾ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੂੰਹ-ਖੁਰ ਦੀ ਬਿਮਾਰੀ ਨਾਲ ਪਸ਼ੂਧਨ ਪ੍ਰਭਾਵਿਤ ਹੋਣ ਦੀ ਗੱਲ ਹੈ ਤਾਂ ਉਸ ਸਬੰਧੀ ਵਿਭਾਗ ਵੱਲੋਂ ਐਨ.ਆਰ.ਡੀ.ਡੀ.ਐਲ. ਲੈਬ ਜਲੰਧਰ ਦੀਆਂ ਟੀਮਾਂ ਭੇਜੀਆਂ ਜਾ ਚੁੱਕੀਆਂ ਹਨ l

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement