
ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ।
ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀਐੱਸਐੱਫ) ਨੇ ਮੰਗਲਵਾਰ ਨੂੰ ਪੰਜਾਬ ਵਿਚ ਭਾਰਤ-ਪਾਕਿਸਤਾਨ ਸਰਹੱਦ 'ਤੇ ਗਸ਼ਤ ਦੌਰਾਨ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੜਕੇ ਫ਼ਿਰੋਜ਼ਪੁਰ ਸੈਕਟਰ ਵਿਚ ਛੇ ਮੈਗਜ਼ੀਨਾਂ ਵਾਲੀਆਂ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਵਾਲੀਆਂ ਦੋ ਐਮ3 ਸਬ-ਮਸ਼ੀਨ ਗਨ ਅਤੇ ਦੋ ਮੈਗਜ਼ੀਨਾਂ ਵਾਲੀਆਂ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।