
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫ਼ਤਾਰੀ ਦਾ ਕੀਤਾ ਸੀ ਵਿਰੋਧ ਤੇ ਵਿਜੀਲੈਂਸ ਟੀਮ ਨਾਲ ਕੀਤੀ ਸੀ ਬਹਿਸ
ਵਿਜੀਲੈਂਸ ਨੇ ਪੁਲਿਸ ਕਮਿਸ਼ਨਰ ਨੂੰ ਦਿਤੀ ਸ਼ਿਕਾਇਤ
ਲੁਧਿਆਣਾ : ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਵਿਜੀਲੈਂਸ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
Bharat Bhushan Ashu
ਅਸਲ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਸਮੇਂ ਵਿਜੀਲੈਂਸ ਅਧਿਕਾਰੀਆਂ ਨਾਲ ਸਾਂਸਦ ਰਵਨੀਤ ਸਿੰਘ ਬਿੱਟੂ ਦੀ ਬਹਿਸ ਹੋ ਗਈ ਸੀ ਅਤੇ ਉਨ੍ਹਾਂ ਨੇ ਭਾਰਤ ਭੂਸ਼ਨ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਆਈ ਵਿਜੀਲੈਂਸ ਦੀ ਟੀਮ ਦਾ ਵਿਰੋਧ ਵੀ ਕੀਤਾ ਸੀ।
ravneet Bittu
ਤਕਰੀਬਨ ਅੱਧੇ ਘੰਟੇ ਦੇ ਕਰੀਬ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੂੰ ਰੋਕ ਕੇ ਰੱਖਿਆ ਸੀ। ਜਿਸ ਨੂੰ ਲੈ ਕੇ ਹੁਣ ਕਿਹਾ ਜਾ ਰਿਹਾ ਹੈ ਕਿ ਇਹ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸ਼ਿਕਾਇਤ ਦਿੱਤੀ ਗਈ ਹੈ।