ਹਾਈਕੋਰਟ ਨੇ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਗਿਲਜ਼ੀਆ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ ਸੁਰੱਖਿਅਤ ਰੱਖਿਆ
Published : Aug 23, 2022, 1:27 pm IST
Updated : Aug 23, 2022, 6:27 pm IST
SHARE ARTICLE
Sadhu Singh Dharamsot and Sangat Gilzia
Sadhu Singh Dharamsot and Sangat Gilzia

ਦੋਵੇਂ ਹੀ ਜੰਗਲਾਤ ਵਿਭਾਗ 'ਚ ਹੋਏ ਘਪਲੇ 'ਚ ਨਾਮਜ਼ਦ ਹਨ।

 

ਮੁਹਾਲੀ - ਜੰਗਲਾਤ ਵਿਭਾਗ 'ਚ ਕਰੋੜਾਂ ਦੇ ਭ੍ਰਿਸ਼ਟਾਚਾਰ ਮਾਮਲੇ 'ਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਅੱਜ ਉਹਨਾਂ ਦੋਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਹਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਅਦਾਲਤ ਨੇ ਦੋਹਾਂ ਪੱਖਾਂ ਦੀ ਬਹਿਸ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੋਵੇਂ ਹੀ ਜੰਗਲਾਤ ਵਿਭਾਗ 'ਚ ਹੋਏ ਘਪਲੇ 'ਚ ਨਾਮਜ਼ਦ ਹਨ।

ਸਰਕਾਰ ਵੱਲੋਂ ਬਹਿਸ ਕਰਦੇ ਹੋਏ ਐਡਵੋਕੇਟ ਜਨਰਲ ਵਿਨੋਦ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਜ਼ਮਾਨਤ ਮਿਲਣ ਨਾਲ ਮਾਮਲੇ ਦੀ ਜਾਂਚ ਪ੍ਰਭਾਵਿਤ ਹੋਵੇਗੀ ਕਿਉਂਕਿ ਦੋਸ਼ੀ ਨੇ ਬਹੁਤ ਚਲਾਕੀ ਨਾਲ ਰਿਸ਼ਵਤ ਦੇ ਪੈਸਿਆਂ ਨਾਲ ਪ੍ਰਾਪਰਟੀ ਖ਼ਰੀਦੀ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement