
ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲੀ
ਜਲੰਧਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਰਹੂਮ ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਨਿਰਮਲ ਸਿੰਘ ਕੋਹਾੜ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਨਿਰਮਲ ਸਿੰਘ ਕੋਹਾੜ ਦੀ ਉਮਰ 54 ਸਾਲ ਸੀ। ਘਰੇਲੂ ਕਲੇਸ਼ ਦੇ ਚਲਦਿਆਂ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ।
Death
ਮਿਲੀ ਜਾਣਕਾਰੀ ਅਨੁਸਾਰ ਉਹ ਕੋਆਪ੍ਰੇਟਿਵ ਬੈਂਕ ਨੂਰਮਹਿਲ ਵਿਖੇ ਮੈਨੇਜਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਨਿਰਮਲ ਸਿੰਘ ਕੋਹਾੜ ਨੇ ਪਿੰਡ ਕੋਹਾੜ ਖੁਰਦ ਵਿਖੇ ਰਾਤ ਕਰੀਬ 9 ਵਜੇ ਆਪਣੇ ਘਰ ’ਚ ਆਪਣੇ ਹੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ।
Nirmal Singh Kohar
ਇਸ ਬਾਰੇ ਜਾਣਕਾਰੀ ਮਿਲਣ 'ਤੇ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਗਿੱਲ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਨਿਰਮਲ ਸਿੰਘ ਕੋਹਾੜ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।