ਲੁਧਿਆਣਾ ਵਿਚ ਪਤੀ ਤੋਂ ਦੁਖੀ ਮਹਿਲਾ ਨੇ ਤੇਜ਼ਾਬ ਪੀ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Aug 23, 2023, 1:20 pm IST
Updated : Aug 23, 2023, 1:20 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਕਾਬੂ

 

ਲੁਧਿਆਣਾ: ਲੁਧਿਆਣਾ 'ਚ ਪਤੀ ਤੋਂ ਤੰਗ ਆ ਕੇ ਤਿੰਨ ਬੱਚਿਆਂ ਦੀ ਮਾਂ ਨੇ ਤੇਜ਼ਾਬ ਪੀ ਲਿਆ। ਜਿਸ ਵਿਚ ਇਲਾਜ ਦੌਰਾਨ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਨਾਮਿਕਾ ਗਿੱਲ ਉਰਫ ਜੋਤੀ (29) ਵਾਸੀ ਰੇਲਵੇ ਕਲੋਨੀ ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਨੰਬਰ-5 ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ’ਚ 26 ਅਗਸਤ ਤਕ ਛੁੱਟੀਆਂ; ਭਾਰੀ ਮੀਂਹ ਅਤੇ ਹੜ੍ਹਾਂ ਦੇ ਮੱਦੇਨਜ਼ਰ ਲਿਆ ਫ਼ੈਸਲਾ

ਥਾਣਾ-5 ਦੀ ਐਸਐਚਓ ਅਵਨੀਤ ਕੌਰ ਨੇ ਦਸਿਆ ਕਿ ਜੋਤੀ ਦਾ ਵਿਆਹ ਸਾਲ 2013 ਵਿਚ ਨਗਰ ਨਿਗਮ ਵਿਚ ਕੰਮ ਕਰਦੇ ਅਮਿਤ ਕੁਮਾਰ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਅਮਿਤ ਕੁਮਾਰ ਉਸ ਨੂੰ ਛੋਟੀਆਂ-ਛੋਟੀਆਂ ਗੱਲਾਂ ਲਈ ਪ੍ਰੇਸ਼ਾਨ ਕਰਨ ਲੱਗਾ। ਵਿਆਹ ਤੋਂ ਬਾਅਦ ਉਸ ਦੀਆਂ 3 ਬੇਟੀਆਂ ਹੋਈਆਂ। ਲੜਕੀਆਂ ਦੇ ਜਨਮ ਤੋਂ ਬਾਅਦ ਵੀ ਦੋਸ਼ੀ ਅਨਾਮਿਕਾ ਨੂੰ ਤੰਗ ਪ੍ਰੇਸ਼ਾਨ ਕਰਦਾ ਰਿਹਾ।

ਇਹ ਵੀ ਪੜ੍ਹੋ: ਤਰਨਤਾਰਨ ਵਿਚ ਇਕ ਡਰੋਨ ਅਤੇ 2 ਕਿਲੋ ਹੈਰੋਇਨ ਸਣੇ ਵਿਅਕਤੀ ਕਾਬੂ

 ਮ੍ਰਿਤਕਾ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਨੇ ਲੜਕੀ 'ਤੇ ਕਾਫੀ ਤਸ਼ੱਦਦ ਕੀਤਾ। ਜਿਸ ਕਾਰਨ ਉਸ ਨੇ ਤੇਜ਼ਾਬ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲੁਸ ਮੁਲਜ਼ਮ ਨੂੰ ਬੁੱਧਵਾਰ ਦੁਪਹਿਰ ਅਦਾਲਤ ਵਿਚ ਪੇਸ਼ ਕਰੇਗੀ। ਉਰਮਿਲਾ ਨੇ ਦੱਸਿਆ ਕਿ ਜਵਾਈ ਨੇ ਸੋਮਵਾਰ ਨੂੰ ਵੀ ਬੇਟੀ ਦੀ ਕੁੱਟਮਾਰ ਕੀਤੀ ਸੀ। ਇਸ ਬਾਰੇ ਧੀ ਨੇ ਉਸ ਨੂੰ ਸੂਚਿਤ ਕੀਤਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement