
ਰਾਵੀ ਦਰਿਆ ਰਾਹੀਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ ਤਸਕਰ
ਅੰਮ੍ਰਿਤਸਰ: ਐਸ.ਟੀ.ਐਫ. ਨੇ ਅੰਮ੍ਰਿਤਸਰ 'ਚ ਪਾਕਿਸਤਾਨ ਤੋਂ ਭਾਰਤ ਲਿਆਂਦੀ ਗਈ 41 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 3 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਤਸਕਰ ਰਾਵੀ ਦਰਿਆ ਰਾਹੀਂ ਭਾਰਤ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਲਿਆਉਂਦੇ ਸਨ। ਫਿਲਹਾਲ ਪੁਲਿਸ ਤਸਕਰਾਂ ਤੋਂ ਪੁਛਗਿਛ ਕਰ ਰਹੀ ਹੈ।
ਇਹ ਵੀ ਪੜ੍ਹੋ: ਚਰਿੱਤਰ 'ਤੇ ਸ਼ੱਕ ਕਾਰਨ ਨੌਜਵਾਨ ਵਲੋਂ ਮਾਂ ਦੀ ਹਤਿਆ, ਕੁਹਾੜੀ ਨਾਲ ਕੀਤੇ ਵਾਰ
ਜਾਣਕਾਰੀ ਅਨੁਸਾਰ ਐਸ.ਟੀ.ਐਫ. ਨੂੰ ਅੱਧੀ ਰਾਤ ਨੂੰ ਪਾਕਿਸਤਾਨ ਤੋਂ 41 ਕਿਲੋ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਏ.ਆਈ.ਜੀ. ਐਸ.ਟੀ.ਐਫ. ਦੀ ਨਿਗਰਾਨੀ ਹੇਠ ਇਕ ਟੀਮ ਬਣਾਈ ਗਈ। ਰਮਦਾਸ ਸੈਕਟਰ 'ਚ ਕਾਰਵਾਈ ਕਰਦੇ ਹੋਏ ਟੀਮ ਨੇ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ।
ਇਹ ਵੀ ਪੜ੍ਹੋ: ਨਹਾਉਣ ਗਏ 2 ਬੱਚੇ ਛੱਪੜ ਵਿਚ ਡੁੱਬੇ; 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਫੜੇ ਗਏ ਤਸਕਰ ਅੰਮ੍ਰਿਤਸਰ ਦੇ ਰਮਦਾਸ ਦੇ ਰਹਿਣ ਵਾਲੇ ਹਨ। ਤਸਕਰ ਸਰਹੱਦ ਪਾਰ ਤੋਂ ਲਿਆਂਦੀ ਖੇਪ ਨੂੰ ਲੈ ਕੇ ਜਾ ਰਹੇ ਸਨ। ਫਿਲਹਾਲ ਅਧਿਕਾਰੀ ਜ਼ਬਤ ਕੀਤੀ ਗਈ ਖੇਪ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ। ਅਗਸਤ ਮਹੀਨੇ ਵਿਚ ਫੜੀ ਗਈ ਇਹ ਹੁਣ ਤਕ ਦੀ ਸੱਭ ਤੋਂ ਵੱਡੀ ਖੇਪ ਹੈ।