ਲੌਂਗੋਵਾਲ ਧਰਨੇ ਨੂੰ ਲੈ ਕੇ ਪੁਲਿਸ ਅਫ਼ਸਰਾਂ ਅਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ, ਸਰਕਾਰ ਨੇ ਮੰਨੀਆਂ ਮੰਗਾਂ

By : GAGANDEEP

Published : Aug 23, 2023, 7:10 pm IST
Updated : Aug 23, 2023, 7:10 pm IST
SHARE ARTICLE
photo
photo

ਸਾਰੇ ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ ਤੇ ਪਰਚੇ ਹੋਣਗੇ ਰੱਦ

 

ਸੰਗਰੂਰ: ਲੌਂਗੋਵਾਲ ਧਰਨੇ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਲੌਂਗੋਵਾਲ ਵਿਚ ਕਿਸਾਨ ਦੀ ਮੌਤ ਨੂੰ ਲੈ ਕੇ ਸੰਗਰੂਰ ਦੇ ਰੈਸਟ ਹਾਊਸ ਵਿਖੇ ਪ੍ਰਸ਼ਾਸਨ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਹੋਈ। ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ। ਪ੍ਰਸ਼ਾਸਨ ਵੱਲੋਂ ਭਰੋਸਾ ਦੇਣ ਉਤੇ ਕਿਸਾਨ ਜਥੇਬੰਦੀਆਂ ਨੇ ਧਰਨਾ ਸਮਾਪਤ ਕਰਨ ਦਾ ਫੈਸਲਾ ਲਿਆ।

ਕਿਸਾਨਾਂ ਨੇ ਮੰਗ ਕੀਤੀ ਕਿ ਪੂਰੇ ਪੰਜਾਬ ਵਿਚ ਜੋ 150 ਤੋਂ 200 ਕਿਸਾਨ ਹਿਰਾਸਤ ਵਿਚ ਲਏ ਗਏ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਮ੍ਰਿਤਕ ਕਿਸਾਨ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ, ਸਾਰਾ ਕਰਜ਼ਾ ਮਾਫ ਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਰੱਖੀ ਸੀ।

ਲੌਂਗੋਵਾਲ ਹਿੰਸਾ ਮਾਮਲੇ ਵਿੱਚ 54 ਕਿਸਾਨਾਂ ਉਤੇ ਕੀਤਾ ਗਿਆ ਪਰਚਾ ਰੱਦ ਕੀਤਾ ਜਾਵੇ। ਲੌਂਗੋਵਾਲ ਹਿੰਸਾ ਮਾਮਲੇ ਵਿਚ ਕਿਸਾਨਾਂ ਦੇ ਟੁੱਟੇ ਟਰੈਕਟਰ ਤੇ ਬੱਸ ਜਿਨ੍ਹਾਂ ਦਾ ਨੁਕਸਾਨ ਹੋਇਆ, ਉਸ ਦੀ ਭਰਪਾਈ ਕੀਤੀ ਜਾਵੇ। ਪ੍ਰਸ਼ਾਸਨ ਨੇ ਇਹ ਸਾਰੀਆਂ ਮੰਗਾਂ ਮੰਨ ਲਈਆਂ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਲੌਂਗੋਵਾਲ ਧਰਨਾ ਖਤਮ ਕਰਨ ਦਾ ਐਲਾਨ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM
Advertisement