
ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਕੀਤਾ ਸੀ ਕੇਸ
ਮੁਹਾਲੀ : ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਦੀ ਮੁਸ਼ਕਿਲ ਵੱਧ ਗਈ ਹੈ। ਦਰਅਸਲ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਿੰਦਰ ਸਿੰਘ ਦੀ ਅਦਾਲਤ ਨੇ ਭਰਤ ਇੰਦਰ ਸਿੰਘ ਚਹਿਲ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿਤੀ ਹੈ।
ਇਹ ਵੀ ਪੜ੍ਹੋ: ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਕੀਤੀ ਨਿਖੇਧੀ
ਦੱਸਣਯੋਗ ਹੈ ਕਿ ਭਰਤ ਇੰਦਰ ਸਿੰਘ ਚਹਿਲ ਦੇ ਖ਼ਿਲਾਫ ਵਿਜੀਲੈਂਸ ਵਿਭਾਗ ਪਟਿਆਲਾ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਸੀ। ਕੇਸ ਦਰਜ ਕਰਨ ਤੋਂ ਬਾਅਦ ਕਈ ਵਾਰ ਵਿਜੀਲੈਂਸ ਨੇ ਚਹਿਲ ਨੂੰ ਤਲਬ ਕੀਤਾ ਪਰ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ: ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ 20 ਲੀਟਰ ਡੀਜ਼ਲ ਚੋਰੀ ਕਰਨ ਵਾਲੇ ਡਰਾਈਵਰ ਸਣੇ ਕੰਡਕਟਰ ਕੀਤਾ ਕਾਬੂ