Amritpal Singh: ਅੰਮ੍ਰਿਤਪਾਲ ਸਿੰਘ ਖਿਲਾਫ਼ ਚੋਣ ਪਟੀਸ਼ਨ 'ਚ ਸਾਰੇ ਉਮੀਦਵਾਰਾਂ ਨੂੰ ਬਣਾਇਆ ਗਿਆ ਧਿਰ ,ਚੋਣ ਨੂੰ ਹਾਈਕੋਰਟ 'ਚ ਦਿੱਤੀ ਸੀ ਚੁਣੌਤੀ
Published : Aug 23, 2024, 6:42 pm IST
Updated : Aug 23, 2024, 6:46 pm IST
SHARE ARTICLE
 MP Amritpal Singh
MP Amritpal Singh

ਹਾਈਕੋਰਟ ਦੇ ਹੁਕਮਾਂ 'ਤੇ ਪਟੀਸ਼ਨਕਰਤਾ ਨੇ ਸੁਣਵਾਈ ਦੌਰਾਨ ਸੌਂਪੀ ਸੀ 24 ਉਮੀਦਵਾਰਾਂ ਦੀ ਸੂਚੀ

Amritpal Singh News : ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਰੇ ਉਮੀਦਵਾਰਾਂ ਨੂੰ ਧਿਰ ਬਣਾਇਆ ਹੈ। ਹਾਈ ਕੋਰਟ ਦੇ ਹੁਕਮਾਂ ਅਨੁਸਾਰ ਪਟੀਸ਼ਨਰ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ।

ਵਿਕਰਮ ਸਿੰਘ ਨੇ ਆਪਣੀ ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਅੰਮ੍ਰਿਤਪਾਲ ਵੀ ਇਸੇ ਸੀਟ ਤੋਂ ਉਮੀਦਵਾਰ ਸੀ। ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਹੋਣੀ ਚਾਹੀਦੀ ਹੈ ਕਿਉਂਕਿ ਉਸ ਨੇ ਨਾਮਜ਼ਦਗੀ ਪੱਤਰ ਵਿੱਚ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣਾਂ 'ਤੇ ਹੋਏ ਖਰਚ ਦਾ ਪੂਰਾ ਵੇਰਵਾ ਵੀ ਨਹੀਂ ਦਿੱਤਾ ਹੈ।

ਉਨ੍ਹਾਂ ਨੇ ਚੋਣ ਪ੍ਰਚਾਰ ਲਈ ਰੋਜ਼ਾਨਾ ਹੋਣ ਵਾਲੀਆਂ ਮੀਟਿੰਗਾਂ, ਵਾਹਨਾਂ ਅਤੇ ਚੋਣ ਸਮੱਗਰੀ ਦਾ ਵੀ ਕੋਈ ਵੇਰਵਾ ਨਹੀਂ ਦਿੱਤਾ ਹੈ। ਇਹ ਨਹੀਂ ਦੱਸਿਆ ਗਿਆ ਹੈ ਕਿ ਮੁਹਿੰਮ ਲਈ ਖਰਚਿਆ ਗਿਆ ਪੈਸਾ ਕਿੱਥੋਂ ਆਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਵੀ ਕੀਤੀ ਹੈ ,ਜੋ ਕਿ ਗਲਤ ਹੈ। ਸੋਸ਼ਲ ਮੀਡੀਆ 'ਤੇ ਕੀਤੇ ਗਏ ਪ੍ਰਚਾਰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। 

ਅਜਿਹੇ ਕਈ ਆਰੋਪ ਲਾਉਂਦਿਆਂ ਹਾਈਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਲੋਕ ਪ੍ਰਤੀਨਿਧ ਕਾਨੂੰਨ ਤਹਿਤ ਅੰਮ੍ਰਿਤਪਾਲ ਦੀ ਚੋਣ ਰੱਦ ਕਰਨ ਦੀਆਂ ਹਦਾਇਤਾਂ ਜਾਰੀ ਕਰਨ। ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਲੋਕ ਸਭਾ ਚੋਣਾਂ ਦੇ ਸਾਰੇ ਉਮੀਦਵਾਰਾਂ ਦੀ ਸੂਚੀ ਸੌਂਪਣ ਲਈ ਕਿਹਾ ਸੀ। ਹੁਕਮਾਂ ਮੁਤਾਬਕ ਸ਼ੁੱਕਰਵਾਰ ਨੂੰ ਪਟੀਸ਼ਨਕਰਤਾ ਨੇ 24 ਉਮੀਦਵਾਰਾਂ ਦੀ ਸੂਚੀ ਸੌਂਪੀ ਸੀ। ਹਾਈਕੋਰਟ ਨੇ ਦੋਵਾਂ ਨੂੰ ਧਿਰ ਬਣਾਉਂਦਿਆਂ ਸੁਣਵਾਈ ਅਗਲੇ ਹਫ਼ਤੇ ਤੱਕ ਮੁਲਤਵੀ ਕਰ ਦਿੱਤੀ।

 

 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement