Moga News : ਕੈਬਨਿਟ ਮੰਤਰੀ ਵੱਲੋਂ ਚਲਦੀ ਮੀਟਿੰਗ 'ਚ ਜੇਈ ਮੁਅੱਤਲ, ਨਿੱਜੀ ਕੰਪਨੀ ਦਾ ਮੁਲਾਜ਼ਮ ਬਰਖ਼ਾਸਤ, ਕਈਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
Published : Aug 23, 2024, 9:46 pm IST
Updated : Aug 23, 2024, 9:46 pm IST
SHARE ARTICLE
Minister Harbhajan Singh ETO
Minister Harbhajan Singh ETO

ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ

Moga News : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਮੌਕੇ ਉੱਤੇ ਪ੍ਰਸ਼ੰਸਾ ਪੱਤਰ ਦਿੱਤੇ ਉਥੇ ਹੀ ਕੰਮ ਕਰਵਾਉਣ ਬਦਲੇ ਕਥਿਤ ਤੌਰ ਉੱਤੇ ਪੈਸੇ ਦੀ ਮੰਗ ਕਰਨ ਵਾਲੇ ਪੀਐਸਪੀਸੀਐਲ ਦੇ ਜੇਈ (ਸਬ ਡਵੀਜ਼ਨ ਬਿਲਾਸਪੁਰ) ਨੂੰ ਮੌਕੇ ਉੱਤੇ ਸਸਪੈਂਡ ਵੀ ਕਰ ਦਿੱਤਾ। ਇਸ ਤੋਂ ਇਲਾਵਾ ਪੀਐਸਪੀਸੀਐਲ ਨਾਲ ਕੰਮ ਕਰਨ ਵਾਲੀ ਇਕ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਕੁਰੱਪਸ਼ਨ ਦੇ ਦੋਸ਼ ਕਾਰਨ ਨੌਕਰੀ ਤੋਂ ਬਰਖ਼ਾਸਤ ਵੀ ਕੀਤਾ ਗਿਆ। ਇਸੇ ਤਰ੍ਹਾਂ ਵਧੀਆ ਕੰਮ ਨਾ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਤੁਰੰਤ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਗਏ।

ਦੱਸਣਯੋਗ ਹੈ ਕਿ ਅੱਜ ਮੀਟਿੰਗ ਦੌਰਾਨ ਪਿੰਡ ਬਿਲਾਸਪੁਰ ਤੋਂ ਇਕ ਪਿੰਡ ਵਾਸੀ ਨੇ ਦੋਸ਼ ਲਗਾਇਆ ਕਿ ਬਿਜਲੀ ਦਾ ਖੰਬਾ ਲਗਾਉਣ ਲਈ ਉਕਤ ਜੇ ਈ ਨੇ ਨਿੱਜੀ ਕੰਪਨੀ ਦੇ ਮੁਲਾਜ਼ਮ ਰਾਹੀਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਇਸ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦਿਆਂ ਮੌਕੇ ਉੱਤੇ ਹੀ ਜੇਈ ਨੂੰ ਸਸਪੈਂਡ ਕਰਨ ਦੇਣ ਨਾਲ ਨਿੱਜੀ ਕੰਪਨੀ ਦੇ ਮੁਲਾਜ਼ਮ ਨੂੰ ਮੌਕੇ ਉੱਤੇ ਨੌਕਰੀ ਤੋਂ ਬਰਖ਼ਾਸਤ ਕਰਨ ਦਾ ਹੁਕਮ ਜਾਰੀ ਕਰ ਦਿੱਤਾ।

ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਅਤੇ ਅਨੁਸਾਸ਼ਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਉਹਨਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਕਿਹਾ ਕਿ ਉਹ ਸਾਰੇ ਐੱਸ ਡੀ ਐੱਮਜ਼, ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਰਾਹੀਂ ਸਾਰੇ ਸਕੂਲਾਂ ਦੀ ਅਚਨਚੇਤ ਚੈਕਿੰਗ ਜ਼ਰੂਰ ਕਰਵਾਉਣ। ਜਿੱਥੇ ਵੀ ਕੋਈ ਕਮੀ ਪੇਸ਼ੀ ਸਾਹਮਣੇ ਆਉਂਦੀ ਹੈ ਤਾਂ ਬਣਦੀ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਹਰਭਜਨ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ। ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ। ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਲੇਬਰ ਕਾਰਡ ਬਣਾਏ ਜਾਣ। ਪਟਵਾਰੀਆਂ ਦੀ ਰੈਸ਼ਨਲਾਈਜ਼ੇਸ਼ਨ ਕੀਤੀ ਜਾਵੇ। ਕਿਸੇ ਵੀ ਨੀਂਹ ਪੱਥਰ, ਉਦਘਾਟਨ ਅਤੇ ਲੋਕ ਭਲਾਈ ਕਾਰਜਾਂ ਵਿੱਚ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜ਼ਰੂਰ ਲਿਆ ਜਾਵੇ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਹੈ, ਇਹ ਯਤਨ ਚੁਣੇ ਹੋਏ ਲੋਕ ਨੁਮਾਇਦਿਆਂ ਦੀ ਭਾਗੀਦਾਰੀ ਤੋਂ ਬਿਨਾ ਸਫਲ ਹੋਣੇ ਸੰਭਵ ਨਹੀਂ ਹਨ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨਾ ਲਾਜ਼ਮੀ ਹੈ।

ਉਹਨਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ, ਹਸਪਤਾਲਾਂ ਅਤੇ ਆਯੂਸ਼ ਹਸਪਤਾਲ ਦੀ ਇਮਾਰਤ ਨੂੰ ਸੋਲਰ ਊਰਜਾ ਨਾਲ ਜੋੜਿਆ ਜਾਵੇ। ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਾਰੀ ਕੈਂਪਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਹਨਾਂ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਨੂੰ ਕਿਹਾ ਕਿ ਲੋੜ ਮੁਤਾਬਿਕ ਸਰਕਾਰੀ ਬੱਸ ਸੇਵਾ ਪਹਿਲ ਦੇ ਅਧਾਰ ਉੱਤੇ ਚਾਲੂ ਕਰਵਾਈ ਜਾਵੇ।

ਇਸ ਮੌਕੇ ਅਮਨਦੀਪ ਕੌਰ ਅਰੋੜਾ ਵਿਧਾਇਕਾ ਮੋਗਾ, ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਦਵਿੰਦਰਜੀਤ ਸਿੰਘ ਲਾਡੀ ਢੋਂਸ ਵਿਧਾਇਕ ਧਰਮਕੋਟ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ, ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਸ਼੍ਰੀਮਤੀ ਚਾਰੂਮਿਤਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ,  ਹਰਮਨਦੀਪ ਸਿੰਘ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਦੀਪਕ ਅਰੋੜਾ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ, ਬਲਜੀਤ ਸਿੰਘ ਚਾਨੀ ਮੇਅਰ ਨਗਰ ਨਿਗਮ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement