Bharat Bhushan Ashu : ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ 'ਚ 14 ਦਿਨ ਦਾ ਵਾਧਾ , 5 ਸਤੰਬਰ ਨੂੰ ਮੁੜ ਹੋਵੇਗੀ ਪੇਸ਼ੀ
Published : Aug 23, 2024, 1:18 pm IST
Updated : Aug 23, 2024, 3:11 pm IST
SHARE ARTICLE
Bharat Bhushan Ashu
Bharat Bhushan Ashu

ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਈ.ਡੀ. ਨੇ ਕੀਤਾ ਸੀ ਗ੍ਰਿਫ਼ਤਾਰ

 Bharat Bhushan Ashu : ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ 'ਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਉਸ ਦੇ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। 

ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਭਾਰਤ ਭੂਸ਼ਣ ਆਸ਼ੂ‘ ਨੂੰ ਨਾਭਾ ਜੇਲ੍ਹ ਤੋਂ ਵੀਡੀਉ ਕਾਨਫਰੰਸਿੰਗ’ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ 'ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ। 

ਪੰਜਾਬ ਵਿਜੀਲੈਂਸ ਵੀ ਕਰ ਚੁੱਕੀ ਹੈ ਜਾਂਚ

ਇਹ ਮਾਮਲਾ ਸਭ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਸਨ ਅਤੇ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। 

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement