Punjab Weather Update: ਪੰਜਾਬ ਵਿਚ ਚੜ੍ਹਦੀ ਸਵੇਰ ਛਾਏ ਕਾਲੇ ਬੱਦਲ, ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ
Published : Aug 23, 2024, 9:34 am IST
Updated : Aug 23, 2024, 9:34 am IST
SHARE ARTICLE
Punjab Weather Update News
Punjab Weather Update News

Punjab Weather Update: ਪਟਿਆਲਾ ਵਿੱਚ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ ਹੈ।

Punjab Weather Update News: ਪੰਜਾਬ ਵਿਚ ਸਵੇਰੇ ਹੀ ਕਈ ਥਾਵਾਂ 'ਤੇ ਬੱਦਲਵਾਈ ਹੋ ਗਈ। ਕਈ ਥਾਵਾਂ 'ਤੇ ਤਾਂ ਹਲਕੀ ਕਿਣਮਿਣ ਹੋ ਰਹੀ ਹੈ  ਮਾਨਸੂਨ ਦੇ 26 ਅਗਸਤ ਤੋਂ ਸਰਗਰਮ ਹੋਣ ਦੀ ਸੰਭਾਵਨਾ ਹੈ ਪਰ ਇਸ ਸਬੰਧੀ ਅਜੇ ਤੱਕ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਟਿਆਲਾ ਵਿੱਚ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ ਹੈ। ਕਰੀਬ ਅੱਧਾ ਘੰਟਾ ਚੱਲੀ ਬਰਸਾਤ ਕਾਰਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ।

ਇਹ ਵੀ ਪੜ੍ਹੋ: Panthak News: 328 ਪਾਵਨ ਸਰੂਪਾਂ ਦੇ ਇਨਸਾਫ਼ ਦੀ ਗੱਲ ਨਾ ਕਰਨ ਵਾਲੇ ਪੰਥਕ ਕਿਵੇਂ ਹੋ ਸਕਦੇ ਨੇ ?: ਭਾਈ ਵਡਾਲਾ

ਇਸ ਦੌਰਾਨ ਵੀਰਵਾਰ ਨੂੰ ਫਤਿਹਗੜ੍ਹ ਸਾਹਿਬ ਅਤੇ ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ। ਲੁਧਿਆਣਾ ਵਿੱਚ 2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਵੀਰਵਾਰ ਨੂੰ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Medicines Ban News: ਕੇਂਦਰ ਸਰਕਾਰ ਨੇ ਸਿਹਤ ਲਈ ਖ਼ਤਰਨਾਕ 156 ਦਵਾਈਆਂ ’ਤੇ ਲਗਾਈ ਪਾਬੰਦੀ

ਮੌਸਮ ਵਿਭਾਗ ਵੱਲੋਂ ਸ਼ੁੱਕਰਵਾਰ ਸਵੇਰੇ ਚਾਰ ਜ਼ਿਲ੍ਹਿਆਂ ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਬਰਨਾਲਾ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ ਪਰ ਪਟਿਆਲੇ ਵਿਚ ਹੀ ਮੀਂਹ ਪਿਆ। ਬਾਕੀ ਤਿੰਨ ਖੇਤਰਾਂ ਵਿੱਚ ਮੌਸਮ ਸਾਫ਼ ਰਿਹਾ। ਇਹ ਅਲਰਟ ਸਵੇਰੇ 5 ਤੋਂ 7.30 ਵਜੇ ਤੱਕ ਸੀ। ਫਿਲਹਾਲ ਮੌਸਮ ਵਿਭਾਗ ਵੱਲੋਂ ਅੱਜ ਲਈ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਾਲ ਪੰਜਾਬ ਵਿਚ ਆਮ ਨਾਲੋਂ ਬਹੁਤ ਘੱਟ ਮੀਂਹ ਪਿਆ। 1 ਜੂਨ ਤੋਂ 22 ਅਗਸਤ ਤੱਕ ਬਾਰਿਸ਼ 35 ਫੀਸਦੀ ਘਟੀ ਹੈ। ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਬਾਰਿਸ਼ 11 ਫੀਸਦੀ ਘੱਟ ਹੋਈ ਹੈ। ਮੌਸਮ ਵਿਭਾਗ 30 ਸਤੰਬਰ ਤੱਕ ਦੇ ਸਮੇਂ ਨੂੰ ਸੀਜ਼ਨ ਵਰਖਾ ਦੀ ਸ਼੍ਰੇਣੀ ਵਿਚ ਮੰਨਦਾ ਹੈ। ਅਜਿਹੇ 'ਚ ਹੁਣ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਤੰਬਰ ਮਹੀਨੇ 'ਚ ਬਾਰਿਸ਼ ਆਮ ਵਾਂਗ ਰਹਿ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਸਤੰਬਰ ਦੇ ਪਹਿਲੇ ਮਹੀਨੇ ਪੰਜਾਬ ਵਿਚ ਆਮ ਬਾਰਿਸ਼ ਹੋਵੇਗੀ। ਅਨੁਮਾਨ ਹੈ ਕਿ ਹਰ ਜ਼ਿਲ੍ਹੇ ਵਿੱਚ ਰੋਜ਼ਾਨਾ 5 ਤੋਂ 10 ਮਿਲੀਮੀਟਰ ਮੀਂਹ ਪੈ ਸਕਦਾ ਹੈ।

​(For more Punjabi news apart from Punjab Weather Update News stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement