
ਸਭ ਤੋਂ ਪਹਿਲਾਂ ਫ਼ਿਲਮ ਸ਼੍ਰੋਮਣੀ ਕਮੇਟੀ ਨੂੰ ਘੋਖਲੀ ਦਿੱਤੀ ਜਾਵੇ ਅਤੇ ਇਤਰਾਜ਼ ਯੋਗ ਸੀਨ ਕੱਟ ਕੇ ਹੀ ਫ਼ਿਲਮ ਨੂੰ ਰਿਲੀਜ਼ ਕੀਤਾ ਜਾਵੇ
Amritsar News : ਕੰਗਨਾ ਰਣੌਤ (Kangana Ranaut) ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਐਮਰਜੈਂਸੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਤਾਇਆ ਹੈ।
ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਨੂੰ ਚਿੱਠੀ ਲਿਖੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਫ਼ਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸ਼ੂਨ ਜੋਸ਼ੀ ਨੂੰ ਪੱਤਰ ਲਿਖ ਕੇ ਫਿਲਮ ਵਿੱਚ ਫਿਲਮਾਏ ਗਏ ਦ੍ਰਿਸ਼ਾਂ 'ਤੇ ਸਖ਼ਤ ਇਤਰਾਜ ਜਤਾਇਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੈਂਸਰ ਬੋਰਡ ਨੂੰ ਲਿਖੇ ਗਏ ਪੱਤਰ ਵਿੱਚ ਲਿਖਿਆ ਕੀ ਸਭ ਤੋਂ ਪਹਿਲਾਂ ਫਿਲਮ ਸ਼੍ਰੋਮਣੀ ਕਮੇਟੀ ਨੂੰ ਘੋਖਲੀ ਦਿੱਤੀ ਜਾਵੇ ਅਤੇ ਇਤਰਾਜ਼ ਯੋਗ ਸੀਨ ਕੱਟ ਕੇ ਹੀ ਫਿਲਮ ਨੂੰ ਰਿਲੀਜ਼ ਕੀਤਾ ਜਾਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਟ੍ਰੇਲਰ ਦੇ ਵਿੱਚ ਦਿਖਾਈ ਗਈ ਵੀਡੀਓ ਨੂੰ ਲੈ ਕੇ ਸਟੂਡੀਓ ਨੂੰ ਵੀ ਕਾਨੂੰਨੀ ਨੋਟਿਸ ਭੇਜਿਆ ਹੈ।
ਦੱਸ ਦੇਈਏ ਕਿ ਹਾਲ ਹੀ 'ਚ ਕੰਗਨਾ ਰਣੌਤ ਨੇ ਆਪਣੀ ਇਸ ਫ਼ਿਲਮ ਦਾ ਟਰੇਲਰ ਰਿਲੀਜ਼ ਕੀਤਾ ਹੈ। ਇਹ ਫ਼ਿਲਮ 6 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ 'ਚ ਕੰਗਨਾ ਰਣੌਤ ਖੁਦ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਿਰਦਾਰ 'ਚ ਨਜ਼ਰ ਆਵੇਗੀ। ਟਰੇਲਰ 'ਚ ਸਪੱਸ਼ਟ ਹੁੰਦਾ ਹੈ ਕਿ ਫ਼ਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਗਈ 'ਐਮਰਜੈਂਸੀ' 'ਤੇ ਆਧਾਰਿਤ ਹੈ। ਟਰੇਲਰ 'ਚ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਵੀ ਦਿਖਾਇਆ ਗਿਆ ਹੈ।