ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼.'ਚ 814 ਨਵੇਂ ਟਰੇਡ ਸ਼ੁਰੂ, ਸੀਟਾਂ 'ਚ ਕੀਤਾ 50 ਫ਼ੀਸਦ ਵਾਧਾ

By : BALJINDERK

Published : Aug 23, 2025, 8:12 pm IST
Updated : Aug 23, 2025, 8:12 pm IST
SHARE ARTICLE
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼.'ਚ 814 ਨਵੇਂ ਟਰੇਡ ਸ਼ੁਰੂ, ਸੀਟਾਂ 'ਚ ਕੀਤਾ 50 ਫ਼ੀਸਦ ਵਾਧਾ
ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼.'ਚ 814 ਨਵੇਂ ਟਰੇਡ ਸ਼ੁਰੂ, ਸੀਟਾਂ 'ਚ ਕੀਤਾ 50 ਫ਼ੀਸਦ ਵਾਧਾ

ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ: ਹਰਜੋਤ ਸਿੰਘ ਬੈਂਸ

Punjab News in Punjabi : ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ।

ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਨੂੰ ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਈਨ ਕੀਤਾ ਗਿਆ ਹੈ। ਇਹ ਟਰੇਡ ਉਦਯੋਗ ਭਾਈਵਾਲਾਂ, ਉਦਯੋਗਿਕ ਪ੍ਰਬੰਧਨ ਕਮੇਟੀਆਂ (ਆਈ.ਐਮ.ਸੀਜ਼.) ਅਤੇ ਪੰਜਾਬ ਵਿਕਾਸ ਕਮਿਸ਼ਨ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਡਿਜ਼ਾਈਨ ਕੀਤੇ ਗਏ ਹਨ, ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰਾਂ ਨਾਲ ਲੈਸ ਕਰਕੇ ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣਾ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨਵੇਂ ਟਰੇਡ ਅਤੇ ਕੋਰਸ ਆਧੁਨਿਕ ਤਕਨਾਲੋਜੀਆਂ ਅਤੇ ਰੋਜ਼ਗਾਰ ਸਮਰੱਥਾ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਹੁਨਰਾਂ ਅਤੇ ਗਿਆਨ ਨਾਲ ਲੈਸ ਕਰਨ ਲਈ ਤਿਆਰ ਕੀਤੇ ਗਏ ਹਨ ਤਾਂ ਜੋ  ਉਨ੍ਹਾਂ ਨੂੰ ਅੱਜ ਦੇ ਸਖਤ ਮੁਕਾਬਲੇ ਵਾਲੇ ਦੌਰ ਵਿੱਚ ਰੋਜ਼ਗਾਰ ਹਾਸਿਲ ਕਰਨ ਦੇ ਕਾਬਿਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਲਈ ਕਰੀਅਰ ਦੇ ਮੌਕਿਆਂ ਦਾ ਵਿਸਤਾਰ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੀਟਾਂ ਵਿੱਚ ਵਾਧਾ ਅਤੇ ਨਵੇਂ ਟ੍ਰੇਡ ਪੰਜਾਬ ਵਿੱਚ ਹੁਨਰ ਤੇ ਉਦਯੋਗ ਦੀ ਮੰਗ ਵਿਚਾਲੇ ਦੇ ਪਾੜੇ ਨੂੰ ਪੂਰਦਿਆਂ ਉਨ੍ਹਾਂ ਦੀ ਰੁਜ਼ਗਾਰ ਸਮਰੱਥਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਅੱਗੇ ਚੱਲ ਕੇ ਆਪਣੇ ਕਰੀਅਰ ਦੇ ਸਫ਼ਰ ਵਿੱਚ ਸਫ਼ਲਤਾਪੂਰਵਕ ਸਥਾਪਤ ਕਰਨ ਲਈ ਵਿਸ਼ਵ ਪੱਧਰੀ ਸਿਖਲਾਈ ਅਤੇ ਸਕਿੱਲ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਵਿਸਥਾਰ ਤਕਨੀਕੀ ਸਿੱਖਿਆ ਅਤੇ ਕਿੱਤਾਮੁਖੀ ਸਿਖਲਾਈ ਪ੍ਰਤੀ ਪੰਜਾਬ ਸਰਕਾਰ ਦੇ ਸਮਰਪਣ ਨੂੰ ਦਰਸਾਉਂਦਾ ਹੈ, ਜਿਸਦਾ ਪੰਜਾਬ ਦੇ ਸਿੱਖਿਆ ਖੇਤਰ ਅਤੇ ਆਰਥਿਕਤਾ 'ਤੇ ਸਕਾਰਾਤਮਕ ਪ੍ਰਭਾਵ ਪਵੇਗਾ।

 (For more news apart from Punjab govt big initiative youth skilled: 814 new trades started in ITIs, 50 percent increase in seats News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM

Big News : Attack on BJP MP and MLA | car attack video | BJP leader escapes deadly attack |

06 Oct 2025 3:30 PM

Bhai Jagtar Singh Hawara Mother Health | Ram Rahim Porale | Nihang Singh Raja Raj Singh Interview

05 Oct 2025 3:09 PM
Advertisement