
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਯੋਤੀ ਜੋਤ...
ਚੰਡੀਗੜ੍ਹ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਯੋਤੀ ਜੋਤ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੇ ਜੋਤੀ ਜੋਤ ਸਮਾਉਣ ਦਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ।
ਭਾਈ ਧਰਮ ਸਿੰਘ ਮਾਹੀ ਦੇ ਜਥੇ ਨੇ ਸਿੱਖਾਂ ਦੇ ਪਹਿਲੇ ਗੁਰੂ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਨਾਮ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਬਲਜੀਤ ਸਿੰਘ,
ਭਾਈ ਗੁਰਵਿੰਦਰ ਸਿੰਘ, ਭਗੜਾਨਾ ਵਾਲੇ, ਭਾਈ ਘਨੱਈਆ ਕੀਰਤਨੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਮੀਤ ਸਿੰਘ ਆਦਿ ਨੇ ਕੀਰਤਨ ਕੀਤਾ।