ਲੋਕਾਂ ਨੂੰ ਪੰਜਾਬ ਬੰਦ 'ਚ ਸਹਿਯੋਗ ਦੇਣ ਦੀ ਅਪੀਲ
Published : Sep 23, 2020, 1:30 am IST
Updated : Sep 23, 2020, 1:30 am IST
SHARE ARTICLE
image
image

ਲੋਕਾਂ ਨੂੰ ਪੰਜਾਬ ਬੰਦ 'ਚ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ, 22 ਸਤੰਬਰ (ਗੁਰਉਪਦੇਸ਼ ਭੁੱਲਰ) : ਕੇਂਦਰ ਸਰਕਾਰ ਨੇ ਖੇਤੀ ਮੰਡੀਕਰਨ ਸਬੰਧੀ ਜਾਰੀ ਕੀਤੇ ਤਿੰਨੋਂ ਆਰਡੀਨੈਂਸ ਜਬਰੀ ਪਾਸ ਕਰਵਾ ਲਏ ਹਨ। ਜੋ ਕੁਝ ਰਾਜ ਸਭਾ ਵਿੱਚ ਇਨ੍ਹਾਂ ਨੂੰ ਪਾਸ ਕਰਵਾਉਣ ਲਈ ਸਾਰੀ ਦੁਨੀਆਂ ਨੇ ਦੇਖਿਆ ਉਸ ਤੋਂ ਭਾਜਪਾ ਦਾ ਤਾਨਾਸ਼ਾਹੀ ਅਤੇ ਕਰੂਰ ਚਿਹਰਾ ਨੰਗਾ ਹੋ ਗਿਆ। ਬਹੁਮਤ ਨਾ ਹੋਣ ਦੇ ਬਾਵਜੂਦ ਆਰਡੀਨੈਂਸਾਂ ਨੂੰ ਪਾਸ ਕਰਾਉਣ ਲਈ  ਲੋਕਰਾਜੀ ਕਦਰਾ ਕੀਮਤਾਂ ਦਾ ਜਲੂਸ ਕਢਿਆ ਗਿਆ। ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ. ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਅੰਨ੍ਹ-ਪਾਣੀ ਖਾ ਕੇ ਅਜੇ ਵੀ ਇਨ੍ਹਾਂ ਆਰਡੀਨੈਂਸਾਂ ਨੂੰ ਸਹੀ ਕਹਿੰਦੇ ਹਨ, ਉਨ੍ਹਾਂ ਨੂੰ ਛੇਤੀ ਹੀ ਸਮਾਜਕ ਸਜ਼ਾ ਦੇਣ ਲਈ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਸਾਨ ਪਰਵਾਰਾਂ ਵਿਚੋਂ ਗਏ ਭਾਜਪਾ ਆਗੂਆਂ ਨੂੰ ਭਾਜਪਾ ਛੱਡ ਕੇ ਅਪਣੇ ਭਾਈਚਾਰੇ ਵਿਚ ਸ਼ਾਮਲ ਹੋਣ ਦੀ ਸਲਾਹ ਦਿਤੀ। ਉਨ੍ਹਾਂ ਕਿਹਾ ਕਿ ਉਹ ਬਾਅਦ ਵਿਚ ਇਹ ਉਲਾਂਭਾ ਨਾ ਦੇਣ ਕਿ ਸਾਨੂੰ ਸਮਾਜਕ ਸਜ਼ਾ ਦੇਣ ਤੋਂ ਪਹਿਲਾਂ ਦਸਿਆ ਨਹੀਂ ਸੀ ਗਿਆ। ਇਹ ਪਹਿਲੂ ਬੇਹੱਦ ਤਸੱਲੀ ਵਾਲਾ ਹੈ ਕਿ ਪੰਜਾਬ ਦਾ ਹਰ ਆਦਮੀ ਇਹ ਮਹਿਸੂਸ ਕਰਨ ਲੱਗਾ ਹੈ ਕਿ ਇਨ੍ਹਾਂ ਆਰਡੀਨੈਂਸਾਂ ਦੇ ਕਾਨੂੰਨ ਬਣਨ ਨਾਲ ਲਾਗੂ ਹੋਣ ਤੋਂ ਬਾਅਦ ਪੰਜਾਬ ਦਾ ਅਰimageimageਥਚਾਰਾ ਤਹਿਸ ਨਹਿਸ ਹੋ ਜਾਵੇਗਾ।

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement