ਮੁੱਖ ਮੰਤਰੀ ਵਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਤੇ ਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ
Published : Sep 23, 2020, 1:35 am IST
Updated : Sep 23, 2020, 1:35 am IST
SHARE ARTICLE
image
image

ਮੁੱਖ ਮੰਤਰੀ ਵਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਤੇ ਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ

ਚੰਡੀਗੜ੍ਹ, 22 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੇਂਡੂ ਖੇਤਰਾਂ ਵਿਚ ਟੈਸਟਿੰਗ ਦੀ ਗਿਣਤੀ ਵਧਣ ਅਤੇ ਸਰਕਾਰ ਵਲੋਂ ਮਾਰੇ ਜਾ ਰਹੇ ਹੰਭਲਿਆਂ ਦੀ ਹਮਾਇਤ ਵਿੱਚ ਕਈ ਪੰਚਾਇਤਾਂ ਵਲੋਂ ਮਤੇ ਪਾਸ ਕੀਤੇ ਜਾਣ 'ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕ ਚੇਤਨਾ ਮੁਹਿੰਮ ਨੂੰ ਸੂਬੇ ਭਰ ਵਿੱਚ ਮਜ਼ਬੂਤ ਕੀਤੇ ਜਾਣ ਦੇ ਹੁਕਮ ਦਿਤੇ। ਮੁੱਖ ਮੰਤਰੀ ਨੇ ਕੋਵਿਡ ਸੁਰੱਖਿਆ ਬਾਰੇ ਨਿਯਮਾਂ ਅਤੇ ਪ੍ਰੋਟੋਕਾਲ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਲਗਾਤਾਰ ਉਲੰਘਣਾ ਉੱਤੇ ਚਿੰਤਾ ਦਾ ਇਜ਼ਹਾਰ ਕੀਤਾ। ਉਨ੍ਹਾਂ ਵੀਡੀਉ ਕਾਨਫ਼ਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੋਲ ਪਾਬੰਦੀਆਂ ਖੋਲ੍ਹਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ ਪਰ ਲੋਕਾਂ ਨੂੰ ਅਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਨੇ ਮਾਮਲਿਆਂ ਦੀ ਮੌਤ ਦੀ ਦਰ ਹੇਠਾਂ ਲਿਆਉਣ ਦੀ ਲੋੜ 'ਤੇ ਜ਼ੋਰ ਦਿਤਾ ਜੋ ਕਿ ਪੰਜਾਬ ਵਿਚ ਕੌਮੀ ਔਸਤ ਨਾਲੋਂ ਵੱਧ ਹੈ। ਸੂਬੇ ਵਿਚ ਗੰਭੀਰ ਸਥਿਤੀ ਦੇ ਬਾਵਜੂਦ ਲੋਕਾਂ ਵਲੋਂ ਮਾਸਕ ਨਾ ਪਾਏ ਜਾਣ ਅਤੇ ਸੜਕਾਂ ਉਤੇ ਥੁੱਕਣੋਂ ਨਾ ਹਟਣ, ਦਾ ਸਖ਼ਤ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿਤੇ ਕਿ ਜੋ ਵੀ ਨਿਯਮ ਤੋੜਦਾ ਪਾਇਆ ਜਾਂਦਾ ਹੈ, ਉਸ ਨੂੰ ਸਜ਼ਾ ਦੇਣੀ ਯਕੀਨੀ ਬਣਾਈ ਜਾਵੇ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement