ਹਰਸਿਮਰਤ ਬਾਦਲ ਦੇ ਅਸਤੀਫੇ 'ਤੇ ਢੀਂਡਸਾ ਦਾ ਤੰਜ: ਚੀਚੀ 'ਤੇ ਖੂਨ ਲਾ ਕੇ ਕੋਈ ਸ਼ਹੀਦ ਨਹੀਂ ਬਣ ਜਾਂਦਾ!
Published : Sep 23, 2020, 10:10 pm IST
Updated : Sep 23, 2020, 10:10 pm IST
SHARE ARTICLE
Sukhdev Singh Dhindsa
Sukhdev Singh Dhindsa

ਕਿਹਾ, ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਵੀ ਕਿਸਾਨਾਂ ਨਾਲ ਨਹੀਂ ਖੜੇ

 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਡੇਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦੀ ਪਾਰਟੀ ਕਿਸਾਨਾਂ ਲਈ ਸੰਘਰਸ਼ ਕਰ ਰਹੀ ਹੈ। 25 ਤਰੀਕ ਨੂੰ ਉਨ੍ਹਾਂ ਦੀ ਪਾਰਟੀ ਕਿਸਾਨ ਜਥੇਬੰਦੀਆਂ ਨੂੰ ਪੂਰਾ ਸਹਿਯੋਗ ਦੇਵੇਗੀ। ਬਾਦਲ ਧੜੇ ਵਲੋਂ 25 ਤਰੀਕ ਦੇ ਅਲੱਗ ਤੋਂ ਰੱਖੇ ਪ੍ਰੋਗਰਾਮ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਧੜੇ ਨੂੰ ਕਿਸਾਨਾਂ ਨੂੰ ਸਹਿਯੋਗ ਦੇਣਾ ਚਾਹੀਦਾ।

Sukhdev Singh DhindsaSukhdev Singh Dhindsa

ਉਨ੍ਹਾਂ ਹਰਸਿਮਰਤ ਬਾਦਲ ਨੂੰ ਕਿਹਾ ਕਿ ਉਹ ਚੀਚੀ 'ਤੇ ਖੂਨ ਲਾ ਕੇ ਸ਼ਹੀਦ ਨਹੀਂ ਬਣ ਸਕਦੀ। ਪੰਜਾਬ ਦੇ ਲੋਕ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਜਥੇਬੰਦੀ ਕਿਸਾਨਾਂ ਦੇ ਹੱਕ ਦੀ ਗੱਲ ਕਰੇਗੀ ਅਸੀਂ ਉਸ ਨੂੰ ਪੂਰਾ ਸਹਿਯੋਗ ਦੇਵਾਂਗੇ।

Harsimrat Kaur BadalHarsimrat Kaur Badal

ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ NDA ਨੂੰ ਬਿਲਕੁਲ ਨਹੀਂ ਚਾਹੁੰਦੀ ਕਿਉਂਕਿ NDA ਘੱਟ ਗਿਣਤੀਆਂ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਬੀਜੇਪੀ ਨਾਲ ਕਦੇ ਵੀ ਨਹੀਂ ਜਾਵੇਗੀ।

Parkash Singh BadalParkash Singh Badal

ਢੀਂਡਸਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਬਣ ਕੇ ਵੀ ਕਿਸਾਨਾਂ ਦੇ ਨਾਲ ਨਹੀਂ ਖੜੇ। ਉਹ ਆਪਣੇ ਹੀ ਬਿਆਨ ਤੋਂ ਯੂ ਟਰਨ ਲੈ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement