ਅੰਤਰਰਾਸ਼ਟਰੀ ਯਾਤਰੀਆਂ ਦੇ ਆਉਣ 'ਤੇ ਘਰੇਲੂ ਇਕਾਂਤਵਾਸ ਲਈ ਰੈਪਿਡ ਐਂਟੀਜੇਨ ਟੈਸਟ ਕੀਤਾ ਜਾਵੇਗਾ: ਸਿੱਧੂ
Published : Sep 23, 2020, 5:23 pm IST
Updated : Sep 23, 2020, 5:23 pm IST
SHARE ARTICLE
Balbir Singh Sidhu
Balbir Singh Sidhu

ਪ੍ਰੋਟੋਕਾਲ ਅਨੁਸਾਰ ਯਾਤਰੀਆਂ ਦੇ ਪਹੁੰਚਣ ਤੋਂ 5ਵੇਂ ਦਿਨ ਕੋਵਿਡ-19 ਲਈ ਆਰਟੀ-ਪੀਸੀਆਰ ਟੈਸਟ ਕੀਤੇ ਜਾਣਗੇ

ਚੰਡੀਗੜ੍ਹ: ਅੰਤਰਰਾਸ਼ਟਰੀ ਯਾਤਰੀ ਜੋ ਭਾਰਤੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਨੈਗੇਟਿਵ ਆਰਟੀ-ਪੀਸੀਆਰ ਟੈਸਟ ਦੀ ਰਿਪੋਰਟ ਜਮ੍ਹਾਂ ਨਹੀਂ ਕਰਦੇ ਉਹਨਾਂ ਦਾ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਕਿੱਟਾਂ ਨਾਲ ਟੈਸਟ ਕੀਤਾ ਜਾਵੇਗਾ। ਜੇ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਵਿੱਚ ਕੋਵਿਡ-19 ਲਈ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰੇਲੂ ਇਕਾਂਤਵਾਸ ਦੇ ਵਿਕਲਪ ਦੀ ਚੋਣ ਕਰ ਸਕਦੇ ਹਨ।

COVID-19COVID-19

ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਰ.ਏ.ਟੀ. ਦੁਆਰਾ ਟੈਸਟ ਕੀਤੇ ਜਾਣ ਤੋਂ ਬਾਅਦ ਉਹ ਆਪਣੇ ਜ਼ਿਲਿ•ਆਂ ਦੇ ਪ੍ਰੋਟੋਕੋਲ ਅਨੁਸਾਰ ਭਾਰਤ ਪਹੁੰਚਣ ਤੋਂ 5 ਵੇਂ ਦਿਨ ਕੋਵਿਡ-19 ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਗੇ। ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਘਰੇਲੂ ਇਕਾਂਤਵਾਸ ਖ਼ਤਮ ਹੋ ਜਾਵੇਗਾ। ਉਹ ਅਗਲੇ 7 ਦਿਨਾਂ ਲਈ ਆਪਣੀ ਸਿਹਤ ਦੀ ਖੁਦ ਨਿਗਰਾਨੀ ਕਰਨਗੇ ਅਤੇ ਜੇ ਕੋਈ ਲੱਛਣ ਵਿਖਾਈ ਦਿੰਦਾ ਹੈ ਤਾਂ ਉਹ ਸਿਹਤ ਵਿਭਾਗ ਨੂੰ ਰਿਪੋਰਟ ਕਰਨਗੇ।

Balbir Singh SidhuBalbir Singh Sidhu

ਜੇਕਰ ਕੋਵਿਡ -19 ਲਈ ਆਰਟੀ-ਪੀਸੀਆਰ ਪਾਜ਼ੇਟਿਵ ਪਾਇਆ ਜਾਂਦਾ ਹੈ, ਤਾਂ ਉਹਨਾਂ  ਦੀ ਡਾਕਟਰੀ ਤੌਰ 'ਤੇ ਜਾਂਚ ਕੀਤੀ ਜਾਵੇਗੀ ਅਤੇ ਪੰਜਾਬ ਕੋਵਿਡ -19 ਪ੍ਰਬੰਧਨ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। ਉਹਨਾਂ  ਦੱਸਿਆ ਕਿ ਇਹ ਸੋਧੇ ਹੋਏ ਦਿਸ਼ਾ ਨਿਰਦੇਸ਼ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਜਾਰੀ ਕੀਤੇ ਗਏ ਹਨ।

Covid-19 Covid-19

ਸਿੱਧੂ ਨੇ ਅੱਗੇ ਦੱਸਿਆ ਕਿ ਜੇਕਰ ਕੋਵਿਡ -19 ਲਈ ਆਰ.ਏ.ਟੀ  ਪਾਜ਼ੇਟਿਵ ਆਉਂਦਾ ਹੈ ਤਾਂ ਸਬੰਧਤ ਵਿਅਕਤੀ  ਘਰੇਲੂ ਆਈਸੋਲੇਸ਼ਨ / ਸਰਕਾਰੀ ਇਕਾਂਤਵਾਸ ਸਹੂਲਤ ਜਾਂ ਭੁਗਤਾਨ ਦੇ ਅਧਾਰ 'ਤੇ ਨਿੱਜੀ ਹਸਪਤਾਲਾਂ  ਦੇ ਵਿਕਲਪ ਦੀ ਚੋਣ ਕਰ ਸਕਦਾ ਹੈ ਅਤੇ ਅਜਿਹੇ ਵਿਅਕਤੀਆਂ ਦਾ ਇਲਾਜ  ਕੋਵਿਡ -19 ਪ੍ਰਬੰਧਨ ਪ੍ਰੋਟੋਕੋਲ ਦੇ ਮੁਤਾਬਕ ਕੀਤਾ ਜਾਵੇਗਾ।

ਉਹਨਾਂ  ਕਿਹਾ ਕਿ ਘਰੇਲੂ ਇਕਾਂਤਵਾਸ ਦੀ ਚੋਣ ਕਰਨ ਵਾਲਾ ਵਿਅਕਤੀ ਸਹਿਮਤੀ ਫਾਰਮ ਰਾਹੀਂ ਦਰਜ  ਕਰਵਾਏਗਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਉਸਦੀ ਰਿਹਾਇਸ਼ ਵਿਖੇ ਘਰੇਲੂ ਆਈਸੋਲੇਸ਼ਨ ਦੀ ਸੁਵਿਧਾ ਹੈ ਅਤੇ ਉਸਨੂੰ  ਬਿਮਾਰੀ ਦਾ ਕੋਈ ਲੱਛਣ ਨਹੀਂ ਹੈ ਜਾਂ  ਥੋੜ੍ਹੇ ਬਹੁਤ ਲੱਛਣ ਹਨ ਅਤੇ ਉਸਨੂੰ ਕੋਈ ਹੋਰ ਬਿਮਾਰੀ ( ਕੋਮਾਰਬਿਟੀ) ਤੇ  ਸਥਿਤੀ ਕਾਬੂ ਵਿੱਚ ਹੈ। ਇਹ ਵਿਅਕਤੀ ਘਰੇਲੂ ਇਕਾਂਤਵਾਸ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰੇਗਾ।

balbir sidhuBalbir Sidhu

ਮੰਤਰੀ ਨੇ ਕਿਹਾ ਕਿ ਦਿਸ਼ਾ ਨਿਰਦੇਸ਼ਾਂ  ਮੁਤਾਬਕ  ਹਵਾਈ / ਸੜਕ ਯਾਤਰਾ ਦੁਆਰਾ ਪੰਜਾਬ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀ  ਆਪਣੇ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਨਾਲ ਸਵੈ-ਘੋਸ਼ਣਾ www.newdelhiairport.in'ਤੇ ਦਰਜ ਕਰਵਾਉਣਗੇ ਅਤੇ ਇਸ ਦੀ ਇੱਕ ਕਾਪੀ ਸਟੇਟ ਅਧਿਕਾਰੀਆਂ ਨੂੰ ਸੌਂਪਣਗੇ।  ਉਹਨਾਂ  ਦੱਸਿਆ ਕਿ ਦਾਖਲੇ ਮੌਕੇ ਯਾਤਰੀਆਂ ਦੀ  ਸਿਹਤ ਪ੍ਰੋਟੋਕੋਲ ਅਨੁਸਾਰ ਜਾਂਚ ਵੀ ਕੀਤੀ ਜਾਵੇਗੀ। ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਿਦੇਸ਼ੀ ਯਾਤਰੀਆਂ  ਨੂੰ ਸਵੈ-ਘੋਸ਼ਣਾ ਫਾਰਮ ਭਰ ਕੇ  ਜ਼ਿਲ੍ਹਾ ਸਿਹਤ / ਪ੍ਰਸ਼ਾਸਨਿਕ ਅਥਾਰਟੀਆਂ ਕੋਲ ਜਮ੍ਹਾਂ  ਕਰਵਾਉਣਾ ਹੋਵੇਗਾ।

corona virusCorona virus

ਪੋਰਟਲ 'ਤੇ ਪਹੁੰਚਣ ਤੋਂ ਪਹਿਲਾਂ ਨੈਗੇਟਿਵ ਆਰਟੀ-ਪੀਸੀਆਰ ਟੈਸਟ ਰਿਪੋਰਟ (ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੇ ਅੰਦਰ-ਅੰਦਰ) ਜਮ੍ਹਾਂ ਕਰਵਾਉਣ ਵਾਲੇ ਵਿਅਕਤੀਆਂ ਨੂੰ ਉਸ ਰਿਪੋਰਟ ਦੀ ਇਕ ਕਾਪੀ ਪੇਸ਼ ਕਰਨੀ ਹੋਵੇਗੀ ਤਾਂ ਹੀ  ਉਸਨੂੰ ਘਰੇਲੂ ਕੁਅਰੰਟਾਈਨ ਦੀ ਇਜਾਜ਼ਤ ਦਿੱਤੀ ਜਾਵੇਗੀ। ਉਹਨਾਂ  ਦੱਸਿਆ ਕਿ ਇਨ੍ਹਾਂ ਯਾਤਰੀਆਂ ਨੂੰ ਵੀ ਸਿਹਤ ਅਧਿਕਾਰੀਆਂ / ਜ਼ਿਲ੍ਹਾ  ਪ੍ਰਸ਼ਾਸਨ ਨੂੰ ਆਪਣੀ ਸਿਹਤ ਦੀ ਸਥਿਤੀ ਸਬੰਧੀ ਸਵੈ-ਨਿਗਰਾਨੀ ਲਈ ਲਿਖਤੀ ਅਰਜ਼ੀ ਦੇਣੀ ਹੋਵੇਗੀ ਅਤੇ ਕੋਵਾ ਐਪ ਡਾਊਨਲੋਡ ਕਰਕੇ ਇਸਨੂੰ ਐਕਟਿਵ ਰੱਖਣਾ ਹੋਵੇਗਾ।

coronavirusCoronavirus

ਜੇ ਕੋਈ ਲੱਛਣ ਨਜ਼ਰ ਆਉਂਦੇ ਹਨ ਤਾਂ ਉਹ ਜ਼ਿਲ੍ਹਾ  ਨਿਗਰਾਨੀ ਅਧਿਕਾਰੀ ਜਾਂ ਜ਼ਿਲ੍ਹਾ  ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਜੋ  ਯਾਤਰੀ ਆਰਟੀ-ਪੀਸੀਆਰ ਟੈਸਟ ਰਿਪੋਰਟ ਜਮ੍ਹਾਂ ਨਹੀਂ  ਕਰਾਉਣਗੇ ਉਹਨਾਂ ਦੀ ਰੈਪਿਡ ਐਂਟੀਜੇਨ ਟੈਸਟਿੰਗ (ਆਰ.ਏ.ਟੀ) ਕਿੱਟਾਂ ਦੁਆਰਾ ਜਾਂਚ ਕੀਤੀ ਜਾਏਗੀ। ਮੰਤਰੀ ਨੇ ਸਪੱਸ਼ਟ ਕੀਤਾ ਕਿ ਯਾਤਰੀ ਸਰਕਾਰ ਵਲੋਂ ਕੋਵਿਡ -19 ਦੇ ਫੈਲਾਅ ਤੋਂ ਬਚਾਅ ਲਈ ਜਾਰੀ ਕੀਤੇ ਗਏ ਸਾਰੀਆਂ ਸਾਵਧਾਨੀਆਂ ਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨਗੇ  ਜਿਵੇਂ ਹੱਥਾਂ ਨੂੰ ਸਾਫ ਰੱਖਣਾ, ਮਾਸਕ ਪਹਿਨਣਾ, ਅਤੇ ਸਮਾਜਕ ਦੂਰੀ ਬਣਾਈ ਰੱਖਣਾ ਆਦਿ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement