ਹਰਿਆਣਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੇ ਵਿਰੋਧ 'ਚ ਜਾਖੜ ਨੇ ਚਿੱਠੀ ਲਿਖ
Published : Sep 23, 2020, 1:31 am IST
Updated : Sep 23, 2020, 1:31 am IST
SHARE ARTICLE
image
image

ਹਰਿਆਣਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੇ ਵਿਰੋਧ 'ਚ ਜਾਖੜ ਨੇ ਚਿੱਠੀ ਲਿਖ ਕੇ ਪ੍ਰਗਟਾਇਆ ਰੋਸ

ਚੰਡੀਗੜ੍ਹ, 22 ਸਤੰਬਰ (ਨੀਲ ਭਲਿੰਦਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੂੰ ਚਿੱਠੀ ਲਿਖੀ ਹੈ। ਪੱਤਰ ਵਿਚ ਉਨ੍ਹਾਂ ਕੇਂਦਰ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ 20 ਸਤੰਬਰ 2020 ਨੂੰ ਭਾਰਤ ਸਰਕਾਰ ਵਿਰੁਧ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਪੰਜਾਬੀਆਂ ਨੂੰ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਰੋਕੇ ਜਾਣ ਤੇ ਤਿੱਖੇ ਰੋਸ਼ ਦਾ ਪ੍ਰਗਟਾਵਾ ਕੀਤਾ ਹੈ।  ਸ੍ਰੀ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਪੂਰੀ ਤਰ੍ਹਾਂ ਗ਼ੈਰ ਸੰਵਿਧਾਨਿਕ ਅਤੇ ਗੈਰ ਲੋਕਤਾਂਤਰਿਕ ਦਸਿਆ ਹੈ। ਉਨ੍ਹਾਂ ਨੇ ਲਿਖਿਆ, ''ਪੰਜਾਬੀ ਕਿਸਾਨਾਂ ਨੇ ਕੇਂਦਰ ਦੀ ਬਹਿਰੀ ਸਰਕਾਰ ਤਕ ਅਪਣੀ ਆਵਾਜ਼ ਪੁਜਦੀ ਕਰਨ ਲਈ ਦਿੱਲੀ ਜਾਣਾ ਸੀ, ਪਰ ਇਹ ਲਾਂਘਾ ਆਪ ਦੇ ਸੂਬੇ ਹਰਿਆਣਾ ਵਿਚ ਦੀ ਸੀ। ਪਰ ਮੈਨੂੰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਪ ਦੀ ਸਰਕਾਰ ਵਲੋਂ ਬਹੁਤ ਹੀ ਗ਼ੈਰ ਲੋਕਤਾਂਤਰਿਕ ਤਰੀਕੇ ਨਾਲ ਲੋਕਾਂ ਨੂੰ ਹਰਿਆਣਾ ਵਿਚ ਦੀ ਲੰਘ ਕੇ ਦਿੱਲੀ ਜਾਣ ਤੋਂ ਰੋਕਿਆ ਗਿਆ।''
ਸ੍ਰੀ ਜਾਖੜ ਨੇ ਚਿੱਠੀ ਵਿਚ ਸ੍ਰੀ ਖੱਟਰ ਨੂੰ ਇਹ ਵੀ ਯਾਦ ਕਰਵਾਇਆ ਕਿ ਇਨ੍ਹਾਂ ਕਾਲੇ ਕਾਨੂੰਨਾਂ ਦਾ ਸੱਭ ਤੋਂ ਵੱਧ ਅਸਰ ਤਾਂ ਪੰਜਾਬ ਦੇ ਨਾਲ ਨਾਲ ਹਰਿਆਣਾ ਦੇ ਕਿਸਾਨਾਂ 'ਤੇ ਹੀ ਪੈਣਾ ਹੈ। ਇਸ ਦੇਸ਼ ਦਾ ਸੰਵਿਧਾਨ ਸਮੂਹ ਨਾਗਰਿਕਾਂ ਨੂੰ ਬਿਨਾਂ ਰੋਕ-ਟੋਕ ਦੇਸ਼ ਵਿਚ ਕਿਤੇ ਵੀ ਆਉਣ ਜਾਣ ਦੀ ਆਗਿਆ ਦਿੰਦਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਤੁਸੀਂ ਰਾਸ਼ਟimageimageਰ ਦੇ ਸੰਵਿਧਾਨ ਦਾ ਵੀ ਘੋਰ ਅਪਮਾਨ ਕੀਤਾ ਹੈ।

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement