ਮੰਤਰੀ ਮੰਡਲ ਵੱਲੋਂ ਪੰਜਾਬ ਰਾਜ ਪੁਲਿਸ ਸ਼ਿਕਾਇਤ ਅਥਾਰਟੀ ਦੇ ਕਾਰਜ-ਵਿਹਾਰ ਲਈ ਨਿਯਮਾਂ ਨੂੰ ਪ੍ਰਵਾਨਗੀ
Published : Sep 23, 2020, 4:58 pm IST
Updated : Sep 23, 2020, 4:58 pm IST
SHARE ARTICLE
Captain Amarinder Singh
Captain Amarinder Singh

ਪੁਲਿਸ ਦੇ ਐਸ.ਐਸ.ਪੀ./ਡਿਪਟੀ ਕਮਿਸ਼ਨਰ ਆਫ ਪੁਲਿਸ ਅਤੇ ਉਪਰਲੇ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਖਿਲਾਫ ਗੰਭੀਰ ਕਿਸਮ ਦੇ ਦੋਸ਼ਾਂ ਦੀ ਕੀਤੀ ਜਾ ਸਕੇਗੀ ਪੜਤਾਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਸ ਸਾਲ ਦੀ ਸ਼ੁਰੂਆਤ ਵਿੱਚ ਸਥਾਪਤ ਕੀਤੀ ਪੰਜਾਬ ਸਟੇਟ ਪੁਲਿਸ ਸ਼ਿਕਾਇਤ ਅਥਾਰਟੀ-2020 ਦੇ ਕਾਰਜ-ਵਿਹਾਰ ਦੇ ਸੰਚਾਲਨ ਨਿਯਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਪੁਲਿਸ ਦੇ ਐਸ.ਐਸ.ਪੀ./ਡਿਪਟੀ ਕਮਿਸ਼ਨਰ ਆਫ ਪੁਲਿਸ ਅਤੇ ਇਨ੍ਹਾਂ ਤੋਂ ਉਪਰਲੇ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਖਿਲਾਫ ਗੰਭੀਰ ਕਿਸਮ ਦੇ ਦੋਸ਼ਾਂ ਦੀ ਪੜਤਾਲ ਕੀਤੀ ਜਾ ਸਕੇ।

Punjab cabinetPunjab cabinet

ਇਹ ਜ਼ਿਕਰਯੋਗ ਹੈ ਕਿ ਸੋਧੇ ਹੋਏ ਪੰਜਾਬ ਪੁਲਿਸ ਐਕਟ-2007 ਦੀ ਧਾਰਾ 54-ਐਫ ਤਹਿਤ ਇਹ ਨਿਰਧਾਰਤ ਕੀਤਾ ਗਿਆ ਹੈ ਕਿ ਪੰਜਾਬ ਪੁਲਿਸ ਸ਼ਿਕਾਇਤ ਅਥਾਰਟੀ ਸੂਬਾ ਸਰਕਾਰ ਦੀ ਪ੍ਰਵਾਨਗੀ ਨਾਲ ਸੂਬਾਈ ਅਥਾਰਟੀ ਅਤੇ ਡਵੀਜ਼ਨਲ ਪੁਲਿਸ ਸ਼ਿਕਾਇਤ ਅਥਾਰਟੀਆਂ ਦੇ ਕਾਰਜ ਵਿਹਾਰ ਲਈ ਨਿਯਮ ਬਣਾਏਗੀ।

Punjab Police Punjab Police

ਕਾਬਲੇਗੌਰ ਹੈ ਕਿ ਪ੍ਰਕਾਸ਼ ਸਿੰਘ ਬਨਾਮ ਭਾਰਤ ਸਰਕਾਰ ਅਤੇ ਹੋਰਾਂ ਵਿੱਚ 22 ਸਤੰਬਰ, 2006 ਦੇ ਫੈਸਲੇ ਦੇ ਸੰਦਰਭ ਵਿੱਚ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਵਿੱਚ 5 ਫਰਵਰੀ, 2008 ਨੂੰ ਪੰਜਾਬ ਪੁਲਿਸ ਐਕਟ-2007 ਨੋਟੀਫਾਈ ਕੀਤਾ ਗਿਆ। ਅਸਲ (ਅਣਸੋਧੇ) ਪੰਜਾਬ ਪੁਲਿਸ ਐਕਟ-2007 ਦੀ ਧਾਰਾ 54 ਵਿੱਚ ਦਰਜ ਉਪਬੰਧ ਮੁਤਾਬਕ ਸੂਬਾ ਸਰਕਾਰ ਨੋਟੀਫਿਕੇਸ਼ਨ ਰਾਹੀਂ ਸੂਬਾ ਅਤੇ ਜ਼ਿਲ੍ਹਾ ਪੱਧਰ 'ਤੇ ਪੁਲਿਸ ਸ਼ਿਕਾਇਤ ਅਥਾਰਟੀਆਂ ਦਾ ਗਠਨ ਕਰ ਸਕਦੀ ਹੈ।

Punjab GovtPunjab Govt

ਸੂਬਾ ਸਰਕਾਰ ਨੇ 29 ਅਗਸਤ, 2014 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਪੰਜਾਬ ਪੁਲਿਸ ਐਕਟ-2007 ਦੀ ਧਾਰਾ 54 ਵਿੱਚ ਸੋਧ ਕੀਤੀ ਅਤੇ ਸੂਬਾਈ ਅਤੇ ਡਿਵੀਜ਼ਨਲ ਪੱਧਰ 'ਤੇ ਚੇਅਰਪਰਸਨ ਦੇ ਅਹੁਦੇ ਅਤੇ ਮੈਂਬਰਾਂ ਤੇ ਉਨ੍ਹਾਂ ਦੇ ਕੰਮਕਾਜ ਦੀਆਂ ਸ਼ਰਤਾਂ ਨਾਲ ਗਠਨ ਕਰਨ ਲਈ ਉਪਬੰਧ ਸ਼ਾਮਲ ਕਰ ਦਿੱਤੇ ਗਏ।
23 ਜਨਵਰੀ, 2020 ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੋਧੀ ਹੋਈ ਧਾਰਾ ਤਹਿਤ ਰਾਜ ਪੁਲਿਸ ਸ਼ਿਕਾਇਤ ਅਥਾਰਟੀ ਦਾ ਗਠਨ ਕਰਕੇ ਡਾ. ਐਨ.ਐਸ. ਕਲਸੀ (ਸੇਵਾ-ਮੁਕਤ ਆਈ.ਏ.ਐਸ.) ਨੂੰ ਚੇਅਰਪਰਸਨ ਨਿਯੁਕਤ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement