
ਖਹਿਰਾ ਨੇ ਕਿਹਾ ਕਿ ਸੋਧ ਬਿੱਲ ਨਾਲ ਖੇਤੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਅੱਜ ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਦੇ ਹੱਕਾਂ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚੇ। ਜਿਥੇ ਉਹਨਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। '
Sukhpal Singh Khaira
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਸੋਧ ਬਿੱਲ ਨਾਲ ਖੇਤੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਕਰਨਾਟਕ ਸਰਕਾਰ ਨੇ ਪਾਣੀ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਵੀ ਇਨਕਾਰ ਕਰ ਦਿੱਤਾ ਸੀ।
Sukhpal Singh Khaira
ਇਸੇ ਤਰ੍ਹਾਂ, ਕੈਪਟਨ ਅਮਰਿੰਦਰ ਸਿੰਘ ਵੀ ਵਿਧਾਨ ਸਭਾ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਇਸ ਬਿੱਲ ਦੇ ਖ਼ਿਲਾਫ਼ ਬਿੱਲ ਲਿਆਉਣ ਅਤੇ ਅਤੇ ਸਰਬਸੰਮਤੀ ਨਾਲ ਕੇਂਦਰ ਸਰਕਾਰ ਦੇ ਇਸ ਬਿੱਲ ਨੂੰ ਰੱਦ ਕਰ ਦੇਣ।
Amarinder Singh
ਇਸ ਤੋਂ ਇਲਾਵਾ ਉਨ੍ਹਾਂ ਨਵਜੋਤ ਸਿੰਘ ਸਿੱਧੂ ਦਾ ਸਮਰਥਨ ਕਰਦਿਆਂ ਕਿਹਾ ਕਿ ਇਸ ਸਮੇਂ ਸਾਰੇ ਰਾਜਨੀਤਿਕ ਨੇਤਾਵਾਂ ਨੂੰ ਇਕਜੁੱਟ ਹੋ ਕੇ ਕਿਸਾਨਾਂ ਦਾ ਸਮਰਥਨ ਕਰਨਾ ਚਾਹੀਦਾ ਹੈ।