ਮਟੌਰ ਥਾਣੇ ਵਿਚ ਅੱਜ 11 ਵਜੇ ਪੇਸ਼ ਹੋਵੇਗਾ ਸੁਮੇਧ ਸੈਣੀ
Published : Sep 23, 2020, 1:28 am IST
Updated : Sep 23, 2020, 1:28 am IST
SHARE ARTICLE
image
image

ਮਟੌਰ ਥਾਣੇ ਵਿਚ ਅੱਜ 11 ਵਜੇ ਪੇਸ਼ ਹੋਵੇਗਾ ਸੁਮੇਧ ਸੈਣੀ

ਸਾਬਕਾ ਡੀ.ਜੀ.ਪੀ. ਕੋਲੋਂ ਜਾਂਚ ਟੀਮ ਪੁੱਛ ਸਕਦੀ ਹੈ 80 ਸਵਾਲ

ਚੰਡੀਗੜ੍ਹ, 22 ਸਤੰਬਰ (ਤੇਜਿੰਦਰ ਫ਼ਤਿਹਪੁਰ): ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਦੇ ਮਾਮਲੇ ਵਿਚ ਅੱਜ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਮੁਹਾਲੀ ਦੇ ਮਟੌਰ ਥਾਣੇ ਵਿਚ ਜਾਂਚ ਟੀਮ ਅੱਗੇ ਪੇਸ਼ ਹੋਣਗੇ। ਇਸ ਜਾਂਚ ਟੀਮ ਵਿਚ ਐਸ.ਪੀ. ਹਰਮਨਦੀਪ ਹੰਸ, ਡੀ.ਐਸ.ਪੀ. ਬਿਕਰਮਜੀਤ ਸਿੰਘ ਬਰਾੜ, ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਅਤੇ ਮਟੌਰ ਥਾਣੇ ਦੇ ਐਸ.ਐਚ.ਓ. ਰਾਜੀਵ ਕੁਮਾਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਕਿ 21 ਸਤੰਬਰ ਨੂੰ ਸਵੇਰੇ 11 ਵਜੇ ਸੁਮੇਧ ਸੈਣੀ ਨੂੰ ਇਕ ਨੋਟਿਸ ਭੇਜ ਕੇ 23 ਸਤੰਬਰ ਨੂੰ ਥਾਣਾ ਮਟੌਰ ਵਿਖੇ ਜਾਂਚ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ। ਦਸਣਯੋਗ ਹੈ ਕਿ ਮਟੌਰ ਥਾਣੇ ਵਿਚ ਸੁਮੇਧ ਸੈਣੀ ਵਿਰੁਧ ਮਿਤੀ 06-05-2020 ਨੂੰ ਆਈ.ਪੀ.ਸੀ ਦੀ ਧਾਰਾ 364, 201, 344, 330, 219, 120-ਬੀ ਦਰਜ ਕੀਤਾ ਗਿਆ ਸੀ ਅਤੇ ਤਫ਼ਤੀਸ਼ ਦੌਰਾਨ 21-08-2020 ਨੂੰ ਜ਼ੁਰਮ ਵਿਚ ਵਾਧਾ ਕਰਦਿਆਂ ਆਈ.ਪੀ.ਸੀ ਦੀ ਧਾਰਾ 302 ਦਾ ਵਾਧਾ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਅੱਜ ਸੁਮੇਧ ਸੈਣੀ ਕੋਲੋਂ 80 ਅਹਿਮ ਸਵਾਲ ਪੁੱਛੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਵਿਚ ਅਹਿਮ ਮੰਨੇ ਜਾਣ ਵਾਲੇ ਸੰਭਾਵਤ ਸਵਾਲ ਹਨ ਕਿ ਬਲਵੰਤ ਸਿੰਘ ਮੁਲਤਾਨੀ ਨੂੰ ਕਿਸ ਅਧਾਰ 'ਤੇ ਫੜ੍ਹਿਆ ਸੀ? ਮੁਲਤਾਨੀ ਨੂੰ ਕਿਸ ਜਾਂਚ ਲਈ ਗੁਰਦਾਸਪੁਰ ਜਾਂ ਤਰਨ ਤਾਰਨ ਜ਼ਿਲ੍ਹੇ ਵਿਚ ਲਿਜਾਇਆ ਗਿਆ? ਉਸ ਵੇਲੇ ਇਕ ਵਿਅਕਤੀ ਨੂੰ ਮੁਲਤਾਨੀ ਦਸ ਕੇ ਹਵਾਲਾਤ ਵਿਚ ਬੰਦ ਕੀਤਾ ਸੀ, ਉਹ ਵਿਅਕਤੀ ਕੌਣ ਸੀ? ਉਸ ਵੇਲੇ ਬਲਵੰਤ ਸਿੰਘ ਮੁਲਤਾਨੀ ਕੇਸ ਦੇ ਜਾਂਚ ਅਧਿਕਾਰੀ ਕੌਣ-ਕੌਣ ਸਨ? ਜਾਣਕਾਰੀ ਅਨੁਸਾਰ ਜਾਂਚ ਅਧਿਕਾਰੀ ਅਜਿਹੇ ਕਈ ਹੋਰ ਦਰਜਨਾਂ ਸਵਾਲ ਪੁੱਛ ਸਕਦੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵਲੋਂ ਕੀਤੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਚੋਂ ਅਹਿਮ ਕੇਸ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਹੀ ਮੰਨਿਆ ਜਾ ਰਿਹਾ ਹੈ। ਪੁਲਿਸ ਦੀ ਜਾਂਚ ਦੌਰਾਨ ਸੈਣੀ ਕੋਲੋਂ ਹੋਰ ਕਈ ਅਹਿਮ ਖ਼ੁਲਾਸੇ ਕਰਵਾਏ ਜਾਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਪੁਲਿਸ ਜਾਂਚ ਟੀਮ ਪੂਰੀ ਤਰ੍ਹਾਂ ਗੰਭੀਰ ਹੈ।imageimage

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement