ਅਨਿਰੁੱਧ ਤਿਵਾੜੀ ਨੇ ਨਵੇਂ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ
Published : Sep 23, 2021, 1:35 pm IST
Updated : Sep 23, 2021, 6:44 pm IST
SHARE ARTICLE
Anirudh Tewari takes over as new Chief Secretary
Anirudh Tewari takes over as new Chief Secretary

ਵਿਨੀ ਮਹਾਜਨ ਵੀ ਰਹੇ ਮੌਜੂਦ

 

ਚੰਡੀਗੜ੍ਹ : 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਅਨਿਰੁੱਧ ਤਿਵਾੜੀ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸ੍ਰੀਮਤੀ ਵਿਨੀ ਮਹਾਜਨ ਦੀ ਥਾਂ ਨਵੇਂ ਮੁੱਖ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ ਹੈ ਜਿਨ੍ਹਾਂ ਨੂੰ ਹੁਣ ਵਿਸ਼ੇਸ਼ ਮੁੱਖ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਉਹ ਪ੍ਰਸੋਨਲ ਅਤੇ ਵਿਜੀਲੈਂਸ ਦੇ ਪ੍ਰਮੁੱਖ ਸਕੱਤਰ ਤੋਂ ਇਲਾਵਾ ਵਿਕਾਸ ਦੇ ਵਿੱਤ ਕਮਿਸ਼ਨਰ ਅਤੇ ਫੂਡ ਪ੍ਰੋਸੈਸਿੰਗ, ਬਾਗਬਾਨੀ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀ ਹੋਣਗੇ।

 

Anirudh Tewari takes over as new Chief SecretaryAnirudh Tewari takes over as new Chief Secretary

 

 ਤਿਵਾੜੀ ਨੇ ਸੂਬੇ ਦੇ ਨਾਲ-ਨਾਲ ਕੇਂਦਰ ਸਰਕਾਰ ਵਿੱਚ ਵੀ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ। ਮੌਜੂਦਾ ਸਮੇਂ ਉਹ ਪੰਜਾਬ ਸਰਕਾਰ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਸ਼ਾਸਨਿਕ ਸੁਧਾਰਾਂ ਦੇ ਵਧੀਕ ਮੁੱਖ ਸਕੱਤਰ (ਏਸੀਐਸ) ਵਜੋਂ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ, ਉਹਨਾਂ ਨੇ ਬਿਜਲੀ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤਾਂ ਦੇ ਵਧੀਕ ਮੁੱਖ ਸਕੱਤਰ ਅਤੇ ਬਿਜਲੀ, ਵਿੱਤ, ਯੋਜਨਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੇ ਸੀਈਓ ਵਜੋਂ ਵੀ ਸ਼ਾਨਦਾਰ ਸੇਵਾ ਨਿਭਾਈ ਹੈ।

Anirudh Tewari takes over as new Chief Secretary
Anirudh Tewari takes over as new Chief Secretary

 

ਤਿਵਾੜੀ ਭਾਰਤ ਸਰਕਾਰ ਦੇ ਆਰਥਿਕ ਮਾਮਲਿਆਂ ਵਿਭਾਗ ਵਿੱਚ ਬਤੌਰ ਡਾਇਰੈਕਟਰ ਅਤੇ ਇੰਟਰਨੈਸ਼ਨਲ ਫੰਡ ਫਾਰ ਐਗਰੀਕਲਚਰਲ ਡਿਵੈਲਪਮੈਂਟ (ਆਈਐਫਏਡੀ) (ਸੰਯੁਕਤ ਰਾਸ਼ਟਰ ਦੀ ਇੱਕ ਏਜੰਸੀ) ਲਈ ਕੰਟਰੀ ਕੋਆਰਡੀਨੇਟਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਉਹਨਾਂ ਨੇ ਇਲੈਕਟ੍ਰੌਨਿਕਸ ਅਤੇ ਇਲੈਕਟ੍ਰੀਕਲ ਕਮਿਊਨੀਕੇਸ਼ਨਜ਼ ਇੰਜੀਨੀਅਰਿੰਗ ਵਿੱਚ ਗ੍ਰੈਜੂਏਸ਼ਨ ਅਤੇ ਪੰਜਾਬ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ। ਉਹਨਾਂ ਨੇ ਡਿਊਕ ਯੂਨੀਵਰਸਿਟੀ, ਡਰਹਮ, ਯੂ.ਐਸ.ਏ. ਤੋਂ ਇੰਟਰਨੈਸ਼ਨਲ ਡਿਵੈਲਪਮੈਂਟ ਪਾਲਿਸੀ ਵਿੱਚ ਵੀ ਮਾਸਟਰ ਡਿਗਰੀ ਹਾਸਲ ਕੀਤੀ ਹੈ।

 

Anirudh Tewari takes over as new Chief SecretaryAnirudh Tewari takes over as new Chief Secretary

 

ਤਿਵਾੜੀ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸਕੱਤਰ ਤੋਂ ਇਲਾਵਾ ਫਿਰੋਜ਼ਪੁਰ ਦੇ ਏਡੀਸੀ ਸਮੇਤ ਅਬੋਹਰ ਤੇ ਸੰਗਰੂਰ ਦੇ ਐਸਡੀਐਮ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਉਹਨਾਂ ਦਾ ਟਰੈਕ ਰਿਕਾਰਡ ਕਾਫ਼ੀ ਪ੍ਰਭਾਵਸ਼ਾਲੀ ਰਿਹਾ ਹੈ ਜਿਸ ਕਰਕੇ ਉਹਨਾਂ ਨੂੰ ਸਰਕਾਰ ਨੇ ਨਵੀਂ ਜਿੰਮੇਵਾਰੀ ਸੌਂਪੀ ਹੈ।  ਅਹੁਦਾ ਸੰਭਾਲਣ ਉਪਰੰਤ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ, ਤਿਵਾੜੀ ਨੇ ਕਿਹਾ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਸਾਰੇ ਕਾਰਜਾਂ ਨੂੰ ਮੁਕੰਮਲ ਕਰਨ ਲਈ ਇੱਕ ਟੀਮ ਵਜੋਂ ਕੰਮ ਕਰਦੇ ਰਹਿਣਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਖ਼ਤ ਮਿਹਨਤ ਕਰਨਗੇ।

ਇੱਕ ਗੈਰ-ਰਸਮੀ ਮੀਟਿੰਗ ਵਿੱਚ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਨਾਲ-ਨਾਲ ਹੋਰਨਾਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੀ ਨਵੇਂ ਮੁੱਖ ਸਕੱਤਰ ਦਾ ਅਹੁਦਾ ਸੰਭਾਲ਼ਣ ਮੌਕੇ ਸਵਾਗਤ ਕੀਤਾ। ਉਨ੍ਹਾਂ ਨੇ ਆਪਣੀ ਥਾਂ ਵਧੀਕ ਮੁੱਖ ਸਕੱਤਰ ਕਰ ਅਤੇ ਚੇਅਰਮੈਨ ਪੀਐਸਪੀਸੀਐਲ ਸ੍ਰੀ ਏ. ਵੇਣੂ ਪ੍ਰਸਾਦ ਨੂੰ ਪੰਜਾਬ ਆਈਏਐਸ ਆਫਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਸੌਂਪਣ ਦਾ ਐਲਾਨ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement