ਚੰਨੀ ਪੰਜ ਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰ ਕੇ ਸਲਾਖ਼ਾਂ ਪਿੱਛੇ ਸੁੱਟਣ: ਚੀਮਾ
Published : Sep 23, 2021, 6:34 am IST
Updated : Sep 23, 2021, 6:34 am IST
SHARE ARTICLE
image
image

ਚੰਨੀ ਪੰਜ ਦਾਗ਼ੀ ਮੰਤਰੀਆਂ ਉਪਰ ਮੁਕੱਦਮੇ ਦਰਜ ਕਰ ਕੇ ਸਲਾਖ਼ਾਂ ਪਿੱਛੇ ਸੁੱਟਣ: ਚੀਮਾ

ਚੰਡੀਗੜ੍ਹ, 22 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ  ਚੁਣੌਤੀ ਦਿੰਦਿਆਂ ਕੈਪਟਨ ਮੰਤਰੀ ਮੰਡਲ ਦੇ ਪੰਜ ਮੰਤਰੀਆਂ ਉਪਰ ਮੁਕੱਦਮੇ ਦਰਜ ਕਰ ਕੇ ਸਲਾਖ਼ਾਂ ਪਿੱਛੇ ਸੁੱਟਣ ਅਤੇ ਸੂਬੇ ਦੇ ਲੁੱਟੇ ਅਰਬਾਂ ਰੁਪਏ ਦੀ ਵਸੂਲੀ ਕਰਨ ਦੀ ਮੰਗ ਕੀਤੀ ਹੈ |
ਪਾਰਟੀ ਦੇ ਮੁੱਖ ਦਫ਼ਤਰ ਵਿਚ 'ਆਪ' ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਬੁਲਾਰੇ ਨੀਲ ਨਾਲ ਇਕ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ''ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਸਮੇਤ ਉਸ ਦੀ ਸਾਰੀ ਕੈਬਨਿਟ ਅਤੇ ਬਹੁਤੇ ਕਾਂਗਰਸੀ ਵਿਧਾਇਕਾਂ ਨੇ ਬਾਦਲਾਂ ਵਾਂਗ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ  ਰੱਜ ਕੇ ਲੁੱਟਿਆ, ਪ੍ਰੰਤੂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਬਲਬੀਰ ਸਿੰਘ ਸਿੱਧੂ, ਰਾਣਾ ਗੁਰਮੀਤ ਸਿੰਘ ਸੋਢੀ, ਭਾਰਤ ਭੂਸ਼ਣ ਆਸ਼ੂ ਅਤੇ ਸ਼ਾਮ ਸੁੰਦਰ ਅਰੋੜਾ ਵਿਰੁਧ ਤਾਂ ਤੱਥਾਂ ਸੂਬਤਾਂ ਦੇ ਪੁਲੰਦੇ ਜਨਤਕ ਹੋ ਚੁੱਕੇ ਹਨ | ਆਮ ਆਦਮੀ ਪਾਰਟੀ ਨਾ ਕੇਵਲ ਇਨ੍ਹਾਂ ਮੰਤਰੀਆਂ ਵਿਰੁਧ ਪੰਜਾਬ ਸਰਕਾਰ ਅਤੇ ਰਾਜਪਾਲ ਪੰਜਾਬ ਕੋਲੋਂ ਬਰਖ਼ਾਸਤਗੀ ਅਤੇ ਕਾਰਵਾਈ ਮੰਗਦੀ ਆ ਰਹੀ ਹੈ, ਸਗੋਂ ਇਨ੍ਹਾਂ ਭਿ੍ਸ਼ਟ ਮੰਤਰੀਆਂ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਰਿਹਾਇਸ਼ਾਂ ਵੀ ਘੇਰਦੀ ਆ ਰਹੀ ਹੈ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਨੂੰ  ਅਪਣੀ ਕੁਰਸੀ ਲਈ ਬਚਾਉਂਦੇ ਰਹੇ | ਇਸ ਲਈ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਈ ਇਹ ਪਰਖ ਦੀ ਘੜੀ ਹੈ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿਤਾਂ ਲਈ ਇਨ੍ਹਾਂ ਭਿ੍ਸ਼ਟਾਚਾਰੀਆਂ ਵਿਰੁਧ ਮੁਕੱਦਮੇ ਦਰਜ ਕਰ ਕੇ ਜੇਲਾਂ ਵਿਚ ਸੁੱਟਦੇ ਹਨ ਜਾਂ ਫਿਰ ਦੁਬਾਰਾ ਵਜ਼ੀਰੀਆਂ ਬਖ਼ਸ਼ ਕੇ ਕੈਪਟਨ ਅਮਰਿੰਦਰ ਸਿੰਘ ਵਾਂਗ ਖ਼ੁਦ ਨੂੰ  ਨਵੇਂ 'ਅਲੀ ਬਾਬਾ' ਸਿੱਧ ਕਰਦੇ ਹਨ |

ਐਸਏਐਸ-ਨਰਿੰਦਰ-22-4ਏ
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement