ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਨਿਆਂ ਹੋਵੇਗਾ : ਚਰਨਜੀਤ ਚੰਨੀ
Published : Sep 23, 2021, 6:26 am IST
Updated : Sep 23, 2021, 6:26 am IST
SHARE ARTICLE
image
image

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਨਿਆਂ ਹੋਵੇਗਾ : ਚਰਨਜੀਤ ਚੰਨੀ

ਮੁੱਖ ਮੰਤਰੀ ਚੰਨੀ ਨੇ ਪ੍ਰਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ


ਅੰਮਿ੍ਤਸਰ, 22 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੀ ਧਰਮ ਪਤਨੀ ਅਤੇ ਪਰਵਾਰਕ ਮੈਂਬਰਾਂ ਨੇ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮਿ੍ਤ ਵੇਲੇ ਮੱਥਾ ਟੇਕਿਆ | ਉਨ੍ਹਾਂ ਬੜੇ ਅਦਬ ਸਤਿਕਾਰ ਤੇ ਸ਼ਰਧਾ ਭਾਵਨਾ ਨਾਲ ਇਲਾਹੀ ਬਾਣੀ ਦਾ ਕੀਰਤਨ ਸਰਵਨ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | 
ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਨਵੇਂ ਉੱਪ ਮੁੱਖ ਮੰਤਰੀਆਂ 'ਚ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ ਸੋਨੀ ਵੀ ਨਤਮਸਤਕ ਹੋਏ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵੀਂ ਦਿੱਲੀ ਤੋਂ ਸਿੱਧੇ ਅੰਮਿ੍ਤਸਰ ਰਾਤ ਵੇਲੇ ਪੁੱਜੇ ਜਿਥੇ ਕਾਂਗਰਸੀਆਂ ਨੇ ਉਨ੍ਹਾਂ ਦਾ ਸਨਮਾਨ ਕੀਤਾ | 
ਉਪਰੰਤ ਚਰਨਜੀਤ ਸਿੰਘ ਚੰਨੀ ਸ੍ਰੀ ਅਕਾਲ ਤਖ਼ਤ ਸਾਹਿਬ ਮੱਥਾ ਟੇਕਣ ਤੋਂ ਬਾਅਦ ਗੁਰੂ ਮਹਾਰਾਜ ਜੀ ਦੀ ਸਵਾਰੀ ਲੈ ਕੇ ਗੁਰੂ ਘਰ ਨਤਮਸਤਕ ਹੋਏ ਅਤੇ ਇਕ ਘੰਟੇ ਦੇ ਕਰੀਬ ਸੱਚਖੰਡ, ਇਲਾਹੀ ਬਾਣੀ ਦਾ ਕੀਰਤਨ ਸਰਵਨ ਕੀਤਾ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ |

 ਮੁੱਖ ਮੰਤਰੀ ਨੂੰ  ਸੱਚਖੰਡ ਤੋਂ ਗੁੁਰੂ ਦੀ ਬਖਸ਼ਿਸ਼ ਸਿਰੋਪਾੳ ਭੇਟ ਕੀਤਾ ਗਿਆ | 
ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਧਰਮ ਦੀ ਜੈ ਕਾਰ ਹੋਵੇਗੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼ ਹੋਵੇਗਾ ਤੇ ਹਰ ਧਰਮ ਦਾ ਮਾਣ-ਸਨਮਾਨ ਹੋਵੇਗਾ | ਆਪਸੀ ਸਾਂਝ ਦੀਆਂ ਤੰਦਾਂ, ਪਿਆਰ, ਮੇਲ-ਮਿਲਾਪ 'ਚ ਤਬਦੀਲ ਹੋਣਗੀਆਂ | ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ 17 ਸਾਲ ਦੀ ਸਿਆਸਤ 'ਚ ਮੁੱਖ ਮੰਤਰੀ ਚੰਨੀ ਵਰਗੀ ਸ਼ਖ਼ਸੀਅਤ ਤੋਂ ਬੜਾ ਪ੍ਰਭਾਵਤ ਹੋਏ ਹਨ | ਹੱਕ-ਸੱਚ ਦੀ ਆਵਾਜ਼ ਕਾਂਗਰਸ ਨੇਤਾ ਤੇ ਵਰਕਰ ਬੁਲੰਦ ਕਰਨਗੇ | ਇਸ ਮੌਕੇ ਐਸ.ਜੀ.ਪੀ.ਸੀ. ਦੇ ਸੂਚਨਾ ਕੇਂਦਰ ਦਫ਼ਤਰ ਵਿਖੇ ਭਗਵੰਤਪਾਲ ਸਿੰਘ ਸਿਆਲਕਾ, ਗੁਰਿੰਦਰ ਸਿੰਘ ਮਥਰੇਵਾਲ, ਭਾਈ ਰਜਿੰਦਰ ਸਿੰਘ ਮਹਿਤਾ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਗੁਰੂ ਦੀ ਬਖਸ਼ਿਸ਼ ਸਿਰਪਾਉ, ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਦੇ ਕੇ ਸਨਮਾਨ ਕੀਤਾ ਗਿਆ | ਨਵਜੋਤ ਸਿੰਘ ਸਿੱਧੂ ਤੇ ਨਵੇਂ ਉੱਪ ਮੁੱਖ ਮੰਤਰੀਆਂ ਦਾ ਵੀ ਸਨਮਾਨ ਕੀਤਾ ਗਿਆ | 
ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਕਾਰਜਕਾਰੀ ਪ੍ਰਧਾਨ, ਡਾ. ਰਾਜ ਕੁਮਾਰ ਵੇਰਕਾ, ਸੁਖਬਿੰਦਰ ਸਿੰਘ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਗੁਰਚੇਤ ਸਿੰਘ ਭੁੱਲਰ, ਭਗਵੰਤਪਾਲ ਸਿੰਘ ਸੱਚਰ, ਦਿਨੇਸ਼ ਬੱਸੀ, ਇੰਦਰਜੀਤ ਸਿੰਘ ਬਾਸਰਕੇ, ਹਰਪਾਲ ਸਿੰਘ ਵੇਰਕਾ, ਗੁਰਦੇਵ ਸਿੰਘ ਝੀਤਾ ਤੇ ਹੋਰ ਵੱਡੀ ਗਿਣਤੀ ਚ ਵਰਕਰ ਮੌਜੂਦ ਸਨ | ਇਸ ਮੌਕੇ ਮੁੱਖ ਮੰਤਰੀ ਚੰਨੀ ਦੁਰਗਿਆਨਾ ਮੰਦਰ, ਭਗਵਾਨ ਵਾਲਮੀਕ ਤੀਰਥ ਵੀ ਮੱਥਾ ਟੇਕਣ ਗਏ, ਜਿਥੇ ਪ੍ਰਬੰਧਕਾਂ ਵਲੋਂ ਸਿੱਧੂ, ਰੰਧਾਵਾ ਤੇ ਸੋਨੀ ਦਾ ਸਨਮਾਨ ਵੀ ਕੀਤਾ ਗਿਆ |
ਕੈਪਸ਼ਨ—ਏ ਐਸ ਆਰ ਬਹੋੜੂ— 22— 1— ਚਰਨਜੀਤ ਸਿੰਘ ਚੰਨੀ ਦਰਬਾਰ ਸਾਹਿਬ ਮੱਥਾ ਟੇਕਦੇ ਹੋਏ ਨਾਲ ਨਵਜੋਤ ਸਿੰਘ ਸਿੱਧੂ ਤੇ ਹੋਰ  | ਵੱਖ ਵੱਖ ਤਸਵੀਰਾਂ  |  

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement