ਸਥਾਨਕ ਕਮਿਸ਼ਨਰ ਵੱਲੋਂ ਸਰਕਾਰ ਦੇ ਦਿੱਲੀ ਵਿਖੇ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
Published : Sep 23, 2021, 5:46 pm IST
Updated : Sep 23, 2021, 5:46 pm IST
SHARE ARTICLE
RC holds meeting with departmental heads to facilitate smooth inter department functioning
RC holds meeting with departmental heads to facilitate smooth inter department functioning

ਪੰਜਾਬ ਭਵਨ ਨੂੰ ਹੋਰ ਬਿਹਤਰ ਦਿੱਖ ਦੇਣ ਅਤੇ ਇਥੋਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗ ਵੱਲੋਂ ਸੁਝਾਅ ਵੀ ਮੰਗੇ।

 

ਚੰਡੀਗੜ/ਨਵੀਂ ਦਿੱਲੀ -  ਸਥਾਨਕ ਕਮਿਸ਼ਨਰ, ਪੰਜਾਬ ਭਵਨ, ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਕੌਮੀ ਰਾਜਧਾਨੀ ਵਿਖੇ ਕਾਰਜਸ਼ੀਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗਾਂ ਦੀ ਕਾਰਗੁਜਾਰੀ ਨੂੰ ਹੋਰ ਪੇਸ਼ੇਵਰ ਅਤੇ ਉਸਾਰੂ ਬਣਾਉਣ ਸਬੰਧੀ ਦਿੱਤੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨੂੰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਹੋਰ ਵਧੇਰੇ ਉਸਾਰੂ ਨਤੀਜੇ ਸਾਹਮਣੇ ਲਿਆਂਦੇ ਜਾ ਸਕਣ।

ਸ਼੍ਰੀਮਤੀ ਭੰਡਾਰੀ ਵੱਲੋਂ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਹਦਾਇਤਾਂ ਨੂੰ ਇੰਨ-ਬਿੰਨ ਅਮਲ ਵਿੱਚ ਲਿਆਉਣ।ਉਨਾਂ ਪੰਜਾਬ ਭਵਨ ਨੂੰ ਹੋਰ ਬਿਹਤਰ ਦਿੱਖ ਦੇਣ ਅਤੇ ਇਥੋਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗ ਵੱਲੋਂ ਸੁਝਾਅ ਵੀ ਮੰਗੇ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement